Wednesday, September 17, 2025

Malwa

ਘਨੌਰੀ ਕਲਾਂ ਸਕੂਲ ਵਿੱਚ ਖਿਡਾਰੀਆਂ ਦਾ ਸਨਮਾਨ

December 12, 2023 05:30 PM
ਤਰਸੇਮ ਸਿੰਘ ਕਲਿਆਣੀ

ਸੰਦੌੜ :  67ਵੀਆਂ ਸਕੂਲ ਨੈਸ਼ਨਲ ਖੇਡਾਂ ਨਾਸਿਕ (ਮਹਾਰਾਸ਼ਟਰ) ਵਿਖੇ ਹੋਈਆਂ 17 ਸਾਲ ਲੜਕੇ ਅਤੇ ਲੜਕੀਆਂ ਖੋ-ਖੋ ਪੰਜਾਬ ਦੀ ਟੀਮ ਵੱਲੋਂ ਪਿੰਡ ਕਲਾਂ ਦੇ ਖਿਡਾਰੀ ਗੁਲਾਬ ਸਿੰਘ, ਪ੍ਰਦੀਪ ਸਿੰਘ, ਕਰਨ ਦੀਪ ਸਿੰਘ, ਅਤੇ ਗਗਨਜੋਤ ਕੌਰ, ਨੇ ਖੇਡਦਿਆਂ ਵਧੀਆ ਪ੍ਰਦਰਸ਼ਨ ਕੀਤਾ ਜਿਸ ਵਿੱਚ ਪੰਜਾਬ ਦੀ ਲੜਕੀਆਂ ਦੀ ਟੀਮ ਨੇ ਬਰਾਊਨ ਮੈਡਲ ਜਿੱਤ ਕੇ ਤੀਸਰਾ ਸਥਾਨ ਆਪਣੇ ਨਾਮ ਕੀਤਾ ਇਸ ਨੈਸ਼ਨਲ ਟੂਰਨਾਮੈਂਟ ਵਿੱਚ ਲੜਕੀਆਂ ਨੇ ਕੇਂਦਰੀ ਵਿਦਿਆਲਿਆ ਬੋਰਡ ਨੂੰ, ਪਾਂਡੀ ਚਿਰੀ, ਓੜੀਸਾ, ਨੂੰ ਹਰਿਆਣੇ ਨੂੰ ਹਰਾਉਂਦੇ ਹੋਏ ਆਪਣਾ ਦਬਦਬਾ ਕਾਇਮ ਰੱਖਿਆ ਅਤੇ ਲੜਕੀਆਂ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ਉਸੇ ਤਰ੍ਹਾਂ ਲੜਕਿਆਂ ਨੇ ਆਪਣੇ ਪੂਲ ਨੂੰ ਕਲੀਅਰ ਕਰਦਿਆਂ ਹੋਇਆਂ ਕਵਾਟਰ ਫਾਈਨਲ ਵਿੱਚ ਖੇਡਦੇ ਹੋਏ ਵਧੀਆ ਪ੍ਰਦਰਸ਼ਨ ਕੀਤਾ ਇਹਨਾਂ ਖਿਡਾਰੀਆਂ ਦਾ ਅੱਜ ਸਕੂਲ ਪਹੁੰਚਣ ਤੇ ਸਕੂਲ ਪ੍ਰਿੰਸੀਪਲ ਖੁਸਦੀਪ ਗੋਇਲ, ਪੀਟੀਆਈ ਕੁਲਵਿੰਦਰ ਸਿੰਘ, ਪੀਟੀਏ ਬਲਵੀਰ ਸਿੰਘ ਅਤੇ ਸਮੁੱਚੇ ਸਟਾਫ਼ ਵੱਲੋਂ ਮੈਡਲ ਪਾ ਕੇ ਸਨਮਾਨ ਕੀਤਾ ਗਿਆ ਅਤੇ ਅੱਗੇ ਨੂੰ ਹੋਰ ਮਿਹਨਤ ਕਰਦੇ ਹੋਏ ਪੰਜਾਬ ਦੀ ਟੀਮ ਵੱਲੋਂ ਖੇਡਦਿਆਂ ਚੰਗਾ ਪ੍ਰਦਰਸ਼ਨ ਕਰਨ ਦੀ ਆਸ ਪ੍ਰਗਟਾਈ ਅਤੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਸਮੁੱਚੇ ਸਟਾਫ਼ ਵੱਲੋਂ ਤੇ ਵਿਦਿਆਰਥੀਆਂ ਵੱਲੋਂ ਨੈਸ਼ਨਲ ਖੇਡ ਕੇ ਆਏ ਖਿਡਾਰੀਆਂ ਦਾ ਸਵਾਗਤ ਕੀਤਾ ਗਿਆ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ