Saturday, April 18, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਅੰਮ੍ਰਿਤਸਰ ਪੁਲਿਸ ਨੇ ਹਥਿਆਰਾਂ ਦੇ ਅੰਤਰਰਾਜੀ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼

December 13, 2023 01:53 PM
SehajTimes
ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਹਥਿਆਰਾਂ ਦੇ ਅੰਤਰਰਾਜੀ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇਸ ਤਸਕਰੀ ਗਿਰੋਹ ਦੇ ਇਕ ਪ੍ਰਮੁੱਖ ਮੈਂਬਰ ਨੂੰ ਅੰਮ੍ਰਿਤਸਰ ਦੇ ਪਿੰਡ ਭੈਣੀ ਦੇ ਖੇਤਰ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਅੰਮ੍ਰਿਤਪਾਲ ਸਿੰਘ ਉਰਫ਼ ਕਾਲੂ (28) ਵਾਸੀ ਪਿੰਡ ਭੁੱਲਰ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਗ੍ਰਿਫਤਾਰ ਮੁਲਜ਼ਮ ਵੱਖ-ਵੱਖ ਜ਼ਿਲ੍ਹਿਆਂ ਵਿੱਚ ਐਨਡੀਪੀਐਸ ਐਕਟ ਅਤੇ ਕੁੱਟ-ਮਾਰ ਨਾਲ ਸਬੰਧਤ ਘੱਟੋ-ਘੱਟ ਅੱਠ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਸੀ। ਪੁਲਿਸ ਟੀਮ ਵੱਲੋਂ ਉਸ ਕੋਲੋਂ .32 ਬੋਰ ਦੇ 13 ਪਿਸਤੌਲਾਂ ਤੇ 26 ਮੈਗਜ਼ੀਨਾਂ ਸਮੇਤ ਦੋ ਜਿੰਦਾ ਕਾਰਤੂਸ ਬਰਾਮਦ ਕਰਨ ਤੋਂ ਇਲਾਵਾ ਉਸਦੀ ਹੁੰਡਈ ਆਈ-20 ਕਾਰ ਵੀ ਜ਼ਬਤ ਕੀਤੀ ਗਈ ਹੈ।
 
ਸੀਪੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਵਿੱਚ ਅਪਰਾਧਿਕ ਅਨਸਰਾਂ ਨੂੰ ਸਪਲਾਈ ਕਰਨ ਲਈ ਮੱਧ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕੀਤੇ ਜਾਣ ਸਬੰਧੀ ਮਿਲੀ ਗੁਪਤ ਸੂਚਨਾ 'ਤੇ ਕਾਰਵਾਈ ਕਰਦਿਆਂ ਡੀਸੀਪੀ ਇਨਵੈਸਟੀਗੇਸ਼ਨ ਹਰਪ੍ਰੀਤ ਸਿੰਘ ਮੰਡੇਰ ਅਤੇ ਏਡੀਸੀਪੀ ਸਿਟੀ-2 ਪ੍ਰਭਜੋਤ ਸਿੰਘ ਵਿਰਕ, ਏਸੀਪੀ ਵੈਸਟ ਕਮਲਜੀਤ ਸਿੰਘ ਔਲਖ ਦੀ ਅਗਵਾਈ ਵਿੱਚ ਸੀਆਈਏ-2 ਦੀ ਪੁਲੀਸ ਟੀਮ ਨੇ ਵਿਸ਼ੇਸ਼ ਮੁਹਿੰਮ ਚਲਾ ਕੇ ਪਿੰਡ ਭੈਣੀ, ਥਾਣਾ ਛੇਹਰਟਾ, ਅੰਮ੍ਰਿਤਸਰ ਤੋਂ ਉਕਤ ਮੁਲਜ਼ਮ ਨੂੰ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਗ੍ਰਿਫ਼ਤਾਰ ਕੀਤੇ ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਹ ਮੱਧ ਪ੍ਰਦੇਸ਼ ਤੋਂ 35,000 ਰੁਪਏ ਵਿੱਚ ਇੱਕ ਪਿਸਤੌਲ ਖਰੀਦ ਕੇ ਪੰਜਾਬ ਵਿੱਚ 50,000 ਰੁਪਏ ਵਿੱਚ ਵੇਚਦਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ, ਹਥਿਆਰਾਂ ਦੀ ਖਰੀਦ ਅਤੇ ਸਪਲਾਈ ਲੜੀ ਤੋੜਨ ਲਈ ਜਾਂਚ ਜਾਰੀ ਹੈ। ਇਸ ਸਬੰਧੀ ਐਫਆਈਆਰ ਨੰ. 273 ਮਿਤੀ 10-12-2023 ਨੂੰ ਅਸਲਾ ਐਕਟ ਦੀ ਧਾਰਾ 25/54/59 ਤਹਿਤ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

Have something to say? Post your comment

 

More in Majha

ਅੰਮ੍ਰਿਤਸਰ ‘ਚ ਵੱਡੀ ਕਾਰਵਾਈ: 64.62 ਕਿਲੋ ਹੈਰੋਇਨ ਬਰਾਮਦ, ਦੋ ਤਸਕਰ ਗ੍ਰਿਫਤਾਰ

ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਅੱਜ ਅਜਨਾਲਾ ਦੇ ਪਿੰਡ ਲੱਬੇ ਦਰਿਆ ਵਿਖੇ ਮੁਫ਼ਤ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ ਗਿਆ

ਅੰਮ੍ਰਿਤਸਰ ਦੇ ਮੁਹਕਮਪੁਰਾ ‘ਚ ਪਾਰਕਿੰਗ ਝਗੜਾ ਬਣਿਆ ਹਿੰਸਕ ਟਕਰਾਅ ਦੁਕਾਨ ‘ਤੇ ਹਮਲਾ ਤੇ ਲੁੱਟਖੋਹ

ਉਤਰਾਖੰਡ ਦੇ ਰਾਜਪਾਲ ਸ. ਗੁਰਮੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਦਾ ਮੋਬਾਈਲ ਹੈਕ, ਸੰਪਰਕਾਂ ਤੋਂ ਮੰਗੇ ਪੈਸੇ

ਸਹਿਕਾਰੀ ਖੰਡ ਮਿੱਲ ਮੋਰਿੰਡਾ ਦੇ ਗੰਨਾ ਖੇਤਰਾਂ ਦਾ ਐਮ.ਡੀ. ਸ਼ੂਗਰਫੈੱਡ ਵੱਲੋਂ ਦੌਰਾ

ਗੁਰਦੁਆਰਾ ਕਮੇਟੀ ਨੇ ਕਰਵਾਏ ਦਸਤਾਰਬੰਦੀ ਤੇ ਗੁਰਮਤਿ ਮੁਕਾਬਲੇ

ਅੰਮ੍ਰਿਤਸਰ ਦੇ ਗ੍ਰੀਨ ਐਵੇਨਿਊ ਵਿੱਚ ਬੁਜ਼ੁਰਗ ਮਹਿਲਾ ਨੂੰ ਜੰਜੀਰਾਂ ਨਾਲ ਬੰਨ੍ਹਣ ਦਾ ਮਾਮਲਾ

ਅੰਮ੍ਰਿਤਸਰ ਦੇ ਅਟਾਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਸ਼ਾਨਦਾਰ ਬਣਨਗੀਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੀਂਹ ਰੱਖੀ