Saturday, May 18, 2024

Majha

ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼; 3 ਕਿਲੋ ਹੈਰੋਇਨ, 9 ਲੱਖ ਰੁਪਏ ਡਰੱਗ ਮਨੀ ਸਮੇਤ ਚਾਰ ਵਿਅਕਤੀ ਗ੍ਰਿਫ਼ਤਾਰ

December 13, 2023 04:00 PM
SehajTimes
ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 3 ਕਿਲੋ ਹੈਰੋਇਨ ਅਤੇ 9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ, ਲੋਹਗੜ੍ਹ ਦੇ ਵਿਕਰਮਜੀਤ ਸਿੰਘ ਉਰਫ ਵਿੱਕੀ, ਅੰਮ੍ਰਿਤਸਰ ਦੇ ਪਿੰਡ ਹੁਸ਼ਿਆਰ ਨਗਰ ਦੇ ਵਸਨੀਕ ਰਸ਼ਪਾਲ ਸਿੰਘ, ਅੰਮ੍ਰਿਤਸਰ ਦੀ ਵਰਿਆਮ ਸਿੰਘ ਕਲੋਨੀ ਦੇ ਵਸਨੀਕ ਗੌਰਵ ਉਰਫ ਕਾਲੀ ਅਤੇ ਦੁਰਗਿਆਣਾ ਅਬਾਦੀ, ਅੰਮ੍ਰਿਤਸਰ ਦੇ ਵਸਨੀਕ ਸਾਹਿਲ ਕੁਮਾਰ ਉਰਫ ਮੰਥਨ ਵਜੋਂ ਹੋਈ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦੀ ਇਨੋਵਾ ਕਾਰ (ਪੀ.ਬੀ.11ਏ.ਐਕਸ.7843) ਨੂੰ ਵੀ ਜ਼ਬਤ ਕੀਤਾ ਹੈ, ਜਿਸ ਵਿਚ ਉਹ ਹੈਰੋਇਨ ਦੀ ਖੇਪ ਸਪਲਾਈ ਕਰਨ ਜਾ ਰਹੇ ਸਨ।
 
ਸੀ.ਪੀ. ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਠੋਸ ਸੂਚਨਾਵਾਂ ਦੇ ਆਧਾਰ ’ਤੇ ਡੀ.ਸੀ.ਪੀ. ਇਨਵੈਸਟੀਗੇਸ਼ਨ ਹਰਪ੍ਰੀਤ ਸਿੰਘ ਮੰਡੇਰ ਅਤੇ ਏ.ਡੀ.ਸੀ.ਪੀ. ਸਿਟੀ-3, ਅਭਿਮਨਿਊ ਰਾਣਾ ਦੀ ਨਿਗਰਾਨੀ ਹੇਠ ਸੀ.ਆਈ.ਏ. ਸਟਾਫ-1 ਦੀਆਂ ਪੁਲਿਸ ਟੀਮਾਂ ਵੱਲੋਂ ਰੇਲਵੇ ਸਟੇਸ਼ਨ ਅੰਮ੍ਰਿਤਸਰ ਦੇ ਪਿੱਛੇ ਸਥਿਤ ਗੋਲ ਬਾਗ ਦੇ ਖੇਤਰ ਵਿੱਚ ਵਿਸ਼ੇਸ਼ ਪੁਲੀਸ ਚੈਕਿੰਗ ਦੌਰਾਨ ਚਾਰੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਦੋਂ ਉਹ ਆਪਣੀ ਇਨੋਵਾ ਕਾਰ ਵਿੱਚ ਹੈਰੋਇਨ ਦੀ ਖੇਪ ਪਹੁੰਚਾਉਣ ਜਾ ਰਹੇ ਸਨ। ਸੀ.ਪੀ. ਭੁੱਲਰ ਨੇ ਦੱਸਿਆ ਕਿ ਗ੍ਰਿਫਤਾਰ ਮੁਲਜ਼ਮ ਰਸ਼ਪਾਲ ਸਿੰਘ ਪਹਿਲਾਂ ਹੀ ਅੰਮ੍ਰਿਤਸਰ ਦਿਹਾਤੀ ਅਤੇ ਤਰਨਤਾਰਨ ਵਿਖੇ ਚੋਰੀ ਅਤੇ ਐਨਡੀਪੀਐਸ ਐਕਟ ਦੇ ਦੋ ਅਪਰਾਧਕ ਮੁਕੱਦਮਿਆਂ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਸਮੁੱਚੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਵੱਲੋਂ ਹੁਣ ਤੱਕ ਹਾਸਲ ਕੀਤੀਆਂ ਗਈਆਂ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਯਤਨ ਕੀਤੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਇਸ ਸਬੰਧੀ ਥਾਣਾ ਡੀ ਡਵੀਜ਼ਨ ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ ਐਕਟ ਦੀਆਂ ਧਾਰਾਵਾਂ 21-ਸੀ, 27-ਏ ਅਤੇ 29 ਤਹਿਤ ਐਫਆਈਆਰ ਨੰ. 143 ਮਿਤੀ 10-12-2023  ਦਰਜ ਹੈ।

Have something to say? Post your comment

 

More in Majha

ਗੁਰਦੁਆਰਾ ਭਾਈ ਝਾੜੂ ਜੀ ਪਿੰਡ ਸੁਰਸਿੰਘ ਵਿਖੇ ਦਸਤਾਰ ਦੁਮਾਲਾ, ਸੁੰਦਰ ਲਿਖਾਈ ਮੁਕਾਬਲੇ 21 ਮਈ ਨੂੰ

ਅਕਾਲੀ ਦਲ ਵਲੋਂ ਪਾਰਟੀ ਵਿਚੋਂ ਕੱਢੇ ਗਏ ਸੀਨੀਅਰ ਲੀਡਰ ਰਵੀਕਰਨ ਕਾਹਲੋਂ ਅੱਜ ਭਾਜਪਾ ਵਿਚ ਸ਼ਾਮਲ

ਪੱਤਰਕਾਰ ਚਾਨਣ ਸਿੰਘ ਸੰਧੂ ਦੇ ਪਿਤਾ ਦੇਸਾ ਸਿੰਘ ਦੀ ਅੰਤਿਮ ਅਰਦਾਸ ਮੌਕੇ ਵੱਖ-ਵਂਖ ਆਗੂਆਂ ਵੱਲੋਂ ਸ਼ਰਧਾਂਜਲੀ ਭੇਂਟ

ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ ਬਾਊ ਪਰਮਜੀਤ ਸ਼ਰਮਾ AAP ਵਿੱਚ ਹੋਏ ਸ਼ਾਮਿਲ

ਨਿੱਕੇ ਮੂਸੇਵਾਲੇ ਨੇ ਮਾਪਿਆਂ ਨਾਲ ਕੀਤੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ

AAP ਦੇ ਸੀਨੀਅਰ ਆਗੂ ਦਿਲਬਾਗ ਸਿੰਘ ਭੁੱਲਰ ਦੋਦੇ ਨੂੰ 40 ਪਿੰਡਾਂ ਦਾ ਜੋਨ ਪ੍ਰਧਾਨ ਦਾ ਦਿੱਤਾ ਅਹੁਦਾ

ਸੀਨੀਅਰ ਪੱਤਰਕਾਰ ਚਾਨਣ ਸਿੰਘ ਸੰਧੂ ਮਾੜੀਮੇਘਾ ਨੂੰ ਗਹਿਰਾ ਸਦਮਾ ਪਿਤਾ ਦਾ ਦਿਹਾਂਤ

ਕਾਂਗਰਸ ਨੂੰ ਝਟਕਾ, ਅੰਮ੍ਰਿਤਸਰ ਤੋਂ ਤਰਸੇਮ ਸਿੰਘ ਸਿਆਲਕਾ AAP ‘ਚ ਹੋਏ ਸ਼ਾਮਲ

ਸਪੋਰਟਸ ਵਿੰਗ ਦਾ ਸਟੇਟ ਜੁਆਇੰਟ ਸੈਕਟਰੀ ਦਾ ਅਹੁਦਾ ਮਿਲਣ ਤੇ ਜੋਬਨਦੀਪ ਸਿੰਘ ਧੁੰਨ ਨੇ ਕੀਤਾ ਹਾਈਕਮਾਂਡ ਦਾ ਧੰਨਵਾਦ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ,1 ਕਿਲੋ ਹੈਰੋਇਨ ਕੀਤੀ ਬਰਾਮਦ