Monday, May 06, 2024

Malwa

ਬੇਰੋਜ਼ਗਾਰ ਨੌਜਵਾਨਾਂ ਤੇ ਔਰਤਾਂ ਲਈ ਦੋ ਹਫਤੇ ਦਾ ਡੇਅਰੀ ਸਿਖਲਾਈ ਕੋਰਸ 18 ਦਸੰਬਰ ਤੋਂ ਸ਼ੁਰੂ

December 13, 2023 04:10 PM
SehajTimes

ਫ਼ਤਹਿਗੜ੍ਹ ਸਾਹਿਬ : ਡੇਅਰੀ ਵਿਕਾਸ ਵਿਭਾਗ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਤੇ ਔਰਤਾਂ ਨੂੰ ਡੇਅਰੀ ਦੇ ਧੰਦੇ ਦੀ ਸਿਖਲਾਈ ਦੇਣ ਲਈ 18 ਦਸੰਬਰ ਤੋਂ ਦੋ ਹਫਤੇ ਦਾ ਡੇਅਰੀ ਸਿਖਲਾਈ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ। ਜਿਸ ਦਾ ਮੁੱਖ ਮੰਤਵ ਪੇਂਡੂ ਖੇਤਰ ਦੇ ਨੌਜਵਾਨਾਂ ਤੇ ਔਰਤਾਂ ਨੂੰ ਡੇਅਰੀ ਦਾ ਕਿੱਤਾ ਅਪਣਾਉਣ ਲਈ ਪ੍ਰੋਤਸਾਹਿਤ ਕਰਨਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਸ਼੍ਰੀ ਦਲਬੀਰ ਕੁਮਾਰ ਨੇ ਦੱਸਿਆ ਕਿ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਉਮੀਦਵਾਰਾਂ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਚਤਾਮਲੀ (ਰੋਪੜ) ਅਤੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਬੀਜਾ (ਲੁਧਿਆਣਾ) ਵਿਖੇ ਡੇਅਰੀ ਦੀ ਸਿਖਲਾਈ ਦਿੱਤੀ ਜਾਵੇਗੀ।

ਡਿਪਟੀ ਡਾਇਰੈਕਟਰ ਡੇਅਰੀ ਨੇ ਦੱਸਿਆ ਕਿ ਸਿਖਲਾਈ ਹਾਸਲ ਕਰਨ ਦੇ ਚਾਹਵਾਨ ਉਮੀਦਵਾਰ ਦੀ ਉਮਰ 18-50 ਸਾਲ ਹੋਣੀ ਚਾਹੀਦੀ ਹੈ, ਉਹ ਘੱਟੋ ਘੱਟ ਪੰਜਵੀਂ ਪਾਸ ਹੋਣਾ ਚਾਹੀਦਾ ਹੈ ਅਤੇ ਸਿਖਿਆਰਥੀ ਪੇਂਡੂ ਇਲਾਕੇ ਨਾਲ ਸਬੰਧਤ ਹੋਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਚਾਹਵਾਨ ਸਿਖਿਆਰਥੀ ਆਪਣੇ ਦਸਤਾਵੇਜ ਜਿਵੇਂ ਯੋਗਤਾ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ ਇੱਕ ਪਾਸਪੋਰਟ  ਸਾਇਜ ਫੋਟੋ ਲੈ ਕੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਤੀਜੀ ਮੰਜਿਲ ਤੇ ਸਥਿਤ ਕਮਰਾ ਨੰ: 406 ਵਿਖੇ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਿਖਲਾਈ ਲਈ 15 ਦਸੰਬਰ ਨੂੰ ਕਾਊਂਸਲਿੰਗ ਕੀਤੀ ਜਾਵੇਗੀ। ਉਨ੍ਹਾਂ ਹੋਰ ਦੱਸਿਆ ਕਿ ਇਸ ਟਰੇਨਿੰਗ ਦੌਰਾਨ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਵ, ਖਾਦ-ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁਚੱਜੇ ਮੰਡੀਕਰਨ ਸਮੇਤ ਨਵੀਨਤਮ ਤਕਨੀਕਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ। ਇਸ ਸਬੰਧੀ ਵਧੇਰੇ ਜਾਣਕਾਰੀ ਹਾਸਲ ਕਰਨ ਵਾਸਤੇ ਮੋਬਾਇਲ ਨੰਬਰ 96530-31054 ਅਤੇ 82830-45015 ਤੇ ਸੰਪਰਕ ਕੀਤਾ ਜਾ ਸਕਦਾ ਹੈ।

 

Have something to say? Post your comment

 

More in Malwa

ਬਲਵੀਰ ਸਿੰਘ ਕੁਠਾਲਾ ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਦੇ ਮੈਂਬਰ ਨਿਯੁਕਤ

ਜ਼ਿਲ੍ਹਾ ਚੋਣ ਅਫਸਰ ਵੱਲੋਂ ਵੋਟਰਾਂ ਦੀ ਸਹੂਲਤ ਲਈ ਵੱਖ-ਵੱਖ ਮੋਬਾਇਲ ਐਪ ਦੇ ਕਿਉ.ਆਰ. ਕੋਡ ਦਾ ਪੋਸਟਰ ਕੀਤਾ ਗਿਆ ਜਾਰੀ

ਅਜੌਕੇ ਭੱਜ ਦੌੜ ਦੇ ਯੁੱਗ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜਰੂਰੀ: ਪਰਨੀਤ ਸ਼ੇਰਗਿੱਲ  

ਪੁਲਿਸ ਨੇ 02 ਵਿਅਕਤੀਆ ਨੂੰ ਅਫੀਮ ਅਤੇ ਭੁੱਕੀ ਸਮੇਤ ਟਰੱਕ ਬਰਾਮਦ

ਆਲ ਇੰਡੀਆ ਬ੍ਰਹਮਨ ਫਰੰਟ ਵੱਲੋਂ 12 ਮਈ ਨੂੰ ਭਗਵਾਨ ਪਰਸ਼ੂਰਾਮ‌ ਜੀ ਦਾ ਜਨਮ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ

ਭਾਕਿਯੂ ਏਕਤਾ ਉਗਰਾਹਾਂ ਮੀਤ ਹੇਅਰ ਦੀ ਕੋਠੀ ਦਾ ਕਰੇਗੀ ਘਿਰਾਓ

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਕੈਪ ਲਗਾਇਆ

ਝੋਨੇ ਦੇ ਬੀਜਾਂ ਦੀ ਵਿਕਰੀ ਸਬੰਧੀ ਵਿਸ਼ੇਸ਼ ਟੀਮਾਂ ਦਾ ਗਠਨ: ਮੁੱਖ ਖੇਤੀਬਾੜੀ ਅਫ਼ਸਰ

ਜ਼ਿਲ੍ਹਾ ਚੋਣ ਅਫਸਰ ਦੀ ਪ੍ਰਧਾਨਗੀ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ