Monday, June 16, 2025

Chandigarh

ਪੰਜਾਬ ਦੇ ਨੌਜਵਾਨਾਂ ਦਾ ਸਮਾਜਿਕ, ਸੱਭਿਆਚਾਰਕ ਅਤੇ ਨੈਤਿਕ ਪੱਧਰ ਉੱਚਾ ਚੁੱਕਣ ਲਈ ਰਾਜ ਪੱਧਰੀ ਯੁਵਕ ਸਿਖਲਾਈ ਵਰਕਸ਼ਾਪ ਦਾ ਪ੍ਰਬੰਧ

December 12, 2023 05:41 PM
SehajTimes
ਚੰਡੀਗੜ੍ਹ :  ਪੰਜਾਬ ਦੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਨੌਜਵਾਨਾਂ ਦੇ ਸਮਾਜਿਕ, ਸੱਭਿਆਚਾਰਕ ਅਤੇ ਨੈਤਿਕ ਪੱਧਰ ਨੂੰ ਉੱਚਾ ਚੁੱਕਣ ਲਈ ਰਾਜ ਪੱਧਰੀ ਯੁਵਕ ਸਿਖਲਾਈ ਵਰਕਸ਼ਾਪ (ਲੜਕਿਆਂ ਲਈ) ਦੇ ਪਹਿਲੇ ਪੜਾਅ ਦਾ ਆਗਾਜ਼ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਕੀਤਾ ਗਿਆ ਹੈ। ਇਹ ਵਰਕਸ਼ਾਪ 15 ਦਸੰਬਰ ਤੱਕ ਜਾਰੀ ਰਹੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਦੇ ਨੌਜਵਾਨਾਂ ਦੀ ਊਰਜਾ ਨੂੰ ਸਹੀ ਸੇਧ ਦੇਣ ਦੀ ਹਮੇਸ਼ਾ ਵਕਾਲਤ ਕਰਦੇ ਹਨ।  ਇਸੇ ਮਕਸਦ ਦੀ ਪੂਰਤੀ ਲਈ ਖੇਡਾਂ ਅਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਸਰਪ੍ਰਸਤੀ ਹੇਠ ਨੌਜਵਾਨਾਂ ਨੂੰ ਸਹੀ ਸੇਧ ਦੇਣ, ਕਿੱਤਾ-ਮੁੱਖੀ ਕੋਰਸਾਂ, ਪੰਜਾਬ ਸਰਕਾਰ ਦੀਆਂ ਸਕੀਮਾਂ ਅਤੇ ਨੌਜਵਾਨਾਂ ਦੀ ਭਲਾਈ ਅਤੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆ ਸਬੰਧੀ ਜਾਣਕਾਰੀ ਦੇਣ ਲਈ ਇਸ ਵਰਕਸ਼ਾਪ ਦਾ ਪ੍ਰਬੰਧ ਕੀਤਾ ਗਿਆ ਹੈ। 
 
ਇਸ ਸਿਖਲਾਈ ਵਰਕਸ਼ਾਪ ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ 115 ਨੌਜਵਾਨ ਭਾਗ ਲੈ ਰਹੇ ਹਨ। ਇਸ ਯੁਵਕ ਵਰਕਸ਼ਾਪ ਵਿੱਚ ਰਾਜ ਦੇ ਐਫੀਲੀਏਟ ਯੂਥ ਕਲੱਬਾਂ ਦੇ ਅਹੁਦੇਦਾਰਾਂ ਨੂੰ ਸ਼ਾਮਿਲ ਕੀਤਾ ਗਿਆ ਹੈ ਤਾਂ ਜੋ ਇਹ ਨੌਜਵਾਨ ਯੂਥ ਕਲੱਬਾਂ ਰਾਹੀਂ ਪਿੰਡਾਂ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾ ਸਕਣ। ਇਸ ਵਰਕਸ਼ਾਪ ਦੌਰਾਨ ਵੱਖ-ਵੱਖ ਉੱਘੇ ਵਿਸ਼ਾ-ਮਾਹਿਰ ਨੌਜਵਾਨਾਂ ਨਾਲ ਆਪਣੇ ਵਿਚਾਰ ਸਾਂਝੇ ਕਰਨਗੇ।  ਇਸ ਵਰਕਸ਼ਾਪ ਦੇ ਉਦਘਾਟਨ ਸਮਾਰੋਹ ਦੌਰਾਨ ਯੁਵਕ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰੈਕਟਰ ਕੁਲਵਿੰਦਰ ਸਿੰਘ ਤੇ  ਰੁਪਿੰਦਰ ਕੌਰ ਅਤੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਯੁਵਕ ਭਲਾਈ ਵਿਭਾਗ ਦੇ ਅਧਿਕਾਰੀ ਹਾਜ਼ਿਰ ਹੋਏ। ਇਸ ਮੌਕੇ ਸਾਬਕਾ ਡਾਇਰੈਕਟਰ ਡਾ. ਕਮਲਜੀਤ ਸਿੰਘ ਸਿੱਧੂ ਨੇ ਵਿਭਾਗ ਵੱਲੋਂ ਕੀਤੀਆਂ ਜਾਂਦੀਆਂ ਗਤੀਵਿਧੀਆਂ ਅਤੇ ਪ੍ਰੋਗਰਾਮਾਂ ਸਬੰਧੀ ਜਾਣਕਾਰੀ ਨੌਜਵਾਨਾਂ ਨਾਲ ਸਾਂਝੀ ਕੀਤੀ। 

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ