Wednesday, December 17, 2025

Chandigarh

ਨਸ਼ਾ ਤਸਕਰਾਂ ਤੇ ਕਾਰਵਾਈ ਕਰਦੇ ਹੋਏ 02 ਦੋਸ਼ੀਆ ਨੂੰ 50 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

December 14, 2023 05:22 PM
SehajTimes
ਐਸ.ਏ.ਐਸ.ਨਗਰ : ਰੇਂਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ ਫੇਸ-7 ਮੋਹਾਲੀ ਦੀ ਟੀਮ ਵਲੋਂ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ 02 ਦੋਸ਼ੀਆ ਨੂੰ 50 ਗ੍ਰਾਮ ਹੈਰੋਇਨ ਸਮੇਤ ਕਾਰ ਨੰਬਰੀ PB-13-AR-1109 ਮਾਰਕਾ ਇੰਨੋਵਾ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।
     ਮਿਤੀ 13-12-2023 ਨੂੰ ਰੇਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ ਮੋਹਾਲੀ ਦੀ ਟੀਮ ਐਸ.ਆਈ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੂੰ ਦੌਰਾਨ ਚੈਕਿੰਗ ਇੱਕ ਕਾਰ ਨੰਬਰੀ PB-13-AR-1109 ਮਾਰਕਾ ਇੰਨੋਵਾ ਰੰਗ ਗੋਲਡ ਮੈਟ ਸ਼ਮਸ਼ਾਨ ਘਾਟ ਬਲੌਗੀ ਸਾਈਡ (ਮੋਹਾਲੀ) ਵਲੋਂ ਆਉਂਦੀ ਦਿਖਾਈ ਦਿੱਤੀ। ਜਿਸ ਨੂੰ ਟਾਰਚ ਦੀ ਲਾਈਟ ਦੇ ਕੇ ਰੁੱਕਣ ਦਾ ਇਸ਼ਾਰਾ ਕੀਤਾ। ਜਿਸਨੇ ਅੱਗੇ ਖੜੀ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਕਾਰ ਨੰਬਰੀ ਉਕਤ ਨੂੰ ਇੱਕ ਦਮ ਪਿੱਛੇ ਨੂੰ ਮੋੜਨ ਦੀ ਕੋਸ਼ਿਸ ਕੀਤੀ। ਕਾਰ ਉਕਤ ਨੂੰ ਕਾਬੂ ਕਰਕੇ ਕਾਰ ਚਾਲਕ ਦਾ ਨਾਮ ਪਤਾ ਪੁੱਛਿਆ ਤਾਂ ਕਾਰ ਚਾਲਕ ਨੇ ਆਪਣਾ ਨਾਮ ਪਰਮਜੀਤ ਸਿੰਘ ਉਰਫ ਗੁਰੀ ਪੁੱਤਰ ਅਵਤਾਰ ਸਿੰਘ ਵਾਸੀ ਜਵਾਹਰ ਸਿੰਘ ਵਾਲਾ, ਤਹਿ: ਵਾ ਥਾਣਾ ਨਿਹਾਲ ਸਿੰਘ ਵਾਲਾ, ਜ਼ਿਲ੍ਹਾ ਮੋਗਾ ਦਸਿਆ ਅਤੇ ਕਾਰ ਦੀ ਕੰਡਕਟਰ ਸੀਟ ਤੇ ਬੈਠੇ ਨੌਜਵਾਨ ਨੇ ਆਪਣਾ ਨਾਮ ਗੁਰਸੇਵਕ ਸਿੰਘ ਉਰਫ ਨਿੱਕਾ ਪੁੱਤਰ ਲੇਟ ਮੱਖਣ ਸਿੰਘ ਵਾਸੀ ਪਿੰਡ ਪੱਤੋ ਹੀਰਾ ਸਿੰਘ, ਤਹਿ: ਵਾ ਥਾਣਾ ਨਿਹਾਲ ਸਿੰਘ ਵਾਲਾ, ਜ਼ਿਲ੍ਹਾ ਮੋਗਾ ਦਸਿਆ। ਜਿਨ੍ਹਾਂ ਦੀ ਕਾਰ ਦੀ ਤਲਾਸ਼ੀ ਲੈਣ ਤੇ ਕਾਰ ਦੀਆਂ ਅਗਲੀਆਂ ਦੋਨੋ ਸੀਟਾਂ ਵਿਚਕਾਰ ਗੇਅਰ ਬਾਕਸ ਕੋਲ ਇੱਕ ਵਜਨਦਾਰ ਪਾਰਦਰਸ਼ੀ ਮੋਮੀ ਲਿਫਾਫਾ ਰੰਗ ਚਿੱਟਾ ਬ੍ਰਾਮਦ ਹੋਇਆ ।ਜਿਸਨੂੰ ਚੈਕ ਕਰਨ ਤੇ ਉਸ ਵਿਚੋ ਹੈਰੋਇਨ 50 ਗ੍ਰਾਮ ਹੈਰੋਇਨ ਬ੍ਰਾਮਦ ਹੋਈ। ਜੋ ਹੈਰੋਇਨ ਅਤੇ ਕਾਰ ਇਨੋਵਾ ਉਕਤ ਨੂੰ ਪੁਲਿਸ ਵੱਲੋਂ ਕਬਜ਼ੇ ਵਿਚ ਲੈ ਕੇ ਦੋਸ਼ੀਆਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਨ੍ਹਾਂ ਖਿਲਾਫ ਮੁਕੱਦਮਾ ਨੰਬਰ 223 ਮਿਤੀ 13-12-2023 ਅ/ਧ 21,29/61/85 ਐਨ.ਡੀ.ਪੀ.ਐਸ.ਐਕਟ ਥਾਣਾ ਬਲੌਗੀ ਜ਼ਿਲ੍ਹਾ ਮੋਹਾਲੀ ਦਰਜ ਰਜਿਸਟਰ ਕਰਾਇਆ ਗਿਆ ਹੈ। ਦੋਸ਼ੀ ਗੁਰਸੇਵਕ ਸਿੰਘ ਉਰਫ ਨਿੱਕਾ ਉਕਤ ਖਿਲਾਫ ਪਹਿਲਾ ਵੀ ਥਾਣਾ ਨਿਹਾਲ ਸਿੰਘ ਵਾਲਾ ਜ਼ਿਲ੍ਹਾ ਮੋਗਾ ਵਿਖੇ ਪਰਚੇ ਦਰਜ ਹਨ। ਦੋਸ਼ੀਆਨ ਨੂੰ ਅੱਜ ਅਦਾਲਤ ਵਿਚ ਪੇਸ਼ ਕਰਕੇ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ, ਜੋ ਪੁਲਿਸ ਰਿਮਾਡ ਅਧੀਨ ਹਨ ਦੋਸ਼ੀਆ ਪਾਸੋ ਪੁੱਛਗਿਛ ਕੀਤੀ ਜਾ ਰਹੀ ਹੈ ਕਿ ਇਸ ਨਸ਼ਾ ਤਸਕਰੀ ਵਿਚ ਇਨ੍ਹਾਂ ਨਾਲ ਹੋਰ ਕੌਣ ਕੌਣ ਵਿਅਕਤੀ ਸ਼ਾਮਲ ਹਨ।

ਤਫਤੀਸ਼ੀ ਅਫਸਰ :- ਐਸ.ਆਈ ਸੁਖਵਿੰਦਰ ਸਿੰਘ ਨੰਬਰ 207/ਰੋਪੜ
ਮੋਬਾਇਲ ਨੰਬਰ   :- 95921-00207
ਬ੍ਰਾਮਦਗੀ        :- 50 ਗ੍ਰਾਮ ਹੈਰੋਇਨ ਸਮੇਤ ਕਾਰ ਨੰਬਰੀ PB-13-AR-1109  ਮਾਰਕਾ ਇੰਨੋਵਾ
 

Have something to say? Post your comment

 

More in Chandigarh

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ