Sunday, November 02, 2025

Chandigarh

ਏਜੀਟੀਐਫ ਦੀ ਵੱਡੀ ਕਾਰਵਾਈ, ਗੈਂਗਸਟਰ ਵੱਲੋਂ ਭੱਜਣ ਦੀ ਕੋਸ਼ਿਸ਼ ਨੂੰ ਕੀਤਾ ਨਾਕਾਮ

December 13, 2023 07:13 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੰਗਠਿਤ ਅਪਰਾਧ ਵਿਰੁੱਧ ਜਾਰੀ ਲੜਾਈ ਦੌਰਾਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਵੱਡੀ ਕਾਰਵਾਈ ਕਰਦਿਆਂ ਮਾਂ-ਧੀ ਦੇ ਦੋਹਰੇ ਕਤਲ ਸਮੇਤ ਘੱਟੋ-ਘੱਟ ਛੇ ਕਤਲ ਕੇਸਾਂ 'ਚ ਸ਼ਾਮਲ ਖ਼ਤਰਨਾਕ ਗੈਂਗਸਟਰ ਕਰਨਜੀਤ ਸਿੰਘ ਉਰਫ਼ ਜੱਸਾ ਹੈਪੋਵਾਲ ਵੱਲੋਂ ਜ਼ੀਰਕਪੁਰ ਦੇ ਪੀਰਮੁਛੱਲਾ ਇਲਾਕੇ 'ਚ ਪੁਲਿਸ ਦੀ ਹਿਰਾਸਤ 'ਚੋਂ ਭੱਜਣ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਜਿਸ ਦੌਰਾਨ ਉਸ ਦੀਆਂ ਦੋਹਾਂ ਲੱਤਾਂ ‘ਤੇ ਗੋਲੀ ਵੱਜੀ।



ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ 30 ਨਵੰਬਰ ਨੂੰ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਵੱਲੋਂ ਵਿਦੇਸ਼ ‘ਚ ਰਹਿੰਦੇ ਫਰਾਰ ਗੈਂਗਸਟਰ ਰਾਜੇਸ਼ ਕੁਮਾਰ ਉਰਫ਼ ਸੋਨੂੰ ਖੱਤਰੀ ਅਤੇ ਅੱਤਵਾਦੀ ਹਰਵਿੰਦਰ ਰਿੰਦਾ ਦੇ ਮੁੱਖ ਸ਼ੂਟਰ ਗੈਂਗਸਟਰ ਜੱਸਾ ਹੈਪੋਵਾਲ ਨੂੰ ਜਲੰਧਰ ਦੇ ਬਾਹਰੀ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਜੱਸੇ ਨੂੰ ਮੈਟਰੋ ਪਲਾਜ਼ਾ ਗੋਲੀਬਾਰੀ ਮਾਮਲੇ, ਜਿਸ ਵਿੱਚ ਉਸਨੇ ਆਪਣੇ ਦੋ ਸਾਥੀਆਂ ਨਾਲ 21 ਜੁਲਾਈ ਨੂੰ ਇੱਕ ਵਿਅਕਤੀ ਨੂੰ ਮਾਰਨ  ਦੀ ਕੋਸ਼ਿਸ਼ ਕੀਤੀ ਸੀ, ਵਿੱਚ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਗਿਆ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਉਨ੍ਹਾਂ ਦੇ ਖੁਲਾਸਿਆਂ ਤੋਂ ਬਾਅਦ ਏਡੀਜੀਪੀ ਪ੍ਰਮੋਦ ਬਾਨ ਦੀ ਸਮੁੱਚੀ ਨਿਗਰਾਨੀ ਹੇਠ ਏਜੀਟੀਐਫ ਦੀ ਪੁਲਿਸ ਟੀਮ ਜੱਸਾ ਹੈਪੋਵਾਲ ਨੂੰ ਪੀਰਮੁਛੱਲਾ ਸਥਿਤ ਬਣੇ ਹੋਟਲ ਮਿਡਟਾਊਨ ਨੇੜੇ ਸੁੰਨਸਾਨ ਥਾਂ ‘ਤੇ ਲੈ ਕੇ ਜਾ ਰਹੀ ਸੀ, ਜਿੱਥੇ ਕਿ ਉਕਤ ਗੈਂਗਸਟਰ ਨੇ ਕਥਿਤ ਤੌਰ ‘ਤੇ ਮੈਟਰੋ ਗੋਲੀਬਾਰੀ ਘਟਨਾ ਵਿੱਚ ਵਰਤੇ ਚੀਨੀ ਪਿਸਤੌਲ ਨੂੰ ਲੁਕਾਉਣ ਦਾ ਦਾਅਵਾ ਕੀਤਾ ਸੀ। ਉਹਨਾਂ ਦੱਸਿਆ ਕਿ ਨਿਰਧਾਰਤ ਸਥਾਨ 'ਤੇ ਪਹੁੰਚਣ ਤੋਂ ਬਾਅਦ ਗੈਂਗਸਟਰ ਨੇ ਪੁਲਿਸ ਕਰਮਚਾਰੀ ਨੂੰ ਧੱਕਾ ਦੇ ਕੇ ਪੁਲਿਸ ਹਿਰਾਸਤ ਵਿੱਚੋਂ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਏ.ਜੀ.ਟੀ.ਐਫ. ਦੀ ਟੀਮ ਨੂੰ ਉਸਨੂੰ ਭੱਜਣ ਤੋਂ ਰੋਕਣ ਲਈ ਗੋਲੀਆਂ ਚਲਾਉਣੀਆਂ ਪਈਆਂ, ਜਿਸ ਦੇ ਨਤੀਜੇ ਵਜੋਂ ਉਹ ਜ਼ਖਮੀ ਹੋ ਗਿਆ। ਉਹਨਾਂ ਨਾਲ ਹੀ ਦੱਸਿਆ ਕਿ ਇਸ ਪੂਰੇ ਘਟਨਾਕ੍ਰਮ ਦੌਰਾਨ ਏ.ਜੀ.ਟੀ.ਐਫ. ਦਾ ਕਰਮਚਾਰੀ ਏਐਸਆਈ ਦਰਸ਼ਨ ਸਿੰਘ ਵੀ ਜ਼ਖ਼ਮੀ ਹੋ ਗਿਆ, ਜੋ ਉਸ ਨੂੰ ਭੱਜਣ ਤੋਂ ਰੋਕ ਰਿਹਾ ਸੀ।

ਉਨ੍ਹਾਂ ਦੱਸਿਆ ਕਿ ਦੋਵਾਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਹੈ।ਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਉਸ ਦੇ ਦੱਸੇ ਹੋਏ ਪਤੇ ਤੋਂ ਉਕਤ ਚੀਨੀ ਪਿਸਤੌਲ ਅਤੇ ਪੰਜ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਉਨ੍ਹਾਂ ਕਿਹਾ ਕਿ ਘਟਨਾ ਦੀ ਫੋਰੈਂਸਿਕ ਅਤੇ ਵਿਗਿਆਨਕ ਤਰੀਕੇ ਨਾਲ ਜਾਂਚ ਕੀਤੀ ਜਾ ਰਹੀ ਹੈ, ਜਦਕਿ ਫੋਰੈਂਸਿਕ ਟੀਮਾਂ ਪਹਿਲਾਂ ਹੀ ਮੌਕੇ 'ਤੇ ਪਹੁੰਚ ਚੁੱਕੀਆਂ ਹਨ। ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਏਜੀਟੀਐਫ ਸੰਦੀਪ ਗੋਇਲ ਅਤੇ ਡੀਐਸਪੀ ਏਜੀਟੀਐਫ ਬਿਕਰਮ ਸਿੰਘ ਬਰਾੜ ਨੇ ਦੱਸਿਆ ਕਿ ਇਸ ਸਬੰਧੀ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 186, 353, 224 ਅਤੇ 332 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਢਕੋਲੀ ਵਿਖੇ ਐਫਆਈਆਰ ਨੰ. 94 ਮਿਤੀ 13.12.2023 ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਵਲੰਟਿਅਰਾਂ ਨੂੰ ਹਲਕਾ ਤਰਨਤਾਰਨ ਵਿਖੇ ਘਰ - ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ