Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਦੇ 7 ਕੇਸਾਂ ਵਿੱਚ 9 ਮੁਲਜ਼ਮ ਨਵੰਬਰ ਮਹੀਨੇ ਗ੍ਰਿਫਤਾਰ

December 12, 2023 06:50 PM
SehajTimes
ਚੰਡੀਗੜ੍ਹ  : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਨਵੰਬਰ ਮਹੀਨੇ ਦੌਰਾਨ ਰਿਸ਼ਵਤ ਲੈਣ ਸੰਬੰਧੀ 7 ਵੱਖ-ਵੱਖ ਮਾਮਲਿਆਂ ਵਿੱਚ 9 ਸਰਕਾਰੀ ਮੁਲਾਜ਼ਮਾਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ ਜਿਨ੍ਹਾਂ ਵਿੱਚ ਦੋ ਡਾਕਟਰ, ਦੋ ਬਿਜਲੀ ਕਰਮਚਾਰੀ ਅਤੇ ਦੋ ਪੁਲੀਸ ਮੁਲਾਜ਼ਮ ਸ਼ਾਮਲ ਸਨ। ਇਸ ਤੋਂ ਇਲਾਵਾ 6 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿਚ 14 ਮੁਲਜ਼ਮ ਸ਼ਾਮਲ ਹਨ। ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਹਰ ਖੇਤਰ ਵਿੱਚ ਜਨਤਕ ਸੇਵਕਾਂ ਅਤੇ ਹੋਰਨਾਂ ਖੇਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਆਪਣੀ ਪੂਰੀ ਕੋਸ਼ਿਸ਼ ਕੀਤੀ। ਉਨ੍ਹਾਂ ਖੁਲਾਸਾ ਕੀਤਾ ਕਿ ਇਸ ਸਮੇਂ ਦੌਰਾਨ ਵਿਸ਼ੇਸ਼ ਅਦਾਲਤਾਂ ਨੇ ਵਿਜੀਲੈਂਸ ਬਿਊਰੋ ਦੁਆਰਾ ਦਾਇਰ ਕੀਤੇ ਅਤੇ ਲੜੇ ਗਏ 7 ਕੇਸਾਂ ਦਾ ਫੈਸਲਾ ਸੁਣਾਇਆ ਜਿੰਨਾ ਵਿੱਚ 8 ਅਧਿਕਾਰੀਆਂ/ਕਰਮਚਾਰੀਆਂ ਨੂੰ ਦੋਸ਼ੀ ਠਹਿਰਾਉਂਦਿਆਂ 3 ਸਾਲ ਤੋਂ 7 ਸਾਲ ਤੱਕ ਦੀ ਕੈਦ ਅਤੇ 10,000 ਤੋਂ 60,500 ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਵਧੇਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਲੁਧਿਆਣਾ ਦੇ ਵਿਸ਼ੇਸ਼ ਜੱਜ  ਦੀ ਅਦਾਲਤ ਵੱਲੋਂ ਅਦਾਲਤ ਨੇ ਰਿਸ਼ਵਤਖੋਰੀ ਦੇ ਇੱਕ ਕੇਸ ਦਾ ਫੈਸਲਾ ਸੁਣਾਉਂਦੇ ਹੋਏ ਸੇਵਾ ਕੇਂਦਰ, ਲੁਧਿਆਣਾ ਵਿਖੇ ਤਾਇਨਾਤ ਕੰਪਿਊਟਰ ਅਪਰੇਟਰ ਹਰਕਿੰਦਰ ਸਿੰਘ ਨੂੰ 4 ਸਾਲ ਦੀ ਕੈਦ ਅਤੇ 10,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਇਸੇ ਤਰ੍ਹਾਂ ਵਧੀਕ ਸੈਸ਼ਨ ਜੱਜ, ਫਿਰੋਜ਼ਪੁਰ ਦੀ ਅਦਾਲਤ ਨੇ ਰਿਸ਼ਵਤਖੋਰੀ ਦੇ ਇੱਕ ਕੇਸ ਵਿੱਚ ਫਿਰੋਜ਼ਪੁਰ ਸ਼ਹਿਰੀ ਥਾਣੇ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ ਮੇਜਰ ਸਿੰਘ ਨੂੰ ਦੋਸ਼ੀ ਕਰਾਰ ਦਿੰਦਿਆਂ 4 ਸਾਲ ਦੀ ਕੈਦ ਅਤੇ 10 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। 
 
ਇਸ ਤੋਂ ਇਲਾਵਾ ਬਰਨਾਲਾ ਦੀ ਅਦਾਲਤ ਨੇ ਰਿਸ਼ਵਤਖੋਰੀ ਦੇ ਦੋ ਕੇਸਾਂ ਦਾ ਫੈਸਲਾ ਕੀਤਾ ਹੈ ਜਿਸ ਵਿੱਚ ਨਵਲ ਕਿਸ਼ੋਰ, ਜੂਨੀਅਰ ਇੰਜਨੀਅਰ, ਪਾਵਰਕਾਮ ਅਤੇ ਚਰਨਜੀਤ ਸਿੰਘ ਸਹਾਇਕ ਸਬ ਇੰਸਪੈਕਟਰ, ਥਾਣਾ ਬਰਨਾਲਾ ਨੂੰ ਦੋਸ਼ੀ ਕਰਾਰ ਦਿੰਦਿਆਂ 4 ਸਾਲ ਦੀ ਕੈਦ ਅਤੇ 20,000-20,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਇਸੇ ਤਰ੍ਹਾਂ ਵਧੀਕ ਸੈਸ਼ਨ ਜੱਜ, ਐਸ.ਬੀ.ਐਸ. ਨਗਰ ਦੀ ਅਦਾਲਤ ਨੇ ਰਿਸ਼ਵਤਖੋਰੀ ਦੇ ਇੱਕ ਕੇਸ ਦਾ ਫੈਸਲਾ ਸੁਣਾਇਆ ਹੈ ਜਿਸ ਵਿੱਚ ਮਹਿਤਪੁਰ, ਜਿਲ੍ਹਾ ਐਸ.ਬੀ.ਐਸ.ਨਗਰ ਵਿਖੇ ਤਾਇਨਾਤ ਪਟਵਾਰੀ ਨੰਦ ਲਾਲ ਨੂੰ ਦੋਸ਼ੀ ਕਰਾਰ ਦਿੰਦਿਆਂ 3 ਸਾਲ ਦੀ ਕੈਦ ਅਤੇ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਧੀਕ ਸੈਸ਼ਨ ਜੱਜ ਐੱਸ.ਏ.ਐੱਸ. ਨਗਰ ਦੀ ਅਦਾਲਤ ਨੇ ਰਿਸ਼ਵਤਖੋਰੀ ਦੇ ਦੋ ਵੱਖ ਵੱਖ ਕੇਸਾਂ  ਦਾ ਫੈਸਲਾ ਸੁਣਾਇਆ ਹੈ ਜਿਸ ਵਿੱਚ ਅਜੀਤ ਸਿੰਘ ਲੌਂਗੀਆ, ਨਾਇਬ ਤਹਿਸੀਲਦਾਰ, ਸ੍ਰੀ ਫਤਹਿਗੜ੍ਹ ਸਾਹਿਬ ਨੂੰ ਦੋਸ਼ੀ ਕਰਾਰ ਦਿੰਦਿਆਂ 5 ਸਾਲ ਦੀ ਕੈਦ ਅਤੇ 50 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਸੁਰਿੰਦਰਪਾਲ ਸਿੰਘ ਸੁਪਰਡੈਂਟ ਇੰਜਨੀਅਰ ਪੰਜਾਬ ਮੰਡੀ ਬੋਰਡ ਅਤੇ ਲਾਭ ਸਿੰਘ ਸੁਪਰਡੈਂਟ ਪੰਜਾਬ ਸਕੂਲ ਸਿੱਖਿਆ ਬੋਰਡ ਐਸ.ਏ.ਐਸ.ਨਗਰ ਨੂੰ 7-7 ਸਾਲ ਦੀ ਕੈਦ ਅਤੇ 60,500 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਉਰੋ ਨੇ ਨਵੰਬਰ ਮਹੀਨੇ ਦੌਰਾਨ ਵੱਖ-ਵੱਖ ਅਦਾਲਤਾਂ ਵਿੱਚ 17 ਵਿਜੀਲੈਂਸ ਕੇਸਾਂ ਦੇ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 5 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਹਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ