Tuesday, May 14, 2024

Chandigarh

5994 ਅਧਿਆਪਕਾਂ ਦੀ ਭਰਤੀ ਸਬੰਧੀ ਕੇਸ ਦੀ ਅਗਲੀ ਸੁਣਵਾਈ ਹੁਣ 30 ਜਨਵਰੀ ਨੂੰ

December 13, 2023 03:46 PM
SehajTimes
ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਵਿਭਾਗ ਵਿੱਚ 5994 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਸਬੰਧੀ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਕੇਸ ਦੀ ਸੁਣਵਾਈ ਦੌਰਾਨ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਦੀ ਅਗਲੀ ਤਰੀਕ 30 ਜਨਵਰੀ, 2024 ਤੈਅ ਕਰਦਿਆਂ ਕਿਹਾ ਕਿ ਅਗਲੀ ਸੁਣਵਾਈ ਮੌਕੇ ਕੇਸ ਦੀ ਸੁਣਵਾਈ ਕੀਤੀ ਜਾ ਸਕਦੀ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ 5994 ਅਧਿਆਪਕਾਂ ਦੀ ਭਰਤੀ ਸਬੰਧੀ ਅੱਜ ਮਾਣਯੋਗ ਜਸਟਿਸ ਦੀਪਕ ਸਿੱਬਲ ਅਤੇ ਮਾਣਯੋਗ ਜਸਟਿਸ ਅਮਰਜੋਤ ਭੱਟੀ ਦੀ ਅਗਵਾਈ ਵਾਲੇ ਡਬਲ ਬੈਂਚ ਕੋਲ ਸੁਣਵਾਈ ਲਈ ਕੇਸ ਲੱਗਿਆ ਸੀ। ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਸੀਨੀਅਰ ਡਿਪਟੀ ਐਡਵੋਕੇਟ ਜਨਰਲ ਰਮਨਦੀਪ ਸਿੰਘ ਪੰਧੇਰ ਪੇਸ਼ ਹੋਏ। ਉਨ੍ਹਾਂ ਪੰਜਾਬ ਸਰਕਾਰ ਦੇ ਪੱਖ ਨੂੰ ਜ਼ੋਰਦਾਰ ਤਰੀਕੇ ਨਾਲ ਰੱਖਦਿਆਂ  ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਏ ਗਏ ਫੈਸਲੇ ਦੇ ਨਾਲ ਮਿਲਦੇ-ਜੁਲਦੇ ਮਾਮਲਿਆਂ ਵਿੱਚ ਵੱਖ-ਵੱਖ ਕੋਰਟਾਂ ਵੱਲੋਂ ਅਤੀਤ ਵਿੱਚ ਹੱਕ ਵਿਚ ਫੈਸਲੇ ਸੁਣਾਏ ਜਾ ਚੁੱਕੇ ਹਨ। ਇਸ ਲਈ ਇਸ ਮਾਮਲੇ ਦਾ ਵੀ ਨਿਬੇੜਾ ਕੀਤਾ ਜਾਣਾ ਚਾਹੀਦਾ ਹੈ।
 
 ਮਾਣਯੋਗ ਜਸਟਿਸ ਦੀਪਕ ਸਿੱਬਲ ਅਤੇ ਮਾਣਯੋਗ ਜਸਟਿਸ ਸੁਖਵਿੰਦਰ ਕੌਰ ਦੇ ਰੈਗੂਲਰ ਬੈਂਚ ਦੇ ਨਾ ਬੈਠਣ ਕਾਰਨ ਇਸ ਕੇਸ ਦੀ ਅਗਲੀ ਸੁਣਵਾਈ 30 ਜਨਵਰੀ 2024 ਤੈਅ ਕਰਦਿਆਂ  ਕੋਰਟ ਵੱਲੋਂ ਕਿਹਾ ਗਿਆ ਕਿ  ਮਿਤੀ 30 ਜਨਵਰੀ, 2024 ਤੱਕ ਜੇਕਰ ਸੁਪਰੀਮ ਕੋਰਟ ਵੱਲੋਂ ਕੋਈ ਫੈਸਲਾ ਨਹੀਂ ਸੁਣਾਇਆ ਜਾਂਦਾ ਤਾਂ ਉਹ 5994 ਮਾਮਲੇ ਸਬੰਧੀ ਦਾਇਰ ਰਿੱਟ ਪਟੀਸ਼ਨ ਦੀ ਸੁਣਵਾਈ ਸਬੰਧੀ ਫੈਸਲਾ ਲੈ ਲੈਣਗੇ। ਇਥੇ ਇਹ ਦੱਸਣਾ ਜ਼ਰੂਰੀ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਭਰਤੀ ਪ੍ਰਕਿਰਿਆ ਜ਼ਲਦ ਮੁਕੰਮਲ ਕਰਨ ਲਈ ਯਤਨਸ਼ੀਲ ਹੈ। ਇਸ ਮਾਮਲੇ ਸਬੰਧੀ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਖੁਦ ਵਿਭਾਗੀ ਅਧਿਕਾਰੀਆਂ ਐਡਵੋਕੇਟ ਬਰਾਂਚ ਨਾਲ ਨਿੱਜੀ ਦਿਲਚਸਪੀ ਲੈ ਕੇ ਜ਼ਲਦ ਹੱਲ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ।

Have something to say? Post your comment

 

More in Chandigarh

ਮੋਹਾਲੀ ਦੀ ਦਿਸ਼ਾ ਨੇ MBBS ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਪਹਿਲਾ ਦਾ ਸਥਾਨ ਹਾਸਲ ਕੀਤਾ

ਏ.ਡੀ.ਸੀ. ਵੱਲੋਂ ਅਬਰੋਡ ਕੈਰੀਅਰਜ਼ ਫਰਮ ਦਾ ਲਾਇਸੰਸ ਰੱਦ

ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਲੋਕਤੰਤਰ ਦਾ ਤਿਉਹਾਰ ਮਨਾਉਣ ਲਈ ਸਵੀਪ ਟੀਮ ਵੱਲੋਂ ਰੇਲਵੇ ਸਟੇਸ਼ਨ ਅਤੇ ਬੱਸ ਅੱਡਿਆ ਉਤੇ ਦਸਤਕ 

ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫ਼ਤਾਰ

ਅੰਤਰਰਾਸ਼ਟਰੀ ਮਾਂ ਦਿਵਸ ਅਤੇ ਨਰਸ ਦਿਵਸ ਮੌਕੇ ਜ਼ਿਲ੍ਹਾ ਹਸਪਤਾਲ ਵਿਖੇ ਵੋਟ ਪਾਉਣ ਦਾ ਸੁਨੇਹਾ ਦਿੱਤਾ ਗਿਆ

ਸਿਬਿਨ ਸੀ ਨੇ ਪੰਜਾਬ ਦੇ ਪ੍ਰਮੁੱਖ ਸਕੱਤਰ ਤੋਂ ਰਿਪੋਰਟ ਮੰਗੀ

ਰਾਸ਼ਟਰੀ ਸੇਵਾ ਯੋਜਨਾ ਦੇ ਵਲੰਟੀਅਰਜ਼ ਵੱਲੋਂ ਵੋਟਰ ਜਾਗਰੂਕਤਾ ਮੁਹਿੰਮ ਨੂੰ ਭਰਵਾਂ ਹੁੰਗਾਰਾ

ਭਾਸ਼ਾ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ  ਸੁਰਜੀਤ ਪਾਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ

ਅਦਾਲਤੀ ਹੁਕਮਾਂ ਤੇ ਕੋਹਲੀ ਮਾਜਰਾ ਵਿਖੇ 14 ਮਈ ਨੂੰ ਖੁੱਲ੍ਹੀ ਬੋਲੀ ਰਾਹੀਂ ਵੇਚੀ ਜਾਵੇਗੀ ਜ਼ਮੀਨ : ਐੱਸ ਡੀ ਐਮ