Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸ਼ਹੀਦੀ ਸਭਾ ਦੌਰਾਨ ਕੀਤੇ ਜਾਣਗੇ ਆਵਾਜਾਈ ਦੇ ਬਦਲਵੇਂ ਪ੍ਰਬੰਧ : ਡਿਪਟੀ ਕਮਿਸ਼ਨਰ

December 12, 2023 06:45 PM
SehajTimes

ਫ਼ਤਹਿਗੜ੍ਹ ਸਾਹਿਬ : ਸਰਬੰਸਦਾਨੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ 26 ਦਸੰਬਰ ਤੋਂ 28 ਦਸੰਬਰ ਤੱਕ ਆਯੋਜਿਤ ਕੀਤੀ ਜਾਣ ਵਾਲੀ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਆਵਾਜਾਈ ਦੇ ਬਦਲਵੇਂ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਟਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਸ਼ਹੀਦੀ ਸਭਾ ਦੇ ਪ੍ਰਬੰਧਾਂ ਸਬੰਧੀ ਗੱਲਬਾਤ ਕਰਦਿਆਂ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੀ.ਟੀ. ਰੋਡ ਪਟਿਆਲਾ, ਸਰਹਿੰਦ, ਗੋਬਿੰਦਗੜ੍ਹ, ਅਮਲੋਹ, ਖੰਨਾ ਅਤੇ ਲੁਧਿਆਣਾ ਜਾਣ ਲਈ ਲਾਂਡਰਾ ਸਾਇਡ ਤੋਂ ਆਉਣ ਵਾਲੀ ਟਰੈਫਿਕ ਲਈ ਟੀ. ਪੁਆਂਇੰਟ ਬਡਾਲੀ ਆਲਾ ਸਿੰਘ ਤੋਂ ਵਾਇਆ ਹੰਸਾਲੀ ਸਾਹਿਬ ਤੋਂ ਨਬੀਪੁਰ ਤੋਂ ਜੀ.ਟੀ.ਰੋਡ ਵਰਤੀ ਜਾਵੇਗੀ। ਜਦੋਂ ਕਿ ਪਟਿਆਲਾ, ਸਰਹਿੰਦ, ਗੋਬਿੰਦਗੜ੍ਹ, ਅਮਲੋਹ, ਖੰਨਾ ਅਤੇ ਲੁਧਿਆਣਾ ਜਾਣ ਲਈ ਹੈਵੀ ਟਰੈਫਿਕ ਟੀ ਪੁਆਂਇੰਟ ਬਡਾਲੀ ਆਲਾ ਸਿੰਘ ਤੋਂ ਵਾਇਆ ਬੀਬੀਪੁਰ-ਬਰਾਸ ਤੋਂ ਰਾਜਿੰਦਰਗੜ੍ਹ ਤੋਂ ਜੀ. ਟੀ ਰੋਡ ਹੋ ਕੇ ਜਾਵੇਗੀ।

ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਹੋਰ ਦੱਸਿਆ ਕਿ ਪਟਿਆਲਾ, ਸਰਹਿੰਦ, ਗੋਬਿੰਦਗੜ੍ਹ, ਅਮਲੋਹ, ਮਲੇਰਕੋਟਲਾ, ਖੰਨਾ ਤੇ ਲੁਧਿਆਣਾ ਜਾਣ ਲਈ ਹੈਵੀ ਟਰੈਫਿਕ ਟੀ.ਪੁਆਇੰਟ ਭੈਰੋਂਪੁਰ ਬਾਈਪਾਸ ਰੋਡ ਵਾਇਆ ਮੰਡੋਫਲ ਤੋਂ ਸਮਸ਼ੇਰ ਨਗਰ ਚੌਂਕ ਤੋਂ ਮਾਧੋਪੁਰ ਚੌਂਕ ਅਤੇ ਓਵਰ ਬ੍ਰਿਜ ਤੋਂ ਜੀ.ਟੀ.ਰੋਡ ਹੋ ਕੇ ਜਾਵੇਗੀ। ਜਦੋਂ ਕਿ ਪੁਰਾਣਾ ਓਵਰ ਬ੍ਰਿਜ ਤੋਂ ਸਮਸ਼ੇਰ ਨਗਰ ਚੌਂਕ ਤੋਂ ਮੰਡੋਫਲ ਤੋਂ ਟੀ. ਪੁਆਇੰਟ ਭੈਰੋਪੁਰ, ਚੰਡੀਗੜ੍ਹ ਜਾਣ ਲਈ ਅਤੇ ਭੈਰੋਪੁਰ ਤੋਂ ਚੁੰਨੀ ਤੋਂ ਗੜਾਂਗਾ ਤੋਂ ਮੋਰਿੰਡਾ ਅਤੇ ਰੋਪੜ ਜਾਣ ਲਈ ਰੂਟ ਬਣਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲਾਇਟ ਟਰੈਫਿਕ ਬੱਸ ਸਟੈਂਡ ਖਰੋੜਾ ਤੋਂ ਵਾਇਆ ਸਾਧੂਗੜ੍ਹ ਤੋਂ ਹੰਸਾਲੀ ਸਾਹਿਬ ਤੋਂ ਬਡਾਲੀ ਆਲਾ ਸਿੰਘ ਤੋਂ ਚੰਡੀਗੜ੍ਹ, ਚੁੰਨੀ ਕਲਾਂ, ਮੋਰਿੰਡਾ ਅਤੇ ਰੋਪੜ ਜਾਣ ਲਈ ਜਦੋਂ ਕਿ ਹੈਵੀ ਟਰੈਫਿਕ ਬੱਸ ਸਟੈਂਡ ਰੁੜਕੀ ਤੋਂ ਵਾਇਆ ਸਾਧੂਗੜ੍ਹ ਤੋਂ ਰਾਜਿੰਦਰਗੜ੍ਹ ਤੋਂ ਬਰਾਸ ਤੋਂ ਬੀਬੀਪੁਰ ਤੋਂ ਬਡਾਲੀ ਆਲਾ ਸਿੰਘ ਤੋਂ ਚੰਡੀਗੜ੍ਹ, ਚੁੰਨੀ ਕਲਾਂ, ਮੋਰਿੰਡਾ ਅਤੇ ਰੋਪੜ ਜਾਣ ਲਈ ਬਦਲਵਾਂ ਰੂਟ ਹੋਵੇਗਾ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਹੋਰ ਦੱਸਿਆ ਕਿ ਟੀ.ਪੁਆਇੰਟ ਨੇੜੇ ਊਸ਼ਾ ਮਾਤਾ ਮੰਦਰ ਬਾਈਪਾਸ ਰੋਡ ਬਸੀ ਪਠਾਣਾ ਵਾਇਆ ਜੜਖੇਲਾਂ ਚੌਂਕ ਤੋਂ ਪਿੰਡ ਫਿਰੋਜਪੁਰ ਤੋਂ ਡੇਰਾ ਮੀਰ ਮੀਰਾਂ ਤੋਂ ਗੋਬਿੰਦਗੜ੍ਹ, ਅਮਲੋਹ, ਖੰਨਾ, ਮਲੇਰਕੋਟਲਾ ਅਤੇ ਲੁਧਿਆਣਾ ਜਾਣ ਲਈ ਅਤੇ ਟੀ.ਪੁਆਇੰਟ ਨੇੜੇ ਆਈ.ਟੀ.ਆਈ. ਬਸੀ ਪਠਾਣਾ ਵਾਇਆ ਬਸੀ ਪਠਾਣਾ ਤੋਂ ਸ਼ਹੀਦਗੜ੍ਹ ਤੋਂ ਫ਼ਤਹਿਪੁਰ ਅਰਾਈਆਂ ਤੋਂ ਰਾਏਪੁਰ ਗੁੱਜਰਾਂ ਤੋਂ ਦੁਫੇੜਾ ਮੋੜ ਤੋਂ ਭੈਰੋਂਪੁਰ ਤੋਂ ਚੰਡੀਗੜ੍ਹ ਜਾਣ ਅਤੇ ਆਉਣ ਲਈ ਦੁਫੇੜਾ ਮੋੜ ਤੋਂ ਟੀ. ਪੁਆਇੰਟ ਭੈਰੋਂਪੁਰ ਤੋਂ ਮੰਡੋਫਲ ਤੋਂ ਸਮਸ਼ੇਰ ਨਗਰ ਚੌਂਕ ਤੋਂ ਓਵਰ ਬ੍ਰਿਜ ਤੋਂ ਜੀ.ਟੀ. ਰੋਡ ਤੋਂ ਪਟਿਆਲਾ, ਜੀ.ਟੀ. ਰੋਡ ਸਰਹਿੰਦ, ਗੋਬਿੰਦਗੜ੍ਹ, ਅਮਲੋਹ, ਖੰਨਾ, ਮਲੇਰਕੋਟਲਾ ਜਾਣ ਲਈ ਪ੍ਰਬੰਧ ਕੀਤੇ ਜਾਣਗੇ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ