Thursday, May 02, 2024

Chandigarh

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਆਂਗਨਵਾੜੀ ਹੈਲਪਰਾਂ ਅਤੇ ਆਂਗਨਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ

December 13, 2023 11:43 AM
SehajTimes

ਖਰੜ : ਮੁੱਖ ਮੰਤਰੀ, ਭਗਵੰਤ ਸਿੰਘ ਮਾਨ, ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੇਵਲ ਡੇਢ ਸਾਲ ਦੇ ਅਰਸੇ ਦੌਰਾਨ ਹੀ 37 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਪ੍ਰਦਾਨ ਕੀਤੇ ਗਏ ਹਨ ਤੇ ਇਹ ਮੁਹਿੰਮ ਲਗਾਤਾਰ ਜਾਰੀ ਹੈ।

ਇਹ ਪ੍ਰਗਟਾਵਾ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਬੀ.ਡੀ.ਪੀ.ਓ. ਦਫਤਰ, ਮਾਜਰੀ ਵਿਖੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਨਵੇਂ ਭਰਤੀ ਕੀਤੇ 39 ਆਂਗਨਵਾੜੀ ਹੈਲਪਰਾਂ ਅਤੇ 13 ਆਂਗਨਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਆਖੀ। ਇਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ 15 ਨਵਜਨਮੀਆਂ ਬੱਚੀਆਂ ਨੂੰ ਬੇਬੀ ਕਿਟਸ ਵੀ ਵੰਡੀਆਂ ਗਈਆਂ।


 ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਿਰੋਲ ਮੈਰਿਟ ਅਤੇ ਪਾਰਦਰਸ਼ੀ ਤਰੀਕੇ ਨਾਲ ਰਾਜ ਅੰਦਰ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਨਾਲ ਸਿਰਫ ਕਾਬਲ, ਹੱਕਦਾਰ ਤੇ ਲੋੜਵੰਦ ਉਮੀਦਵਾਰਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਭਰਤੀ ਮੁਹਿੰਮ ਵਿੱਚ ਮੈਰਿਟ ਤੋਂ ਬਿਨਾਂ ਸਿਫਾਰਸ਼ ਜਾਂ ਹੋਰ ਚੋਰ-ਮੋਰੀ ਲਈ ਕੋਈ ਥਾਂ ਨਹੀਂ ਹੈ।


ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 'ਰੰਗਲਾ ਪੰਜਾਬ' ਸਿਰਜਣ ਲਈ ਅਣਥੱਕ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਇਸੇ ਤਹਿਤ ਰਾਜ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਅਤੇ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਹਿਤ ਮਾਨ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ 18 ਮਹੀਨਿਆਂ ਵਿੱਚ ਹੀ ਨੌਜਵਾਨਾਂ ਨੂੰ ਏਨੀ ਵੱਡੀ ਗਿਣਤੀ ਵਿੱਚ ਨੌਕਰੀਆਂ ਦਿੱਤੀਆਂ ਹਨ।


ਕੈਬਨਿਟ ਮੰਤਰੀ ਨੇ ਨਵੇਂ ਨਿਯੁਕਤ ਹੋਏ ਹੈਲਪਰਾਂ ਤੇ ਆਂਗਣਵਾੜੀ ਵਰਕਰਜ਼ ਨੂੰ ਵਧਾਈ ਦਿੰਦਿਆਂ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਤੇ ਯੋਗ ਲਾਭਪਾਤਰੀਆਂ ਤੱਕ ਪੁੱਜਦਾ ਕਰਨ ਦੀ ਹਦਾਇਤ ਵੀ ਕੀਤੀ।


ਇਸ ਮੌਕੇ ਬੀ.ਡੀ.ਪੀ.ਓ. ਮਾਜਰੀ ਵਿਨੋਦ ਜੋਸ਼ੀ, ਸੀ.ਡੀ.ਪੀ.ਓ. ਸ਼ੁਭਮ ਭਾਰਦਵਾਜ, ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ, ਵੱਡੀ ਗਿਣਤੀ ਪਿੰਡਾਂ ਦੇ ਲੋਕ ਤੇ ਪਤਵੰਤੇ ਹਾਜ਼ਰ ਸਨ।

Have something to say? Post your comment

 

More in Chandigarh

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ

‘ਚੋਣਾਂ ਦਾ ਤਿਉਹਾਰ ਦੇਸ਼ ਦਾ ਮਾਣ’ ਵਿਸ਼ੇ ’ਤੇ ਇੰਡੀਅਨ ਸਕੂਲ ਆਫ ਬਿਜ਼ਨਸ ਵਿਚ ਸੈਮੀਨਾਰ ਆਯੋਜਿਤ 

ਰਾਜਨੀਤਿਕ ਪਾਰਟੀਆਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਰੈਂਡਮਾਈਜੇਸ਼ਨ ਦਾ ਪਹਿਲਾ ਪੜਾਅ ਮੁਕੰਮਲ ਕੀਤਾ ਗਿਆ 

ਸੂਬੇ ਵਿੱਚ ਹੁਣ ਤੱਕ 100 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ, 95 ਫੀਸਦੀ ਫਸਲ ਖਰੀਦੀ : ਅਨੁਰਾਗ ਵਰਮਾ

QR Code ਨੂੰ ਸਕੈਨ ਕਰਕੇ ਵੋਟਰ ਆਪਣੇ ਪੋਲਿੰਗ ਬੂਥ ਦੀ ਵੀ ਲੈ ਸਕਣਗੇ ਜਾਣਕਾਰੀ

ਜਵਾਹਰ ਨਵੋਦਿਆ ਵਿਦਿਆਲਾ ਪਿੰਡ ਰਕੋਲੀ ਵਿੱਚ ਮਿੱਟੀ ਪਰਖ ਸਬੰਧੀ ਚਲਾਈ ਗਈ ਮੁਹਿੰਮ