Sunday, December 21, 2025

Chandigarh

ਪੰਜਾਬ ਸਰਕਾਰ ਵੱਲੋਂ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਦਿੱਕਤ: ਸਿੱਧੂ

April 11, 2021 09:07 PM
SehajTimes
ਐਸ ਏ ਐਸ ਨਗਰਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister of Punjab) (Captain Amarinder Singh) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਤੇ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਕਣਕ ਦੀ ਖਰੀਦ ਪ੍ਰਕਿਰਿਆ ਦੌਰਾਨ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਭਾਗੋਮਾਜਰਾ ਦਾਣਾ ਮੰਡੀ ਵਿਖੇ ਕਣਕ ਦੀ ਖਰੀਦ ਰਸਮੀ ਤੌਰ ‘ਤੇ ਸ਼ੁਰੂ ਕਰਵਾਉਣ ਮੌਕੇ ਕੀਤਾ। 
ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਐਸ ਏ ਐਸ ਨਗਰ ਦੀਆਂ ਮੰਡੀਆਂ ਵਿੱਚ 01 ਲੱਖ 23 ਹਜ਼ਾਰ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਆਮਦ ਦੀ ਆਸ ਹੈ। ਜ਼ਿਲ੍ਹੇ ਦੀਆਂ ਪੱਕੀਆਂ ਮੰਡੀਆਂ ਦੇ ਨਾਲ ਨਾਲ ਆਰਜ਼ੀ ਮੰਡੀਆਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਖ਼ਰੀਦ ਸਬੰਧੀ ਸਮੇਂ ਸਿਰ ਲਿਫਟਿੰਗ ਅਤੇ ਅਦਾਇਗੀ ਵੀ ਯਕੀਨੀ ਬਣਾਈ ਜਾਵੇਗੀ।ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਤੈਅ ਮਾਪਦੰਡਾਂ ਅਨੁਸਾਰ ਪੂਰੀ ਤਰ੍ਹਾਂ ਪੱਕੀ ਹੋਈ ਕਣਕ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਦੀ ਫ਼ਸਲ ਜਲਦੀ ਵਿਕ ਜਾਵੇ ਅਤੇ ਉਸਦਾ ਪੂਰਾ ਮੁੱਲ ਮਿਲੇ।
 
ਪੰਜਾਬ ਸਰਕਾਰ ਵੱਲੋਂ ਪਿਛਲੇ ਦੋ ਸੀਜ਼ਨਾਂ ਦੌਰਾਨ ਕੋਵਿਡ—19 ਦੇ ਚੱਲਦਿਆਂ ਵੀ ਮੰਡੀਆਂ ਦੇ ਖਰੀਦ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਿਆ ਗਿਆ। 
ਇਸ ਵਾਰ ਵੀ ਖ਼ਰੀਦ ਪ੍ਰਕਿਰਿਆ ਨਾਲ ਜੁੜੀ ਕਿਸੇ ਵੀ ਧਿਰ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
 
ਜ਼ਿਲ੍ਹੇ ਵਿੱਚ ਕੋਰੋਨਾ ਦੇ ਕੇਸਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚਲੀਆਂ ਮੰਡੀਆਂ ਵਿੱਚ ਕੋਰੋਨਾ ਤੋਂ ਬਚਾਅ ਸਬੰਧੀ ਉਚੇਚੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਣਕ ਦੀ ਖ਼ਰੀਦ ਸਬੰਧੀ ਮੰਡੀਆਂ ਵਿੱਚ ਆਉਣ ਵਾਲੇ ਵਿਅਕਤੀਆਂ ਨੂੰ ਕੋਰੋਨਾ ਤੋਂ ਬਚਾਇਆ ਜਾ ਸਕੇ। ਮੰਡੀਆਂ ਵਿੱਚ ਹੱਥ ਥੋਣ, ਮਾਸਕ ਅਤੇ ਸਾਫ਼ ਸਫ਼ਾਈ ਦਾ ਉਚੇਚਾ ਪ੍ਰਬੰਧ ਕੀਤਾ ਗਿਆ ਹੈ। ਮੰਡੀਆਂ ਵਿੱਚ ਮਾਰਕਿੰਗ ਤਹਿਤ ਫ਼ਸਲ ਦੀਆਂ ਢੇਰੀਆਂ ਤੈਅ ਵਿੱਥ ਉਤੇ ਹੀ ਲਗਵਾਈਆਂ ਜਾ ਰਹੀਆਂ ਹਨ ਤਾਂ ਜੋ ਸਮਾਜਕ ਵਿੱਥ ਯਕੀਨੀ ਬਣਾਈ ਜਾ ਸਕੇ। 
 
ਕੈਬਨਿਟ ਮੰਤਰੀ ਨੇ ਕਿਸਾਨਾਂ, ਆੜ੍ਹਤੀਆਂ ਸਮੇਤ ਹਰ ਉਸ ਵਿਅਕਤੀ, ਜਿਸ ਨੇ ਮੰਡੀਆਂ ਵਿੱਚ ਆਉਣਾ ਹੈ ਜਾਂ ਖ਼ਰੀਦ ਨਾਲ ਸਬੰਧਤ ਹੈ, ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਤੋਂ ਬਚਾਅ ਸਬੰਧੀ ਸਾਰੀਆਂ ਸਾਵਧਾਨੀਆਂ ਦੀ ਇਨ ਬਿਨ ਪਾਲਣਾ ਯਕੀਨੀ ਬਨਾਉਣ ਤਾਂ ਜੋ ਉਨ੍ਹਾਂ ਦਾ ਖੁਦ ਦਾ ਵੀ ਕੋਰੋਨਾ ਤੋਂ ਬਚਾਅ ਹੋ ਸਕੇ ਤੇ ਕੋਰੋਨਾ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ ਅਤੇ ਕਣਕ ਦੀ ਖ਼ਰੀਦ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਇਆ ਜਾ ਸਕੇ।
ਇਸ ਮੌਕੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ  ਦੇ ਸਿਆਸੀ ਸਕੱਤਰ ਤੇ ਮਾਰਕਿਟ ਕਮੇਟੀ ਖਰੜ ਦੇ ਚੇਅਰਮੈਨ ਸ਼੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਦੱਸਿਆ ਕਿ ਪਿਛਲੇ ਦਿਨੀਂ ਲੋਕਾਂ ਦੀ ਮੰਗ ਮੁਤਾਬਕ ਇਸ ਮੰਡੀ ਨੂੰ ਬਨੂੜ- ਲਾਂਡਰਾਂ ਸੜਕ ਨਾਲ ਜੋੜਦੀ ਸੜਕ ਬਣਵਾਈ ਗਈ, ਜਿਸ ਨਾਲ ਕਿਸਾਨਾਂ ਦੀਆਂ ਮੰਡੀ ਤੱਕ ਆਉਣ ਸਬੰਧੀ ਮੁਸ਼ਕਿਲਾਂ ਦੂਰ ਹੋਈਆਂ ਹਨ। ਮੰਡੀ ਦਾ ਫੜ੍ਹ ਚੌੜਾ ਕੀਤਾ ਗਿਆ ਤੇ ਨਾਲ ਹੀ ਸ਼ੈੱਡ ਵੀ ਬਣਵਾਇਆ ਗਿਆ ਹੈ। ਇਹਨਾਂ ਕਾਰਜਾਂ ਉੱਤੇ ਕਰੀਬ 27 ਲੱਖ ਰੁਪਏ ਖ਼ਰਚੇ ਗਏ। ਇਸ ਸਬੰਧੀ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਅੱਜ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦਾ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ਸਤਵਿੰਦਰ ਸਿੰਘ ਰਣੀਕੇ ਨਾਇਬ ਤਹਿਸੀਲਦਾਰ, ਮਾਰਕਿਟ ਕਮੇਟੀ ਖਰੜ ਦੇ ਸਕੱਤਰ ਇੰਦਰਜੀਤ ਸਿੰਘ, ਪਨਸਪ ਦੇ ਇੰਸਪੈਕਟਰ ਬਿਕਰਮਜੀਤ ਸਿੰਘ, ਹਰਪਾਲ ਸਿੰਘ ਮੰਡੀ ਸੁਪਰਵਾਈਜ਼ਰ, ਬਲਜੀਤ ਸਿੰਘ ਭਾਗੋਮਾਜਰਾ ਮੈਂਬਰ ਬਲਾਕ ਸੰਮਤੀ, ਜਥੇਦਾਰ ਬਲਬੀਰ ਸਿੰਘ ਬੈਰਮਪੁਰ, ਸੁਦੇਸ਼ ਕੁਮਾਰ ਗੋਗਾ ਸਰਪੰਚ ਬੈਰਮਪੁਰ, ਅਵਤਾਰ ਸਿੰਘ ਤਾਰੀ ਸਰਪੰਚ ਭਾਗੋਮਾਜਰਾ, ਜਸਵਿੰਦਰ ਸਿੰਘ ਭੋਲਾ ਸਾਬਕਾ ਸਰਪੰਚ ਭਾਗੋਮਾਜਰਾ, ਜਸਵੰਤ ਸਿੰਘ, ਅਜੈਬ ਸਿੰਘ ਪੂਨੀਆ, ਮੰਗਾ ਸਿੰਘ ਸਰਪੰਚ ਮੌਜਪੁਰ, ਜਸਵੀਰ ਸਿੰਘ ਪੰਚ, ਰਾਜੀਵ ਕੁਮਾਰ ਆੜ੍ਹਤੀ, ਪਰਮਜੀਤ ਸਿੰਘ ਪਾਸੀ, ਐਸ ਪੀ ਟਰੇਡਿੰਗ ਕੰਪਨੀ ਦੇ ਮਾਲਕ ਸੁਖਪਾਲ ਸਿੰਘ ਸਮੇਤ ਨੇੜੇ ਦੇ ਪਿੰਡਾਂ ਦੇ ਕਿਸਾਨ, ਆੜ੍ਹਤੀ ਅਤੇ ਹੋਰ ਪਤਵੰਤੇ ਮੌਜੂਦ ਸਨ।

Have something to say? Post your comment

 

More in Chandigarh

ਵੱਡੇ ਤਲਾਸ਼ੀ ਅਭਿਆਨ ਤਹਿਤ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਨਸ਼ਿਆਂ ਦੇ 494 ਹੌਟਸਪੌਟਾਂ ’ਤੇ ਕੀਤੀ ਛਾਪੇਮਾਰੀ

ਨਾਰਕੋ-ਅੱਤਵਾਦ ਮਾਡਿਊਲ ਨਾਲ ਜੁੜਿਆ ਫੌਜ ਦਾ ਭਗੌੜਾ ਅਤੇ ਉਸਦਾ ਸਾਥੀ ਹੈਂਡ ਗ੍ਰੇਨੇਡ, ਪਿਸਤੌਲ ਅਤੇ 907 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਵੱਲੋਂ ਪੰਜਾਬ ਆਬਾਦੀ ਦੇਹ (ਰਿਕਾਰਡ ਆਫ਼ ਰਾਈਟਸ) ਐਕਟ, 2021 ਵਿੱਚ ਸੋਧ ਨੂੰ ਪ੍ਰਵਾਨਗੀ

ਪੰਜਾਬ ਸਰਕਾਰ ਬਿਹਤਰ ਸੜਕੀ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ: ਹਰਭਜਨ ਸਿੰਘ ਈ.ਟੀ.ਓ.

ਮਾਲ ਵਿਭਾਗ ਦਾ ਇਮਾਰਤੀ ਬੁਨਿਆਦੀ ਢਾਂਚਾ: ਸਾਲ 2025 ਦਾ ਲੇਖਾ ਜੋਖਾ

ਨੇਤਰਹੀਣ ਯੂਨੀਅਨਾਂ ਦੀ ਹਰ ਜਾਇਜ਼ ਮੰਗ ਪੂਰੀ ਕੀਤੀ ਜਾਵੇਗੀ: ਮੰਤਰੀ ਡਾ. ਬਲਜੀਤ ਕੌਰ

ਟਰਾਂਸਪੋਰਟ ਖੇਤਰ ਵਿੱਚ ਵੱਡੀਆਂ ਕੰਪਨੀਆਂ ਦੀ ਇਜਾਰੇਦਾਰੀ ਖ਼ਤਮ ਕਰਨ ਲਈ ਮੁੱਖ ਮੰਤਰੀ ਦਾ ਵੱਡਾ ਕਦਮ, ‘ਰੋਜ਼ਗਾਰ ਕ੍ਰਾਂਤੀ ਯੋਜਨਾ’ ਅਧੀਨ ਬੇਰੋਜ਼ਗਾਰ ਨੌਜਵਾਨਾਂ ਨੂੰ 505 ਮਿੰਨੀ ਬੱਸ ਪਰਮਿਟ ਸੌਂਪੇ

‘ਯੁੱਧ ਨਸ਼ਿਆਂ ਵਿਰੁੱਧ’: 293ਵੇਂ ਦਿਨ, ਪੰਜਾਬ ਪੁਲਿਸ ਨੇ 61 ਨਸ਼ਾ ਤਸਕਰਾਂ ਨੂੰ 528 ਗ੍ਰਾਮ ਹੈਰੋਇਨ, 2.4 ਕਿਲੋਗ੍ਰਾਮ ਅਫੀਮ, 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ

ਖੇਤੀ ਰਹਿੰਦ-ਖੂੰਹਦ ਦੇ ਨਿਪਟਾਰੇ ਅਤੇ ਸੌਰ ਊਰਜਾ ਨਾਲ ਰੁਸ਼ਨਾਏਗਾ ਪੰਜਾਬ

ਸਾਲ 2025 ਦਾ ਲੇਖਾ-ਜੋਖਾ - ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ