Friday, December 19, 2025

Chandigarh

ਬੈਂਡ ਮੁਕਾਬਲੇ ਵਿੱਚ ਮਹਾਰਾਜਾ ਅੱਗਰਸੈਨ ਪਬਲਿਕ ਸਕੂਲ ਨਵੀਂ ਦਿੱਲੀ ਜੇਤੂ

December 13, 2023 01:01 PM
SehajTimes
ਐੱਸ.ਏ.ਐੱਸ.ਨਗਰ  : ਸਕੂਲ ਸਿੱਖਿਆ ਵਿਭਾਗ ਵਲੋਂ ਸਕੂਲ ਸਿੱਖਿਆ ਤੇ ਸਾਖ਼ਰਤਾ ਵਿਭਾਗ, ਭਾਰਤ ਸਰਕਾਰ, ਦੇ ਸਹਿਯੋਗ ਨਾਲ ਕਰਵਾਏ ਜਾਣ ਵਾਲੇ ਰਾਸ਼ਟਰੀ ਉੱਤਰੀ ਜ਼ੋਨ ਸਕੂਲ ਬੈਂਡ ਮੁਕਾਬਲਿਆਂ ਦਾ ਅੱਜ ਇਨਫੈਂਟ ਜੀਸਸ ਕਾਨਵੈਂਟ ਸਕੂਲ, ਸੈਕਟਰ 65, ਐੱਸ.ਏ.ਐੱਸ.ਨਗਰ ਵਿਖੇ ਰੰਗਾਰੰਗ ਆਗਾਜ਼ ਹੋਇਆ। 
 
 
ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ, ਸਿੱਖਿਆ ਸਕੱਤਰ ਸ੍ਰੀ ਕਮਲ ਕਿਸ਼ੋਰ ਯਾਦਵ ਦੀ ਰਹਿਨੁਮਾਈ ਅਤੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ, ਸ੍ਰੀ ਵਿਨੇ ਬੁਬਲਾਨੀ ਦੀ ਦੇਖਰੇਖ ਹੇਠ ਹੋ ਰਹੇ ਬੈਂਡ ਮੁਕਾਬਲਿਆਂ ਦੀ ਸ਼ੁਰੂਆਤ ਸਕੂਲੀ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਸ਼ਾਨਦਾਰ ਰੰਗਾਰੰਗ ਪ੍ਰੋਗਰਾਮ ਨਾਲ ਹੋਈ। 
 
 
ਇਨ੍ਹਾਂ ਬੈਂਡ ਮੁਕਾਬਲਿਆਂ ਦਾ ਉਦਘਾਟਨ ਡਾਇਰੈਕਟਰ ਸਿੱਖਿਆ ਵਿਭਾਗ (ਸੈ.ਸਿੱ) ਸ਼੍ਰੀ ਸੰਜੀਵ ਸ਼ਰਮਾ ਨੇ ਸ਼ਮ੍ਹਾ ਰੋਸ਼ਨ ਕਰਕੇ ਕੀਤਾ ਤੇ ਰਸਮੀਂ ਸ਼ੁਰੂਆਤ ਵੀ ਕਰਵਾਈ ਅਤੇ ਟੀਮਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਵਿਦਿਆਰਥੀਆਂ ਨੂੰ ਸਿੱਖਿਆ ਹਾਸਲ ਕਰਨ ਦੇ ਨਾਲ ਨਾਲ ਵੱਖੋ ਵੱਖ ਗਤੀਵਿਧੀਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। 
 
                
ਸਹਾਇਕ ਡਾਇਰੈਕਟਰ ਐੱਸ.ਸੀ.ਈ.ਆਰ.ਟੀ., ਸ਼੍ਰੀਮਤੀ ਸ਼ਰੂਤੀ ਸ਼ੁਕਲਾ, ਨੇ ਦੱਸਿਆ ਕਿ ਇਹਨਾਂ ਬੈਂਡ ਮਕਾਬਲਿਆਂ ਦੇ ਪਹਿਲੇ ਦਿਨ ਲੜਕਿਆਂ ਦੇ ਮੁਕਾਬਲੇ ਕਰਵਾਏ ਗਏ। ਇਹਨਾਂ ਵਿੱਚ ਉੱਤਰੀ ਜ਼ੋਨ ਦੇ ਦਸ ਰਾਜਾਂ ਤੇ ਕੇਂਦਰੀ ਸ਼ਾਸ਼ਿਤ ਪ੍ਰਦੇਸ਼ਾਂ ਜਿਨ੍ਹਾਂ ਵਿੱਚ ਪੰਜਾਬ,ਹਰਿਆਣਾ,ਜੰਮੂ-ਕਸ਼ਮੀਰ, ਉੱਤਰਾਖੰਡ,ਹਿਮਾਚਲ ਪ੍ਰਦੇਸ਼,ਉੱਤਰ ਪ੍ਰਦੇਸ਼,ਬਿਹਾਰ,ਲੱਦਾਖ਼,ਦਿੱਲੀ ਦੀਆਂ ਪਾਈਪ ਬੈਂਡ ਤੇ ਬਰਾਸ ਬੈਂਡ ਟੀਮਾਂ ਭਾਗ ਲੈ ਰਹੀਆਂ ਹਨ। 
 
              
ਪਹਿਲੇ ਦਿਨ ਲੜਕਿਆਂ ਦੇ ਮੁਕਾਬਲੇ ਮੁਕੰਮਲ ਹੋਏ, ਜਿਨ੍ਹਾਂ ਵਿੱਚੋਂ ਪਾਈਪ ਬੈਂਡ ਮੁਕਾਬਲੇ ਵਿੱਚ ਮਹਾਰਾਜਾ ਅੱਗਰਸੈਨ ਪਬਲਿਕ ਸਕੂਲ, ਨਵੀਂ ਦਿੱਲੀ, ਦੀ ਟੀਮ ਜੇਤੂ ਰਹੀ ਜਦਕਿ ਬਰਾਸ ਬੈਂਡ ਮੁਕਾਬਲੇ ਵਿੱਚ ਡੀ.ਏ.ਵੀ.ਪਬਲਿਕ ਸਕੂਲ, ਹਮੀਰਪੁਰ ਦੀ ਟੀਮ ਚੈਂਪੀਅਨ ਬਣੀ। ਦੇਰ ਸ਼ਾਮ ਹੋਏ ਇਨਾਮ ਵੰਡ ਸਮਾਗਮ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਡਾ: ਗਿੰਨੀ ਦੁੱਗਲ ਅਤੇ ਹੋਰਨਾਂ ਅਧਿਕਾਰੀਆਂ ਨੇ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਕੀਤੀ।
 
 
 
ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਡਾ: ਗਿੰਨੀ ਦੁੱਗਲ ਨੇ ਦੱਸਿਆ ਕਿ ਅੱਜ ਪਹਿਲੇ ਦਿਨ ਲੜਕਿਆਂ ਦੇ ਪਾਈਪ ਤੇ ਬਰਾਸ ਬੈਂਡ ਦੇ ਮੁਕਾਬਲੇ ਕਰਵਾਏ ਗਏ, ਜਦਕਿ 14 ਦਸੰਬਰ ਨੂੰ ਲੜਕੀਆਂ ਦੇ ਮੁਕਾਬਲੇ ਕਰਵਾਏ ਜਾਣਗੇ। 
 
 
ਸਮਾਗਮ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਲੈਕਚਰਾਰ ਸ਼੍ਰੀਮਤੀ ਰੁਪਿੰਦਰ ਕੌਰ ਗਰੇਵਾਲ ਵਲੋਂ ਬਾਖੂਬੀ ਨਿਭਾਈ ਗਈ। 
 
 
ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਅੰਗਰੇਜ਼ ਸਿੰਘ, ਜ਼ਿਲ੍ਹਾ ਸਪੋਰਟਸ ਕੁਆਰਡੀਨੇਟਰ ਇੰਦੂ ਬਾਲਾ ਤੋਂ ਇਲਾਵਾ, ਨੋਡਲ ਅਫ਼ਸਰ ਗੁਰਵੀਰ ਕੌਰ, ਸਿੱਖਿਆ ਵਿਭਾਗ ਦੇ ਅਧਿਕਾਰੀ, ਟੀਮਾਂ ਨਾਲ ਆਏ ਇੰਚਾਰਜ ਸਾਹਿਬਾਨ ਅਤੇ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ ਤੇ ਹੋਰ ਪਤਵੰਤੇ ਹਾਜ਼ਰ ਸਨ।
 
 
1. ਮੰਗਲਵਾਰ ਨੂੰ ਸ਼ੁਰੂ ਹੋਏ ਰਾਸ਼ਟਰੀ ਉੱਤਰੀ ਜ਼ੋਨ ਸਕੂਲ ਬੈਂਡ ਮੁਕਾਬਲਿਆਂ ਦਾ ਸ਼ਮ੍ਹਾਂ ਰੋਸ਼ਨ ਕਰਕੇ ਉਦਘਾਟਨ ਕਰਦੇ ਡਾਇਰੈਕਟਰ ਸਿੱਖਿਆ ਵਿਭਾਗ (ਸੈ.ਸਿੱ) ਸ਼੍ਰੀ ਸੰਜੀਵ ਸ਼ਰਮਾ।
 
 
 
2. ਪਾਈਪ ਬੈਂਡ ਮੁਕਾਬਲੇ ਦੀ ਜੇਤੂ ਟੀਮ ਨੂੰ ਸਨਮਾਨਿਤ ਕਰਦੇ ਹੋਏ ਅਧਿਕਾਰੀ। 
 
 
 
3. ਉਦਘਾਟਨ ਸਮਾਗਮ ਦੇ ਮੁੱਖ ਮਹਿਮਾਨ ਡਾਇਰੈਕਟਰ ਸਿੱਖਿਆ ਵਿਭਾਗ (ਸੈ.ਸਿੱ) ਸ਼੍ਰੀ ਸੰਜੀਵ ਸ਼ਰਮਾ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਦੇ ਡੀਈਓ (ਸੈੱ:ਸਿੱ) ਡਾ: ਗਿੰਨੀ ਦੁੱਗਲ।
 
4. ਬੈਂਡ ਟੀਮਾਂ ਨਾਲ ਜਾਣ ਪਹਿਚਾਣ ਕਰਦੇ ਡੀਈਓ (ਸੈ:ਸਿੱ) ਡਾ: ਗਿੰਨੀ ਦੁੱਗਲ।
 
 

Have something to say? Post your comment

 

More in Chandigarh

8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਲਾਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ‘ਚ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਦੀ 16ਵੀ ਮੀਟਿੰਗ ਹੋਈ

ਸਾਲ 2025 ਦਾ ਲੇਖਾ-ਜੋਖਾ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ: ਸਾਲ 2025 ਦਾ ਲੇਖਾ-ਜੋਖਾ

ਅੰਬਰ ਗਰੁੱਪ ਵੱਲੋਂ ਰਾਜਪੁਰਾ ਵਿਖੇ ਖੋਜ ਅਤੇ ਵਿਕਾਸ ਕੇਂਦਰ ਵਿੱਚ 500 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ