Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸ਼ਹੀਦੀ ਸਭਾ ਮੌਕੇ ਫੋਟੋਗ੍ਰਾਫੀ ਦੇ ਮੁਕਾਬਲੇ ਕਰਵਾਏ ਜਾਣਗੇ : ਡਿਪਟੀ ਕਮਿਸ਼ਨਰ

December 14, 2023 05:12 PM
SehajTimes

ਫ਼ਤਹਿਗੜ੍ਹ ਸਾਹਿਬ : ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬ਼ਜਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜ਼ਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ 26 ਦਸੰਬਰ ਤੋਂ 28 ਦਸੰਬਰ ਤੱਕ ਆਯੋਜਿਤ ਕੀਤੀ ਜਾਣ ਵਾਲੀ ਸ਼ਹੀਦੀ ਸਭਾ ਸਬੰਧੀ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਫੋਟੋਗ੍ਰਾਫੀ ਦੇ ਮੁਕਾਬਲੇ ਕਰਵਾਏ ਜਾਣਗੇ ਜਿਸ ਦੇ ਜੇਤੂਆਂ ਨੂੰ 80 ਹਜ਼ਾਰ ਰੁਪਏ ਤੱਕ ਦੇ ਨਗਦ ਇਨਾਮ ਦਿੱਤੇ ਜਾਣਗੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਇਹ ਫੋਟੋਗ੍ਰਾਫੀ ਦੇ ਮੁਕਾਬਲੇ ਭਾਵਨਾਵਾਂ ਦਾ ਸਮੁੰਦਰ, ਸਵੱਛਤਾ ਹੀ ਸੇਵਾ, ਸੇਵਾ ਦਾ ਸਤਿਕਾਰ ਅਤੇ ਪਾਲਕੀ ਸਾਹਿਬ ਦਾ ਸਫਰ ਵਿਸ਼ੇ ਤੇ ਕਰਵਾਏ ਜਾਣਗੇ, ਜਿਸ ਵਿੱਚ ਕਿਸੇ ਵੀ ਉਮਰ ਵਰਗ ਦਾ ਕੋਈ ਵੀ ਨਾਗਰਿਕ ਹਿੱਸਾ ਲੈ ਸਕਦਾ ਹੈ।

ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਫੋਟੋਆਂ ਸਿਰਫ ਸ਼ਹੀਦੀ ਸਭਾ ਮੌਕੇ ਹੀ ਖਿੱਚੀਆਂ ਜਾਣੀਆਂ ਜਰੂਰੀ ਹਨ ਅਤੇ ਹਰੇਕ ਭਾਗੀਦਾਰ ਨੂੰ ਆਪਣੇ ਚੁਣੇ ਹੋਈ ਸ਼੍ਰੇਣੀ ਦੀਆਂ 5 ਫੋਟੋਆਂ ਜਮ੍ਹਾਂ ਕਰਵਾਉਣੀਆਂ ਹੋਣਗੀਆਂ। ਉਨ੍ਹਾਂ ਦੱਸਿਆ ਕਿ ਫੋਟੋਆਂ ਦਾ ਆਕਾਰ 1080x1920 ਪਿਕਸਲ ਹੋਣਾ ਚਾਹੀਦਾ ਹੈ। ਭਾਗੀਦਾਰ ਨੂੰ ਆਪਣੀਆਂ ਤਸਵੀਰਾਂ ਸ਼ੋਸ਼ਲ ਮੀਡੀਆ ਤੇ #shaheediSabha2023 ਦੀ ਵਰਤੋਂ ਕਰਕੇ ਪੋਸਟ ਕਰਨੀਆਂ ਹੋਣਗੀਆਂ ਅਤੇ ਡੀ.ਪੀ.ਆਰ.ਓ. ਫ਼ਤਹਿਗੜ੍ਹ ਸਾਹਿਬ ਨੂੰ ਟੈਗ ਕਰਨਾ ਹੋਵੇਗਾ। ਉਨ੍ਹਾਂ ਦੱਸਿਆ ਕਿ ਹਰੇਕ ਸ਼੍ਰੇਣੀ ਵਿੱਚ ਪਹਿਲੇ ਸਥਾਨ ਲਈ 10,000/-ਰੁਪਏ, ਦੂਸਰੇ ਸਥਾਨ ਲਈ 6000/- ਰੁਪਏ ਅਤੇ ਤੀਜੇ ਸਥਾਨ ਲਈ 4000/- ਰੁਪਏ ਦਾ ਨਗਦ ਇਨਾਮ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਜੇਤੂ ਕਰਾਰ ਦਿੱਤੀਆਂ ਗਈਆਂ ਫੋਟੋਆਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪ੍ਰਕਾਸ਼ਿਤ ਕੀਤੇ ਜਾਣ ਵਾਲੀ ਕਾਫੀ ਟੇਬਲ ਬੁੱਕ ਵਿੱਚ ਛਾਪਿਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪ੍ਰਤੀਯੋਗਤਾ ਵਿੱਚ ਭਾਗ ਲੈਣ ਲਈ 24 ਦਸੰਬਰ ਨੂੰ ਸ਼ਾਮ 05:00 ਵਜੇ ਤੱਕ ਆਨ ਲਾਇਨ https:Forms.gle/GNihr854DkwzQQqK7 ਤੇ ਰਜਿਸਟਰ ਕੀਤਾ ਜਾ ਸਕਦਾ ਹੈ। ਮੁਕਾਬਲੇ ਦਾ ਸਮਾਂ 25 ਦਸੰਬਰ ਤੋਂ 28 ਦਸੰਬਰ ਤੱਕ ਦਾ ਹੋਵੇਗਾ ਅਤੇ ਫੋਟੋਆਂ 29 ਦਸੰਬਰ ਸ਼ਾਮ 05:00 ਵਜੇ ਤੱਕ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ। ਉਨ੍ਹਾਂ ਹੋਰ ਦੱਸਿਆ ਕਿ ਪ੍ਰਤੀਯੋਗਤਾ ਦੇ ਜੇਤੂਆਂ ਦਾ ਐਲਾਨ 02 ਜਨਵਰੀ, 2024 ਨੂੰ ਕੀਤਾ ਜਾਵੇਗਾ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ