Friday, May 08, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਸਾਂਝੇ ਸ਼ਮਸ਼ਾਨਘਾਟ ਬਣਾਉਣ ਵਾਲੀਆਂ 29 ਪਿੰਡਾਂ ਨੂੰ ਦਿੱਤੀ ਜਾਵੇਗੀ 5-5 ਲੱਖ ਰੁਪਏ ਦੀ ਗ੍ਰਾਂਟ, ਲਾਲਜੀਤ ਸਿੰਘ ਭੁੱਲਰ ਵੱਲੋਂ ਫ਼ਾਈਲ ਨੂੰ ਪ੍ਰਵਾਨਗੀ

December 13, 2023 12:36 PM
SehajTimes
ਚੰਡੀਗੜ੍ਹ : ਪੰਜਾਬ ਸਰਕਾਰ ਪਿੰਡਾਂ 'ਚ ਵੱਖੋ-ਵੱਖਰੇ ਸ਼ਮਸ਼ਾਨਘਾਟਾਂ ਦੀ ਥਾਂ ਇੱਕ ਸਾਂਝਾ ਸ਼ਮਸ਼ਾਨਘਾਟ ਬਣਾਉਣ ਵਾਲੇ 29 ਪਿੰਡਾਂ ਨੂੰ 5-5 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰੇਗੀ। ਇਸ ਸਬੰਧੀ ਫ਼ਾਈਲ ਨੂੰ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਪ੍ਰਵਾਨਗੀ ਦੇ ਦਿੱਤੀ ਹੈ। ਵਧੇਰੇ ਜਾਣਕਾਰੀ ਦਿੰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ 1 ਕਰੋੜ 45 ਲੱਖ ਰੁਪਏ ਦੀ ਗ੍ਰਾਂਟ ਰਾਸ਼ੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਸ਼ਹੀਦਗੜ੍ਹ, ਸੈਂਪਲਾ, ਮੁਹੰਮਦੀਪੁਰ, ਧਤੌਂਦਾ ਅਤੇ ਧਨੌਲਾ, ਜ਼ਿਲ੍ਹਾ ਪਠਾਨਕੋਟ ਦੇ ਪਿੰਡ ਘੋਹ, ਜ਼ਿਲ੍ਹਾ ਰੋਪੜ ਦੇ ਪਿੰਡ ਝੱਲੀਆਂ ਕਲਾਂ, ਰਾਮਪੁਰ ਅਤੇ ਗੋਪਾਲਪੁਰ, ਜ਼ਿਲ੍ਹਾ ਸੰਗਰੂਰ ਦੇ ਪਿੰਡ ਖਾਈ, ਜ਼ਿਲ੍ਹਾ ਪਟਿਆਲਾ ਦੇ ਪਿੰਡ ਹਰਚੰਦਪੁਰਾ, ਗੱਜੂਮਾਜਰਾ, ਸਨੌਲੀਆਂ ਅਤੇ ਸੁੱਖੇਵਾਲ, ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਕਿੜੀਆਂ, ਚੰਬਲ, ਡਲੀਰੀ, ਮਾੜੀ ਸਮਰਾਂ ਅਤੇ ਜਵੰਦਪੁਰ, ਜ਼ਿਲ੍ਹਾ ਐਸ.ਏ.ਐਸ ਨਗਰ ਦੇ ਪਿੰਡ ਮਹਿਰੋਲੀ ਅਤੇ ਢਕੋਰਾਂ ਕਲਾਂ, ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਛੰਨ ਘੋਗਾ ਤੇ ਮੁਮੰਦ ਅਤੇ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਰੱਬੋਂ ਨੀਚੀ, ਖਾਨਪੁਰ ਮੰਡ, ਜੁਲਫ਼ਗੜ੍ਹ, ਕੀੜੀ, ਨਵਾਂ ਸਲੇਮਪੁਰਾ ਅਤੇ ਪਿੰਡ ਭਾਡੇਵਾਲ ਨੂੰ ਛੇਤੀ ਜਾਰੀ ਕੀਤੀ ਜਾਵੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਬਹੁਤੇ ਪਿੰਡ ਅਜਿਹੇ ਹਨ, ਜਿੱਥੇ ਵੱਖ-ਵੱਖ ਧਰਮਾਂ-ਆਬਾਦੀਆਂ ਲਈ ਵੱਖੋ-ਵਖਰੇ ਸ਼ਮਸ਼ਾਨਘਾਟ ਹਨ ਅਤੇ ਇਨ੍ਹਾਂ ਵਿੱਚੋਂ ਕੋਈ ਵੀ ਸ਼ਮਸ਼ਾਨਘਾਟ ਮੁਕੰਮਲ ਰੂਪ ਵਿੱਚ ਵਿਕਸਿਤ ਨਹੀਂ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਸਕੀਮ ਅਨੁਸਾਰ ਇੱਕ ਤੋਂ ਵੱਧ ਸ਼ਮਸ਼ਾਨਘਾਟ ਵਾਲੇ ਪਿੰਡਾਂ ਵਿੱਚੋਂ ਜੇ ਕਿਸੇ ਪਿੰਡ ਦੀ ਪੰਚਾਇਤ ਇੱਕ ਸ਼ਮਸ਼ਾਨਘਾਟ ਬਣਾਉਣ ਦਾ ਫ਼ੈਸਲਾ ਕਰਦੀ ਹੈ ਤਾਂ ਸਰਕਾਰ ਉਸ ਪਿੰਡ ਨੂੰ 5 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦੇਵੇਗੀ। ਉਨ੍ਹਾਂ ਕਿਹਾ ਕਿ ਪੰਚਾਇਤ ਗ੍ਰਾਂਟ ਰਾਸ਼ੀ ਨੂੰ ਸਬੰਧਤ ਸ਼ਮਸ਼ਾਨਘਾਟ ਦੇ ਵਿਕਾਸ ਲਈ ਖ਼ਰਚ ਕਰ ਸਕਦੀ ਹੈ ਜਾਂ ਪੁਰਾਣੇ ਸ਼ਮਸ਼ਾਨਘਾਟ ਵਾਲੀਆਂ ਥਾਵਾਂ ਨੂੰ ਹੋਰਨਾਂ ਮੰਤਵਾਂ ਜਿਵੇਂ ਪਾਰਕਾਂ ਆਦਿ 'ਚ ਤਬਦੀਲ ਕਰਨ ਲਈ ਵਰਤ ਸਕਦੀ ਹੈ।
 
ਉਨ੍ਹਾਂ ਆਸ ਜਤਾਈ ਕਿ ਸਰਕਾਰ ਦੇ ਇਸ ਉਪਰਾਲੇ ਨਾਲ ਪਿੰਡਾਂ ਵਿੱਚ ਭਾਈਚਾਰਕ ਸਾਂਝ ਨੂੰ ਭਰਵਾਂ ਹੁੰਗਾਰਾ ਮਿਲੇਗਾ। ਦੱਸ ਦੇਈਏ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਿਛਲੇ ਵਿੱਤੀ ਵਰ੍ਹੇ ਦੌਰਾਨ ਸਾਂਝੇ ਸ਼ਮਸ਼ਾਨਘਾਟ ਬਣਾਉਣ ਵਾਲੀਆਂ 39 ਗ੍ਰਾਮ ਪੰਚਾਇਤਾਂ ਨੂੰ 1.95 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ।

Have something to say? Post your comment

 

More in Chandigarh

ਗਰਮੀਆਂ ਵਿੱਚ ਕਿਡਨੀ ਦੀ ਪੱਥਰੀ ਅਤੇ ਪਿਸ਼ਾਬ ਨਾਲੀ ਦੀ ਲਾਗ ਦਾ ਖ਼ਤਰਾ ਵਧ ਜਾਂਦਾ ਹੈ: ਮਾਹਰ

ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਅਤੇ ਹੋਰ ਮੌਸਮੀ ਬਿਮਾਰੀਆਂ ਸਬੰਧੀ ਤਿਆਰੀਆਂ ਅਤੇ ਰੋਕਥਾਮ ਰਣਨੀਤੀ ਦੀ ਸਮੀਖਿਆ

ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਪਿੰਡ ਲੈਹਲੀ ਵਿਖੇ ਨਵੇਂ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਕਰਮਚਾਰੀਆਂ ਲਈ ਸਵੈ-ਗਣਨਾ ਸਬੰਧੀ ਵਿਸ਼ੇਸ਼ ਸੈਸ਼ਨ ਆਯੋਜਿਤ

ਮੋਹਾਲੀ ਪੁਲਿਸ ਵੱਲੋਂ 03 ਦੋਸ਼ੀ ਕਾਬੂ, 06 ਨਾਜਾਇਜ਼ ਹਥਿਆਰ ਅਤੇ ਕਾਰਤੂਸ ਬਰਾਮਦ

ਗੈਂਗਸਟਰਾਂ ’ਤੇ ਵਾਰ ਦਾ 107ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਵਾਂ ’ਤੇ ਛਾਪੇਮਾਰੀ ; 323 ਕਾਬੂ

ਭਗਵੰਤ ਮਾਨ ਸਰਕਾਰ ਵੱਲੋਂ ਫ਼ਰੀਦਕੋਟ ਵਿੱਚ ਗ਼ੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਯੂਨਿਟ ਦਾ ਪਰਦਾਫ਼ਾਸ਼, ਐਫ.ਆਈ.ਆਰ. ਦਰਜ

ਹਰ ਬੱਚੇ ਤੱਕ ਗੁਣਵੱਤਾ ਭਰੀ ਸਿੱਖਿਆ ਪਹੁੰਚਾਉਣ ਲਈ ਮਾਨ ਸਰਕਾਰ ਦਾ ਵੱਡਾ ਕਦਮ: ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ