Friday, May 03, 2024

Chandigarh

Covid Update : ਮੋਹਾਲੀ ਵਿੱਚ ਕਰੋਨਾ ਦੀ ਲਾਗ ਦੇ 300 ਨਵੇਂ ਮਾਮਲੇ ਸਾਹਮਣੇ ਆਏ ਅਤੇ 4 ਮੌਤਾਂ

April 11, 2021 09:27 PM
SehajTimes

ਮੋਹਾਲੀ : ਜ਼ਿਲ੍ਹੇ ਵਿੱਚ ਕਰੋਨਾ (Covid-19) ਦੀ ਲਾਗ ਦੇ ਸੱਜਰੇ 300 ਮਾਮਲੇ ਸਾਹਮਣੇ ਆਏ ਹਨ ਅਤੇ ਕਰੋਨਾ ਕਾਰਨ 4 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਜਾਣਕਾਰੀ ਸਾਂਝੀ ਕਰਦਿਆਂ ਦਸਿਆ ਕਿ ਜ਼ਿਲ੍ਹੇ ਵਿੱਚ ਕਰੋਨਾ ਦੀ ਲਾਗ ਤੋਂ ਪੀੜਤ 556 ਮਰੀਜ਼ ਠੀਕ ਹੋਏ ਹਨ ਅਤੇ 300 ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : Covid-19 ਮੈਨੇਜਮੈਂਟ ਲਈ ਨਿੱਜੀ ਹਸਪਤਾਲ 30 ਅਪ੍ਰੈਲ ਤੱਕ ਗੈਰ-ਜ਼ਰੂਰੀ ਸਰਜਰੀਆਂ ਨੂੰ ਮੁਲਤਵੀ ਕਰਨ- ਪ੍ਰਮੁੱਖ ਸਕੱਤਰ ਸਿਹਤ
ਉਨ੍ਹਾਂ ਦਸਿਆ ਕਿ ਜ਼ਿਲ੍ਹੇ ਦੇ ਬਨੂੜ ਖੇਤਰ ਵਿੱਚ 22 ਮਾਮਲੇ ਸਾਹਮਣੇ ਆਏ ਹਨ ਅਤੇ ਬੂਥਗੜ੍ਹ ਅਤੇ ਇਸਦੇ ਨੇੜਲੇ ਖੇਤਰਾਂ ਵਿੱਚ 3 ਮਾਮਲੇ ਮਿਲੇ ਹਨ। ਇਸ ਤੋਂ ਇਲਾਵਾ ਡੇਰਾ ਬੱਸੀ, ਢਕੌਲੀ, ਘੜੂੰਆਂ, ਖਰੜ, ਲਾਲੜੂ ਅਤੇ ਮੋਹਾਲੀ ਤੋਂ ਕ੍ਰਮਵਾਰ 8, 71, 13, 31, 22 ਅਤੇ 130 ਮਾਮਲੇ ਮਿਲੇ ਹਨ। 


ਜ਼ਿਕਰਯੋਗ ਹੈ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਕੁੱਲ 31440 ਮਾਮਲੇ ਪਾਜ਼ੇਟਿਵ ਮਿਲੇ ਹਨ ਅਤੇ 26214 ਮਰੀਜ਼ ਠੀਕ ਹੋਏ ਹਨ ਅਤੇ 4749 ਕੁੱਲ ਐਕਟਿਵ ਕੇਸ ਹਨ ਅਤੇ 477 ਮਰੀਜ਼ਾਂ ਨੂੰ ਆਪਣੀ ਜਾਨ ਗਵਾਉਣੀ ਪੈ ਗਈ ਹੈ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : Covid-19 ਸਬੰਧੀ ਜਾਰੀ ਹਦਾਇਤਾਂ ਅਨੁਸਾਰ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ

Have something to say? Post your comment

 

More in Chandigarh

ਪਾਰਲੀਮੈਂਟ ਚੋਣਾਂ ਸੁਖਬੀਰ ਸਿੰਘ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ 

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ EVMs ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ

‘ਚੋਣਾਂ ਦਾ ਤਿਉਹਾਰ ਦੇਸ਼ ਦਾ ਮਾਣ’ ਵਿਸ਼ੇ ’ਤੇ ਇੰਡੀਅਨ ਸਕੂਲ ਆਫ ਬਿਜ਼ਨਸ ਵਿਚ ਸੈਮੀਨਾਰ ਆਯੋਜਿਤ 

ਰਾਜਨੀਤਿਕ ਪਾਰਟੀਆਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਰੈਂਡਮਾਈਜੇਸ਼ਨ ਦਾ ਪਹਿਲਾ ਪੜਾਅ ਮੁਕੰਮਲ ਕੀਤਾ ਗਿਆ