Friday, December 19, 2025

Malwa

ਪੰਜਾਬੀ ਯੂਨੀਵਰਸਿਟੀ ਕੈਂਪਸ ਵਿਖੇ ਪੋਲੀਓ ਬੂੰਦਾਂ ਪਿਆਈਆਂ ਗਈਆਂ

December 13, 2023 12:30 PM
SehajTimes

ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਭਾਈ ਘਨੱਈਆ ਸਿਹਤ ਕੇਂਦਰ ਵੱਲੋਂ ਕੌਮੀ ਪਲਸ ਪੋਲੀਓ ਟੀਕਾਕਰਨ ਪ੍ਰੋਗਰਾਮ ਤਹਿਤ ਤਿੰਨ ਰੋਜ਼ਾ ਕੈਂਪ ਲਗਾਇਆ ਗਿਆ।

 

ਸੀਨੀਅਰ ਮੈਡੀਕਲ ਅਫਸਰ ਡਾ. ਰੇਗੀਨਾ ਮੈਣੀ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਇਨ੍ਹਾਂ 3 ਦਿਨਾਂ ਦੌਰਾਨ 0 ਤੋਂ 5 ਸਾਲ ਦੇ ਕੁੱਲ 90 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਆਈਆਂ ਗਈਆਂ।

 

ਉਨ੍ਹਾਂ ਦੱਸਿਆ ਕਿ ਇੱਕ ਦਿਨ ਇਹ ਕੈਂਪ ਸਿਹਤ ਕੇਂਦਰ ਵਿਖੇ ਲਗਾਇਆ ਗਿਆ ਜਦੋਂ ਕਿ ਦੋ ਦਿਨ ਯੂਨੀਵਰਸਿਟੀ ਕੈਂਪਸ ਵਿਚਲੇ ਵੱਖ-ਵੱਖ ਘਰਾਂ ਵਿੱਚ ਜਾ ਕੇ ਪੋਲੀਓ ਬੂੰਦਾਂ ਪਿਆਈਆਂ ਗਈਆਂ।

 

ਉਨ੍ਹਾਂ ਦੱਸਿਆ ਕਿ ਇਸ ਮਕਸਦ ਲਈ ਗਠਿਤ ਕੀਤੀ ਗਈ ਚਾਰ ਮੈਂਬਰੀ ਟੀਮ ਨੇ ਕੈਂਪਸ ਦੇ ਹਰੇਕ ਘਰ ਦਾ ਦੌਰਾ ਕੀਤਾ, ਜਿਸ ਵਿੱਚ ਵੱਖ-ਵੱਖ ਹੋਸਟਲਾਂ ਦੇ ਮੈਸ ਕਰਮਚਾਰੀਆਂ ਦੇ ਘਰ ਅਤੇ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਕਰਮਚਾਰੀਆਂ ਦੇ ਘਰ ਵੀ ਸ਼ਾਮਿਲ ਸਨ। 

 

ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਸਿਹਤ ਕੇਂਦਰ ਦੇ ਇਸ ਕਦਮ ਦੀ ਵਿਸ਼ੇਸ਼ ਤੌਰ ਉੱਤੇ ਸ਼ਲਾਘਾ ਕੀਤੀ ਗਈ।

Have something to say? Post your comment