Monday, May 20, 2024

Malwa

ਮੁੱਖ ਮੰਤਰੀ ਭਗਵੰਤ ਮਾਨ ਦੇ ਬਦਲਾਅ ਦਾ ਗਵਾਹ ਬਣਿਆਂ ਬਸੀ ਪਠਾਣਾ ਦਾ ਬਲਬੀਰ ਸਿੰਘ

December 13, 2023 02:02 PM
SehajTimes
ਫ਼ਤਹਿਗੜ੍ਹ ਸਾਹਿਬ : ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਜੋ ਪੰਜਾਬ ਦੇ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਗੇੜੇ ਨਾ ਮਾਰਨ ਅਤੇ ਲੋਕਾਂ ਦੇ ਕੰਮ ਉਨ੍ਹਾਂ ਦੇ ਘਰਾਂ ਤੱਕ ਜਾ ਕੇ ਕਰਨ ਦੇ ਹਾਮੀ ਰਹੇ ਹਨ। ਉਨ੍ਹਾਂ ਦੀ ਪੰਜਾਬ ਪੱਖੀ ਸੋਚ ਕਾਰਨ ਸੂਬੇ ਅੰਦਰ ਆ ਰਹੇ ਸਾਰਥਕ ਬਦਲਾਅ ਨੇ ਬਸੀ ਪਠਾਣਾ ਦੇ ਬਲਬੀਰ ਸਿੰਘ ਨੂੰ ਲੰਮੇ ਸਮੇਂ ਤੋਂ ਕੁਸ਼ਤੀ ਦੰਗਲ ਕਰਵਾਉਣ ਦੀ ਲਟਕ ਰਹੀ ਪ੍ਰਵਾਨਗੀ ਚਾਰ ਘੰਟੇ ਅੰਦਰ ਹੀ ਦਵਾ ਦਿੱਤੀ। ਬਲਬੀਰ ਸਿੰਘ ਨੂੰ ਬਸੀ ਪਠਾਣਾ ਦੇ ਡੀ.ਐਸ.ਪੀ. ਮੋਹਿਤ ਸਿੰਗਲਾ ਨੇ ਆਪਣੇ ਦਫ਼ਤਰ ਬੁਲਾ ਕੇ ਖੇਡ ਟੂਰਨਾਂਮੈਂਟ ਕਰਵਾਉਣ ਦੀ ਪ੍ਰਵਾਨਗੀ ਸੌਂਪ ਦਿੱਤੀ। 
 
 
ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਬਸੀ ਪਠਾਣਾ ਦੇ ਬਲਬੀਰ ਸਿੰਘ ਨੇ ਦੱਸਿਆ ਕਿ ਉਹ ਮਹਾਂਵੀਰ ਬਜਰੰਗੀ ਕਲੱਬ ਵੱਲੋਂ ਕੁਸ਼ਤੀ ਦੰਗਲ ਕਰਵਾਉਂਦੇ ਹਨ ਅਤੇ ਉਨ੍ਹਾਂ ਨੇ ਤੀਸਰਾ ਕੁਸ਼ਤੀ ਦੰਗਲ ਕਰਵਾਉਣ ਲਈ ਬਸੀ ਪਠਾਣਾ ਵਿਖੇ ਪ੍ਰਵਾਨਗੀ ਲੈਣ ਲਈ ਅਪਲਾਈ ਕੀਤਾ ਸੀ। ਉਸ ਨੇ ਦੱਸਿਆ ਕਿ ਬਸੀ ਪਠਾਣਾ ਦੇ ਸਾਂਝ ਕੇਂਦਰ ਵੱਲੋਂ ਉਸ ਨੂੰ ਇਹ ਪ੍ਰਵਾਨਗੀ ਦੇਣ ਵਿੱਚ ਆਨਾ ਕਾਨੀ ਕੀਤੀ ਜਾ ਰਹੀ ਸੀ ਜਿਸ ਕਾਰਨ ਉਹ ਕਾਫੀ ਮਾਯੂਸ ਹੋ ਗਿਆ ਸੀ। ਉਸ ਨੇ ਦੱਸਿਆ ਕਿ ਬੀਤੀ 7 ਦਸੰਬਰ ਨੂੰ ਉਹ ਪ੍ਰਵਾਨਗੀ ਲੈਣ ਲਈ ਮੁੜ ਬਸੀ ਪਠਾਣਾ ਤਹਿਸੀਲ ਵਿੱਚ ਗਿਆ ਸੀ ਜਿਥੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਲੋਕਾਂ ਦੀਆਂ ਮੁਸ਼ਕਲਾਂ ਸੁਣ ਰਹੇ ਸਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੇ ਅਚਾਨਕ ਤਹਿਸੀਲ ਬਸੀ ਪਠਾਣਾ ਵਿਖੇ ਆਉਣ ਤੇ ਪਹਿਲਾਂ ਤਾਂ ਉਹ ਹੈਰਾਨ ਹੋ ਗਏ ਸਨ ਕਿਉਕਿ ਉਸ ਨੇ ਅਜਿਹਾ ਆਪਣੇ ਜੀਵਨ ਦੌਰਾਨ ਇੱਕ ਦੋ ਵਾਰ ਹੀ ਵੇਖਿਆ ਸੀ। ਉਨ੍ਹਾਂ ਦੱਸਿਆ ਕਿ ਉਸ ਨੇ ਕੁਸ਼ਤੀ ਦੰਗਲ ਕਰਵਾਉਣ ਦੀ ਪ੍ਰਵਾਨਗੀ ਨਾ ਮਿਲਣ ਕਾਰਨ ਮੁੱਖ ਮੰਤਰੀ ਕੋਲ ਫਰਿਆਦ ਕੀਤੀ ਸੀ ਜਿਸ ਤੇ ਮੁੱਖ ਮੰਤਰੀ ਨੇ ਮੌਕੇ ਤੇ ਮੌਜੂਦ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਅਤੇ ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਨੂੰ ਆਦੇਸ਼ ਦਿੱਤੇ ਸਨ ਕਿ ਪ੍ਰਵਾਨਗੀ ਦੇਣ ਬਾਰੇ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੇ ਦਖਲ ਤੋਂ ਬਾਅਦ ਉਸ ਨੂੰ ਚਾਰ ਘੰਟੇ ਵਿੱਚ ਹੀ ਪ੍ਰਵਾਨਗੀ ਮਿਲ ਗਈ ਜਿਸ ਤੋਂ ਉਹ ਬਹੁਤ ਖੁਸ਼ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜਿਸ ਤਰ੍ਹਾਂ ਸ. ਭਗਵੰਤ ਸਿੰਘ ਮਾਨ ਲੋਕਾਂ ਵਿੱਚ ਆ ਕੇ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰ ਰਹੇ ਹਨ ਉਹ ਆਪਣੇ ਆਪ ਵਿੱਚ ਵਿਲੱਖਣ ਹੈ ਕਿਉਂਕਿ ਪਹਿਲੇ ਮੁੱਖ ਮੰਤਰੀ ਤਾਂ ਚੰਡੀਗੜ੍ਹ ਬੈਠ ਕੇ ਹੀ ਲੋਕਾਂ ਦੇ ਮਸਲੇ ਹੱਲ ਕਰਨ ਦੀਆਂ ਗੱਲਾਂ ਕਰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਜਿਸ ਤਰ੍ਹਾਂ ਉਸ ਦੀ ਮੁਸ਼ਕਲ ਦਾ ਹੱਲ ਕੀਤਾ ਹੈ ਉਸ ਲਈ ਉਹ ਮੁੱਖ ਮੰਤਰੀ ਦੇ ਦਿਲੋਂ ਧੰਨਵਾਦੀ ਹਨ।
 
 
ਇਸ ਮੌਕੇ ਡੀ.ਐਸ.ਪੀ. ਬਸੀ ਪਠਾਣਾ ਸ਼੍ਰੀ ਮੋਹਿਤ ਸਿੰਗਲਾ ਨੇ ਕਿਹਾ ਕਿ ਬਲਬੀਰ ਸਿੰਘ ਨੇ ਖੇਡ ਟੂਰਨਾਂਮੈਂਟ ਕਰਵਾਉਣ ਲਈ ਪ੍ਰਵਾਨਗੀ ਲੈਣ ਵਾਸਤੇ ਅਪਲਾਈ ਕੀਤਾ ਸੀ ਜੋ ਕਿ ਕੁਝ ਕਾਰਨਾਂ ਕਾਰਨ ਨਹੀਂ ਮਿਲ ਰਹੀ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਬਸੀ ਪਠਾਣਾ ਤਹਿਸੀਲ ਵਿਖੇ ਕੀਤੇ ਦੌਰੇ ਦੌਰਾਨ ਬਲਬੀਰ ਸਿੰਘ ਨੂੰ ਕੁਸ਼ਤੀ ਦੰਗਲ ਕਰਵਾਉਣ ਦੀ ਪ੍ਰਵਾਨਗੀ ਦੇਣ ਲਈ ਆਦੇਸ਼ ਦਿੱਤੇ ਸਨ। ਮੁੱਖ ਮੰਤਰੀ ਪੰਜਾਬ ਦੇ ਆਦੇਸ਼ਾਂ ਅਨੁਸਾਰ ਬਲਬੀਰ ਸਿੰਘ ਨੂੰ ਇਹ ਪ੍ਰਵਾਨਗੀ ਸੌਂਪ ਦਿੱਤੀ ਹੈ।
 
 
 

Have something to say? Post your comment

 

More in Malwa

ਪੋਲਿੰਗ ਸਟਾਫ਼ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਏ: ਜ਼ਿਲ੍ਹਾ ਚੋਣ ਅਫ਼ਸਰ 

ਚੋਣ ਅਮਲਾ ਪੂਰੀ ਜਿੰਮੇਵਾਰੀ ਨਾਲ ਨਿਰਪੱਖ ਰਹਿ ਕੇ ਪੁਆਏ ਵੋਟਾਂ : ਸ਼ੌਕਤ ਅਹਿਮਦ ਪਰੇ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਸੁਰੱਖਿਆ ਦੇ ਪ੍ਰਬੰਧ ਦੀ ਕੀਤੀ ਸਮਖਿਆ

ਜ਼ਿਲ੍ਹਾ ਮੈਜਿਸਟਰੇਟ ਵੱਲੋਂ 01 ਜੂਨ ਨੂੰ ਵੋਟਾਂ ਵਾਲੇ ਦਿਨ ਕਮਾਈ ਛੁੱਟੀ ਦਾ ਐਲਾਨ

ਕਿਸਾਨਾਂ ਨੇ ਅਮਨ ਅਰੋੜਾ ਦੀ ਕੋਠੀ ਅੱਗੇ ਕੀਤੀ ਨਾਅਰੇਬਾਜ਼ੀ

ਜੇਕਰ ਦੇਸ਼ ਨਿਰਪੱਖ ਹੈ ਤਾਂ ਸਾਰਿਆਂ ਲਈ ਬਰਾਬਰ ਹੱਕ ਕਿਉਂ ਨਹੀਂ: ਸਿਮਰਨਜੀਤ ਸਿੰਘ ਮਾਨ

ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ

ਐਡਵੋਕੇਟ ਬਲਰਾਜ ਚਹਿਲ ਅਕਾਲੀ ਦਲ ਨੂੰ ਛੱਡਕੇ ਆਪ ਚ ਸ਼ਾਮਲ 

ਸੁਨਾਮ ਚ, ਭਾਜਪਾਈਆਂ ਨੇ ਅਰਵਿੰਦ ਖੰਨਾ ਲਈ ਵੋਟਾਂ ਮੰਗੀਆਂ

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ