Monday, May 20, 2024

Malwa

ਵਿਕਸਿਤ ਭਾਰਤ ਸੰਕਲਪ ਯਾਤਰਾ ਨੂੰ ਪੰਜਾਬ ਭਰ ਵਿੱਚ ਮਿਲ ਰਿਹੈ ਭਰਵਾਂ ਹੁੰਗਾਰਾ: ਧਾਲੀਵਾਲ

December 14, 2023 04:37 PM
SehajTimes

ਫ਼ਤਹਿਗੜ੍ਹ ਸਾਹਿਬ : ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦੇ ਟੀਚਿਆਂ ਨੂੰ ਪੂਰੀ ਤਰ੍ਹਾਂ ਹਾਸਿਲ ਕਰਨ ਅਤੇ ਦੇਸ਼ ਦੇ ਨਾਗਰਿਕਾਂ ਦੀ ਵਿਕਸਿਤ ਭਾਰਤ ਵਿੱਚ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਵਜੋਂ ਵਿਕਸਿਤ ਭਾਰਤ ਸੰਕਲਪ ਯਾਤਰਾ ਦੀ ਸ਼ੁਰੂਆਤ ਕੀਤੀ ਗਈ ਸੀ। ਇਸ ਯਾਤਰਾ ਨੂੰ ਪੰਜਾਬ ਭਰ ਵਿੱਚ ਭਰਪੂਰ ਹੁੰਗਾਰਾ ਮਿਲ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸੁਰਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਕਸਿਤ ਭਾਰਤ ਸੰਕਲਪ ਯਾਤਰਾ ਤਹਿਤ ਵੈਨਜ਼ ਭੇਜੀਆਂ ਗਈਆਂ ਹਨ। ਇਨ੍ਹਾਂ ਵੈਨਜ਼ ਦੇ ਦੌਰੇ ਦੌਰਾਨ ਜਿੱਥੇ ਲੋਕਾਂ ਨੂੰ ਸਰਕਾਰ ਦੀਆਂ ਯੋਜਨਾਵਾਂ ਸਬੰਧੀ ਸਮੱਗਰੀ ਦਿੱਤੀ ਜਾ ਰਹੀ ਹੈ ਉੱਥੇ ਜਾਗਰੂਕ ਵੀਡੀਓਜ਼ ਵੀ ਦਿਖਾਈਆਂ ਜਾ ਰਹੀਆਂ ਹਨ। ਇਸ ਯਾਤਰਾ ਦੌਰਾਨ ਸਿਹਤ ਕੈਂਪ ਵੀ ਲਗਾਏ ਜਾ ਰਹੇ ਹਨ ਅਤੇ ਲੋਕਾਂ ਦੀ ਸਿਹਤ ਦਾ ਚੈੱਕਅੱਪ ਕੀਤਾ ਜਾ ਰਿਹਾ ਹੈ। ਵਿਕਸਿਤ ਭਾਰਤ ਸੰਕਲਪ ਯਾਤਰਾ ਸਿਰਫ਼ ਪ੍ਰਚਾਰ ਹੀ ਨਹੀਂ ਹੈ ਸਗੋਂ ਇਸ ਦਾ ਇੱਕ ਮੁੱਖ ਮੰਤਵ ਦੇਸ਼ ਦੇ ਵਿਕਾਸ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਵਧਾਉਣਾ ਵੀ ਹੈ। ਇਸ ਮੰਤਵ ਤਹਿਤ ਜ਼ਿਲ੍ਹੇ ਦੇ ਲੋਕਾਂ ਵੱਲੋਂ ਵਿਕਸਿਤ ਭਾਰਤ ਲਈ ਸੰਕਲਪ ਲਿਆ ਜਾ ਚੁੱਕਾ ਹੈ।

ਸ਼੍ਰੀ ਧਾਲੀਵਾਲ ਨੇ ਦੱਸਿਆ ਕਿ ਇਸ ਯਾਤਰਾ ਦੌਰਾਨ ਕਿਸਾਨਾਂ ਨੂੰ ਖੇਤ ਉੱਤੇ ਡਰੋਨ ਰਾਹੀਂ ਨੈਨੋ ਫਰਟੀਲਾਈਜ਼ਰ ਸਪਰੇਅ ਕਰਕੇ ਇੱਕ ਵਿਸ਼ੇਸ਼ ਡੈਮੋ ਵੀ ਦਿੱਤੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਦੇਸ਼ ਦੀਆਂ ਔਰਤਾਂ ਨੂੰ ਸਿੱਖਿਅਤ ਅਤੇ ਆਰਥਿਕ ਤੌਰ ’ਤੇ ਸਸ਼ਕਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਕਈ ਮਹੱਤਵਪੂਰਨ ਯੋਜਨਾਵਾਂ ਸ਼ੁਰੂ ਕੀਤੀਆਂ ਹਨ। ਸਵੈ-ਸਹਾਇਤਾ ਸਮੂਹਾਂ ਰਾਹੀਂ ਔਰਤਾਂ ਨੂੰ ਆਤਮ-ਨਿਰਭਰ ਬਣਾਉਣ ਅਤੇ ਆਮਦਨ ਦੇ ਵਾਧੂ ਸਰੋਤ ਉਪਲਬਧ ਹੋਣਗੇ। ਇਸ ਨਾਲ ਕਿਸਾਨ ਬਹੁਤ ਹੀ ਘੱਟ ਕੀਮਤ 'ਤੇ ਡਰੋਨ ਵਰਗੀ ਆਧੁਨਿਕ ਤਕਨੀਕ ਪ੍ਰਾਪਤ ਕਰ ਸਕਣਗੇ, ਜਿਸ ਨਾਲ ਸਮੇਂ, ਦਵਾਈ ਅਤੇ ਖਾਦਾਂ ਦੀ ਬੱਚਤ ਹੋਵੇਗੀ।

ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਹਰ ਲਾਭਪਾਤਰੀ ਤੱਕ ਪਹੁੰਚੇ ਇਸ ਮੰਤਵ ਤਹਿਤ ਪੰਜਾਬ ਵਿੱਚ ਚੱਲ ਰਹੀ ਵਿਕਸਿਤ ਭਾਰਤ ਸੰਕਲਪ ਯਾਤਰਾ ਦੌਰਾਨ ਹੁਣ ਤੱਕ  ਕਿਸਾਨ ਕਰੈਡਿਟ ਕਾਰਡ ਅਤੇ  ਆਯੂਸ਼ਮਾਨ ਭਾਰਤ ਕਾਰਡ ਲਾਭਪਾਤਰੀਆਂ ਨੂੰ ਜਾਰੀ ਕੀਤੇ ਜਾ ਚੁੱਕੇ ਹਨ। ਸਰਕਾਰੀ ਯੋਜਨਾਵਾਂ ਦੇ ਲਾਭਪਾਤਰੀ ਇਸ ਯਾਤਰਾ ਦੌਰਾਨ ਬੇਹੱਦ ਖੁਸ਼ ਨਜ਼ਰ ਆ ਰਹੇ ਹਨ ਅਤੇ ਲਾਭਪਾਤਰੀਆਂ ਨੇ ‘ਮੇਰੀ ਕਹਾਣੀ ਮੇਰੀ ਜ਼ੁਬਾਨੀ ਤਹਿਤ’ ਯੋਜਨਾਵਾਂ ਦੇ ਲਾਭ ਬਾਰੇ ਸਰਕਾਰ ਦਾ ਧੰਨਵਾਦ ਕਰਦਿਆਂ ਆਪਣੇ ਦਿਲ ਦੇ ਜਜ਼ਬਾਤ ਸਾਂਝੇ ਕੀਤੇ ਹਨ।

Have something to say? Post your comment

 

More in Malwa

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

ਪੰਜਾਬੀ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਨੇਪਰੇ ਚੜ੍ਹਿਆ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ

ਜ਼ਿਲ੍ਹਾ ਚੋਣ ਅਫਸਰ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

ਉਦਯੋਗਪਤੀਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਮੁੱਖ ਮੰਤਰੀ ਪੰਜਾਬ ਨੂੰ ਰੇਗਿਸਤਾਨ ਬਣਾਉਣ ਦੇ ਰਾਹ ਤੁਰਿਆ : ਰਣ ਸਿੰਘ ਚੱਠਾ 

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਦਿੱਤੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ

ਲੋਕ ਸਭਾ ਚੋਣਾਂ : ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ 

PSPCL ਵਿੱਚ ਕੰਮ ਕਰਦੇ ਮੁਲਾਜ਼ਮ ਮਨਪ੍ਰੀਤ ਸਿੰਘ ਦੇ ਪਰਿਵਾਰ ਦੀ ਕੀਤੀ ਮਾਲੀ ਮਦਦ

ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਦੀ ਇੱਕ ਹੋਰ ਨਵੇਕਲੀ ਪਹਿਲ

'ਵੋਟ ਰਨ ਮੈਰਾਥਨ' 18 ਮਈ ਨੂੰ, ਉਤਸ਼ਾਹ ਨਾਲ ਹਿੱਸਾ ਲੈਣ ਪਟਿਆਲਾ ਵਾਸੀ  ਏ.ਡੀ.ਸੀ. ਕੰਚਨ