Monday, May 20, 2024

Chandigarh

ਪੜਤਾਲ ਉਪਰੰਤ ਐਨ.ਓ.ਸੀ. ਜਾਰੀ ਕਰਨ ਵਿੱਚ ਕੋਈ ਵੀ ਦੇਰੀ ਨਾ ਕੀਤੀ ਜਾਵੇ: ਲਾਲ ਚੰਦ ਕਟਾਰੂਚੱਕ

December 13, 2023 03:16 PM
SehajTimes
 
ਚੰਡੀਗੜ੍ਹ : ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੀ ਕਾਰਜਕੁਸ਼ਲਤਾ ਵਿੱਚ ਵਾਧਾ ਕਰਨ ਅਤੇ ਇਸ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚਕ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਚੱਲ ਰਹੇ ਪ੍ਰਾਜੈਕਟਾਂ ਨੂੰ ਤੇਜ਼ੀ ਲਿਆਉਣ ਅਤੇ ਇਹਨਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਾਲ ਨਾਲ ਪ੍ਰਾਪਤ ਗ੍ਰਾਂਟਾਂ ਦੀ ਸੁਚੱਜੀ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਉੱਚ ਪੱਧਰੀ ਮੀਟਿੰਗ ਦੌਰਾਨ ਮੰਤਰੀ ਨੂੰ ਜਾਣੂੰ ਕਰਵਾਇਆ ਗਿਆ ਕਿ ਦਿੜ੍ਹਬਾ ਪਾਰਕ ਲਈ ਵਿਕਾਸ ਯੋਜਨਾ ਅਨੁਸਾਰ ਪਖਾਨੇ, ਚਾਰਦੀਵਾਰੀ ਦਾ ਨਿਰਮਾਣ ਕਰਨ ਦੀ ਤਜਵੀਜ਼ ਹੈ। ਇਸ ਤੋਂ ਇਲਾਵਾ ਲੈਂਡਸਕੇਪਿੰਗ, ਵਾਕਿੰਗ ਟਰੈਕ, ਗਾਰਡ ਕੁਆਟਰ ਵੀ ਬਣਾਏ ਜਾਣਗੇ। ਇਸ ਦੇ ਨਾਲ ਹੀ ਫਰਵਰੀ ਦੇ ਅੱਧ ਤੋਂ ਬਾਅਦ ਪੌਦੇ ਲਗਾਉਣ ਦਾ ਕੰਮ ਸ਼ੁਰੂ ਕੀਤਾ ਜਾਵੇਗਾ ਕਿਉਂਕਿ ਉਦੋਂ ਤੱਕ ਸਰਦੀਆਂ ਦਾ ਮੌਸਮ ਖਤਮ ਹੋ ਜਾਵੇਗਾ।
 
ਜੰਗਲਾਤ ਸੰਭਾਲ ਐਕਟ, 1980 ਤਹਿਤ ਐਨ.ਓ.ਸੀਜ਼ ਦਾ ਮੁੱਦਾ ਉਠਾਉਂਦਿਆਂ ਮੰਤਰੀ ਨੇ ਹਦਾਇਤ ਕੀਤੀ ਕਿ ਤੱਥਾਂ ਦੀ ਪੜਤਾਲ ਉਪਰੰਤ ਐਨ.ਓ.ਸੀ. ਜਾਰੀ ਕਰਨ ਵਿੱਚ ਕੋਈ ਦੇਰੀ ਨਹੀਂ ਹੋਣੀ ਚਾਹੀਦੀ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਕਿਸੇ ਵੀ ਤਰ੍ਹਾਂ ਦੇ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸੂਬੇ ਦੇ ਹਿੱਤਾਂ ਲਈ ਅਧਿਕਾਰੀਆਂ ਨੂੰ ਇੱਕ ਟੀਮ ਵਜੋਂ ਕੰਮ ਕਰਨ ਲਈ ਉਤਸ਼ਾਹਿਤ ਕਰਦਿਆਂ ਮੰਤਰੀ ਨੇ ਪਠਾਨਕੋਟ ਵਿੱਚ ਕਥਲੌਰ ਜੰਗਲੀ ਜੀਵ ਰੱਖ ਦੇ ਵਿਕਾਸ ਅਤੇ ਵਲਚਰ ਰੈਸਟੋਰੈਂਟ ਦੀ ਢੁਕਵੀਂ ਸਾਂਭ-ਸੰਭਾਲ ਤੋਂ ਇਲਾਵਾ ਕੰਢੀ ਖੇਤਰਾਂ ਵਿੱਚ ਕੁਦਰਤੀ ਤਰੀਕੇ ਨਾਲ ਪੌਦੇ ਲਗਾਉਣ ਦੇ ਵਿਕਲਪ ਤਲਾਸ਼ਣ 'ਤੇ ਜ਼ੋਰ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ (ਜੰਗਲਾਤ) ਵਿਕਾਸ ਗਰਗ, ਪੀ.ਸੀ.ਸੀ.ਐਫ. ਆਰ.ਕੇ. ਮਿਸ਼ਰਾ, ਸੀ.ਸੀ.ਐਫ.(ਐਫ.ਸੀ.ਏ.) ਬਸੰਤਾ ਰਾਜ ਕੁਮਾਰ ਅਤੇ ਕੰਜ਼ਰਵੇਟਰ ਆਫ਼ ਫਾਰੈਸਟ (ਸਾਊਥ ਸਰਕਲ) ਅਜੀਤ ਕੁਲਕਰਨੀ ਸ਼ਾਮਿਲ ਸਨ।

Have something to say? Post your comment

 

More in Chandigarh

ਜ਼ੀਰਕਪੁਰ ਪੁਲਿਸ ਵੱਲੋ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

ਡੇਰਾਬੱਸੀ ਹਲਕੇ ਚ ਐਸ ਐਸ ਟੀ ਟੀਮ ਵੱਲੋਂ ਝਰਮੜੀ ਬੈਰੀਅਰ ਤੋਂ 24,16,900 ਰੁਪਏ ਦੀ ਨਕਦੀ ਬਰਾਮਦ 

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ 

ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼

ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ

ਲੋਕ ਸਭਾ ਚੋਣਾਂ ਨਿਰਵਿਘਨ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ : ਜ਼ਿਲ੍ਹਾ ਚੋਣ ਅਫਸਰ

ਜ਼ਿਲ੍ਹਾ ਐੱਸ.ਏ.ਐਸ. ਨਗਰ ਦੇ ਬੀਜ ਡੀਲਰਾਂ ਦੀ ਚੈਕਿੰਗ  ਦੌਰਾਨ  ਲਏ ਗਏ ਨਮੂਨੇ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

ਮੋਹਾਲੀ ਪੁਲਿਸ ਵੱਲੋ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ ਗ੍ਰਿਫਤਾਰ

ਜਨਰਲ ਆਬਜ਼ਰਵਰ ਨੇ ਸਵੀਪ ਗਤੀਵਿਧੀਆਂ ਦਾ ਜਾਇਜ਼ਾ ਲਿਆ