Sunday, February 01, 2026
BREAKING NEWS
ਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

Malwa

ਗ੍ਰਾਮ ਪੰਚਾਇਤ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਦਾ ਕੰਮ ਜਾਰੀ

December 12, 2023 05:15 PM
SehajTimes

ਪਟਿਆਲਾ : ਵਧੀਕ ਜ਼ਿਲ੍ਹਾ ਚੋਣ ਅਫ਼ਸਰ -ਕਮ- ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰੀਤਾ ਜੌਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਹੋਣ ਵਾਲੀਆਂ ਗ੍ਰਾਮ ਪੰਚਾਇਤ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਦਾ ਕੰਮ ਜ਼ਿਲ੍ਹੇ 'ਚ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ 11 ਦਸੰਬਰ 2023 ਤੋਂ 18 ਦਸੰਬਰ 2023 ਤੱਕ ਵੋਟਰ ਸੂਚੀਆਂ ਦੀ ਤਿਆਰ ਕੀਤੀ ਜਾਣੀ ਹੈ ਅਤੇ ਤਿਆਰ ਕੀਤੀ ਗਈ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾਂ 20 ਦਸੰਬਰ 2023 ਨੂੰ ਜਾਰੀ ਕੀਤੀ ਜਾਵੇਗੀ, ਜਿਸ ਉਤੇ 21 ਦਸੰਬਰ ਤੋਂ 29 ਦਸੰਬਰ 2023 ਤੱਕ ਦਾਅਵੇ ਤੇ ਇਤਰਾਜ਼ ਲਏ ਜਾਣਗੇ ਅਤੇ ਦਰਜ ਹੋਏ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ 5 ਜਨਵਰੀ 2024 ਤੱਕ ਕੀਤਾ ਜਾਵੇਗਾ।


ਉਨ੍ਹਾਂ ਦੱਸਿਆ ਕਿ ਇਸ ਸਮੁੱਚੀ ਪ੍ਰਕਿਰਿਆ ਤੋਂ ਬਾਅਦ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਲਈ 7 ਜਨਵਰੀ 2024 ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ ਕੀਤੀ ਜਾਵੇਗੀ।

Have something to say? Post your comment