Sunday, November 02, 2025

Malwa

ਕਿਸਾਨਾਂ ਵੱਲੋਂ ਕੇਂਦਰ ਖਿਲਾਫ ਮੋਰਚਾ ਖੋਹਲਣ ਦੀ ਤਿਆਰੀ

December 12, 2023 04:57 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਕਿਸਾਨੀ ਮਸਲਿਆਂ ਦੇ ਹੱਲ ਲਈ ਭਵਿੱਖ ਵਿੱਚ ਵਿੱਢੇ ਜਾਣ ਵਾਲੇ ਸੰਘਰਸ਼ਾਂ ਦੀ ਲਾਮਬੰਦੀ ਕਰਨ ਵਾਸਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਅਜ਼ਾਦ) ਜ਼ਿਲ੍ਹਾ ਸੰਗਰੂਰ ਅਤੇ ਮਾਨਸਾ ਜ਼ਿਲ੍ਹਿਆਂ ਦੀ ਮੀਟਿੰਗ ਪਿੰਡ ਛਾਜਲੀ ਵਿਖੇ ਸੂਬਾਈ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋਈ। ਵੱਡੀ ਗਿਣਤੀ ਵਿੱਚ ਸ਼ਾਮਿਲ ਹੋਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਦੇ ਸੂਬਾਈ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਨੇ ਕਿਹਾ ਕਿ ਦਿੱਲੀ ਮੋਰਚੇ ਦੌਰਾਨ ਮੰਨੀਆਂ ਕਿਸਾਨੀ ਮੰਗਾਂ ਲਾਗੂ ਕਰਨ ਵਿੱਚ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਆਨਾਕਾਨੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮੰਨੀਆਂ ਕਿਸਾਨੀ ਮੰਗਾਂ ਲਾਗੂ ਕਰਵਾਉਣ ਲਈ ਸੰਘਰਸ਼ ਦੀ ਰੂਪ ਰੇਖਾ ਤਿਆਰ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਵੱਡੇ ਸੰਘਰਸ਼ਾਂ ਦੀ ਤਿਆਰੀ ਦੀ  ਵਜੋਂ 2 ਜਨਵਰੀ ਨੂੰ ਮਾਝੇ ਵਿੱਚ ਜਿਲ੍ਹਾ ਅਮ੍ਰਿਤਸਰ ਦੇ ਜੰਡਿਆਲਾ ਗੁਰੂ ਅਤੇ ਮਾਲਵੇ ਅੰਦਰ ਬਰਨਾਲਾ ਵਿੱਚ 6 ਜਨਵਰੀ ਨੂੰ ਲੱਖਾਂ ਦੇ ਇੱਕਠ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸਾਰੀਆਂ ਫ਼ਸਲਾਂ ਤੇ ਐਮ ਐਸ ਪੀ ਗਾਰੰਟੀ ਕਨੂੰਨ ਬਣਾਕੇ  ਸਾਰੀਆਂ ਫ਼ਸਲਾਂ ਦਾ ਭਾਅ ਡਾਕਟਰ ਸਵਾਮੀਨਾਥਨ ਕਮਿਸ਼ਨ ਦੀਆਂ ਹਦਾਇਤਾਂ ਤੇ ਸੀ 2+ 50% ਫਾਰਮੂਲੇ ਅਨੁਸਾਰ ਦਿੱਤਾ ਜਾਵੇ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਸੰਪੂਰਨ ਕਰਜ਼ਾ ਮੁਕਤੀ , ਦਿੱਲੀ ਅੰਦੋਲਨ ਦੀਆਂ ਅਧੂਰੀਆਂ ਰਹਿੰਦੀਆਂ ਮੰਗਾਂ ਲਖੀਮਪੁਰ ਖੀਰੀ ਕਤਲਕਾਂਡ ਦਾ ਇਨਸਾਫ਼ ਕੀਤਾ ਜਾਵੇ, ਅਜੇ ਮਿਸ਼ਰਾ ਨੂੰ ਮੰਤਰੀ ਮੰਡਲ ਵਿੱਚੋਂ ਬਰਖਾਸਤ ਕਰਕੇ ਗ੍ਰਿਫਤਾਰ ਕੀਤਾ ਜਾਵੇ, ਅਸ਼ੀਸ਼ ਮਿਸ਼ਰਾ ਦੀ ਜਮਾਨਤ ਰੱਦ ਕੀਤੀ ਜਾਵੇ, ਉਨ੍ਹਾਂ ਕਿਹਾ ਕਿ ਹੋਏ ਸਮਝੌਤੇ ਅਨੁਸਾਰ ਜਖਮੀਆਂ ਨੂੰ 10 ਲੱਖ ਰੁਪਏ ਦਾ ਮੁਆਵਜਾ ਦਿੱਤਾ ਜਾਵੇ, ਦਿੱਲੀ ਮੋਰਚੇ ਸਮੇਤ ਦੇਸ਼ ਭਰ ਦੇ ਸਾਰੇ ਅੰਦੋਲਨਾਂ ਦੌਰਾਨ ਪਾਏ ਗਏ ਹਰ ਤਰ੍ਹਾਂ ਦੇ ਕੇਸ ਰੱਦ ਕੀਤੇ ਜਾਣ, ਅੰਦੋਲਨਾਂ ਦੌਰਾਨ ਸ਼ਹੀਦ ਹੋਏ ਕਿਸਾਨਾਂ ਮਜ਼ਦੂਰਾ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਨੋਕਰੀਆ ਦਿੱਤੀਆਂ ਜਾਣ ਅਤੇ ਦਿੱਲੀ ਮੋਰਚੇ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਦਿੱਲੀ ਵਿੱਚ ਸ਼ਹੀਦੀ ਸਮਾਰਕ ਬਣਾਉਣ ਲਈ ਜਗ੍ਹਾ ਦਿੱਤੀ ਜਾਵੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਗੁਰਮੇਲ ਸਿੰਘ ਮਹੌਲੀ , ਕੁਲਵਿੰਦਰ ਸਿੰਘ ਸੋਨੀ ਅਤੇ ਔਰਤ ਵਿੰਗ ਦੀ ਆਗੂ ਬਲਜੀਤ ਕੌਰ ਕਿਲਾ ਭਰੀਆਂ ਨੇ ਕਿਹਾ ਕਿ ਬਿਜਲੀ ਸੈਕਟਰ ਨੂੰ ਨਿੱਜੀ ਹੱਥਾਂ ਵਿਚ ਦੇਣ ਵਾਲੇ ਬਿਜਲੀ ਸੋਧ ਬਿੱਲ ਬਾਰੇ ਦਿੱਲੀ ਮੋਰਚੇ ਦੌਰਾਨ ਸਹਿਮਤੀ ਬਣੀ ਸੀ ਕਿ ਖਪਤਕਾਰ ਨੂੰ ਵਿਸ਼ਵਾਸ ਵਿੱਚ ਲਏ ਬਿਨਾਂ ਲਾਗੂ ਨਹੀਂ ਕੀਤਾ ਜਾਵੇਗਾ ਪਰ ਆਰਡੀਨੈਂਸਾਂ ਦੁਆਰਾ ਇਸਨੂੰ ਪਿਛਲੇ ਦਰਵਾਜੇ ਰਾਹੀਂ ਲਾਗੂ ਕੀਤਾ ਜਾ ਰਿਹਾ ਹੈ, ਇਸਨੂੰ ਰੱਦ ਕੀਤਾ ਜਾਵੇ, ਦਿੱਲੀ ਮੋਰਚੇ ਨਾਲ ਕੀਤੇ ਵਾਅਦੇ ਅਨੁਸਾਰ ਖੇਤੀਬਾੜੀ ਸੈਕਟਰ ਨੂੰ ਪ੍ਰਦੂਸ਼ਣ ਕਾਨੂੰਨ ਵਿੱਚੋ ਬਾਹਰ ਕੀਤਾ ਜਾਵੇ, ਭਾਰਤ ਵਿਸ਼ਵ ਵਪਾਰ ਸੰਸਥਾ ਵਿੱਚੋ ਬਾਹਰ ਆਵੇ, ਵਿਦੇਸ਼ਾਂ ਤੋਂ ਖੇਤੀ ਜਿਣਸਾਂ, ਦੁੱਧ ਉਤਪਾਦ, ਫ਼ਲ ਸਬਜ਼ੀਆਂ ਅਤੇ ਮੀਟ ਆਦਿ ਉੱਪਰ ਆਯਾਤ ਡਿਊਟੀ ਘੱਟ ਕਰਨ ਦੀ ਬਜ਼ਾਏ ਵਧਾਈ ਜਾਵੇ ਅਤੇ ਭਾਰਤ ਦੇ ਕਿਸਾਨਾਂ ਦੀਆ ਫ਼ਸਲਾਂ ਪਹਿਲ ਦੇ ਅਧਾਰ ਤੇ ਖਰੀਦ ਕੀਤੀ ਜਾਵੇ, 58 ਸਾਲ ਤੋਂ ਵਧੇਰੇ ਉਮਰ ਦੇ ਕਿਸਾਨ ਅਤੇ ਖੇਤ ਮਜਦੂਰ ਲਈ ਪੈਨਸ਼ਨ ਯੋਜ਼ਨਾ ਲਾਗੂ ਕਰਕੇ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਖੇਤ ਨੂੰ ਇਕਾਈ ਮੰਨਦੇ ਹੋਏ ਸਰਕਾਰ ਖੁਦ ਪ੍ਰੀਮੀਅਮ ਭਰਕੇ ਫ਼ਸਲੀ ਬੀਮਾ ਯੋਜਨਾ ਲਾਗੂ ਕਰੇ, ਜਮੀਨ ਐਕਵਾਇਰ ਕਰਨ ਸਬੰਧੀ 2013 ਦੇ ਐਕਟ ਨੂੰ ਓਸੇ ਰੂਪ ਵਿੱਚ ਲਾਗੂ ਕੀਤਾ ਜਾਵੇ ਅਤੇ ਕੇਂਦਰ ਸਰਕਾਰ ਦੁਆਰਾ ਸੂਬਿਆਂ ਨੂੰ ਜਮੀਨ ਐਕਵਾਇਰ ਸਬੰਧੀ ਦਿੱਤੇ ਨਿਰਦੇਸ਼ ਰੱਦ ਕੀਤੇ ਜਾਣ। ਇਸ ਮੌਕੇ ਜਸਵੀਰ ਸਿੰਘ ਮੈਦੇਵਾਸ, ਸੰਤ ਰਾਮ ਛਾਜਲੀ, ਜਰਨੈਲ ਸਿੰਘ ਕਿਸ਼ਨਗੜ, ਜਗਨਨਾਥ ਸਿੰਘ ਬੱਛੋਆਣਾ, ਰਾਜ ਸਿੰਘ ਥੇੜੀ, ਰਾਜਪਾਲ ਸਿੰਘ ਮੰਗਵਾਲ, ਸਤਗੁਰ ਸਿੰਘ ਨਮੋਲ, ਭੋਲਾ ਸਿੰਘ ਛਾਜਲੀ, ਦਰਸ਼ਨ ਸਿੰਘ,ਦਰਬਾਰਾ ਸਿੰਘ ਲੋਹਾਖੇੜਾ, ਸਿੰਦਰ ਬਡਰੁੱਖਾਂ, ਬਲਦੇਵ ਸਿੰਘ ਮੰਗਵਾਲ, ਕੁਲਵਿੰਦਰ ਸਿੰਘ ਪੇਧਨੀ, ਅਮਰ ਸਿੰਘ ਲੌਂਗੋਵਾਲ, ਗੁਰਵਿੰਦਰ ਸਿੰਘ ਸਦਰਪੁਰ, ਚਮਕੌਰ ਸਿੰਘ ਭੇਡਪੁਰਾ ਅਤੇ ਮਹਿੰਦਰ ਸਿੰਘ ਮੰਗਵਾਲ ਆਦਿ ਨੇ ਸੰਬੋਧਨ ਕੀਤਾ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ