Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਲੜਕੀਆਂ ਦੇ ਰਾਸ਼ਟਰੀ ਉੱਤਰੀ ਜ਼ੋਨ ਸਕੂਲ ਬੈਂਡ ਮੁਕਾਬਲਿਆਂ ਦੀ ਰੰਗਾਰੰਗ ਸ਼ੁਰੂਆਤ

December 14, 2023 05:31 PM
SehajTimes

ਐੱਸ.ਏ.ਐੱਸ.ਨਗਰ : ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸਕੂਲ ਸਿੱਖਿਆ ਤੇ ਸਾਖ਼ਰਤਾ ਵਿਭਾਗ ਭਾਰਤ ਸਰਕਾਰ ਦੇ ਸਹਿਯੋਗ ਨਾਲ ਇਨਫੈਂਟ ਜੀਸਸ ਕਾਨਵੈਂਟ ਸਕੂਲ, ਸੈਕਟਰ 65, ਐੱਸ.ਏ.ਐੱਸ.ਨਗਰ ਵਿਖੇ ਕਰਵਾਏ ਜਾ ਰਹੇ ਰਾਸ਼ਟਰੀ ਉੱਤਰੀ ਜ਼ੋਨ ਸਕੂਲ ਬੈਂਡ ਮੁਕਾਬਲਿਆਂ ਦੌਰਾਨ ਅੱਜ ਲੜਕੀਆਂ ਦੇ ਮੁਕਾਬਲੇ ਸ਼ੁਰੂ ਹੋਏ। ਇਨ੍ਹਾਂ ਮੁਕਾਬਲਿਆਂ ਵਿੱਚ ਵੱਖ-ਵੱਖ ਰਾਜਾਂ ਦੀਆਂ ਲੜਕੀਆਂ ਦੀਆਂ ਪਾਈਪ ਤੇ ਬਰਾਸ ਬੈਂਡ ਟੀਮਾਂ ਨੇ ਭਾਗ ਲੈ ਰਹੀਆਂ ਹਨ।



ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ ਵਿੱਚ ਅੱਜ ਸ਼ੁਰੂ ਹੋਏ ਲੜਕੀਆਂ ਦੇ ਬੈਂਡ ਮੁਕਾਬਲਿਆਂ ਦਾ ਉਦਘਾਟਨ ਮਾਨਯੋਗ ਸਿੱਖਿਆ ਸਕੱਤਰ ਸ੍ਰੀ ਕਮਲ ਕਿਸ਼ੋਰ ਯਾਦਵ ਨੇ ਕੀਤਾ ਜਦਕਿ ਇਸ ਉਦਘਾਟਨ ਸਮਾਗਮ ਦੀ ਪ੍ਰਧਾਨਗੀ  ਡਾਇਰੈਕਟਰ ਐੱਸ.ਸੀ.ਈ.ਆਰ.ਟੀ ਅਭਿਕੇਸ਼ ਗੁਪਤਾ ਨੇ ਕੀਤੀ। ਸ੍ਰੀ ਯਾਦਵ ਨੇ ਸ਼ਮ੍ਹਾਂ ਰੋਸ਼ਨ ਕਰਕੇ ਲੜਕੀਆਂ ਦੇ ਬੈਂਡ ਮੁਕਾਬਲਿਆਂ ਦਾ ਉਦਘਾਟਨ ਕੀਤਾ। ਉਨ੍ਹਾਂ ਮੁਕਾਬਲਿਆਂ ਦੇ ਆਗਾਜ਼ ਦਾ ਸੁਨੇਹਾ ਦੇਣ ਲਈ ਅਸਮਾਨ ਵਿੱਚ ਗੁਬਾਰੇ ਵੀ ਛੱਡੇ। ਉਦਘਾਟਨ ਸਮਾਗਮ ਨੂੰ ਸੰਬੋਧਨ ਕਰਦਿਆਂ ਸਿੱਖਿਆ ਸਕੱਤਰ ਸ੍ਰੀ ਕਮਲ ਕਿਸ਼ੋਰ ਯਾਦਵ ਨੇ ਆਪਣੇ ਕਿਹਾ ਕਿ ਕੇਵਲ ਕਿਤਾਬੀ ਗਿਆਨ ਦੇਣਾ ਹੀ ਸਿੱਖਿਆ ਦਾ ਮਨੋਰਥ ਨਹੀਂ ਸਗੋਂ ਬੱਚਿਆਂ ਦਾ ਸਰਬਪੱਖੀ ਵਿਕਾਸ ਕਰਨਾ ਇਸ ਦਾ ਅਸਲ ਮਨੋਰਥ ਹੈ। ਉਨ੍ਹਾਂ ਕਿਹਾ ਕਿ ਬੈਂਡ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੀਆਂ ਵਿਦਿਆਰਥਣਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀ ਗਤੀਵਿਧੀਆਂ ਵਿੱਚ ਭਾਗ ਲੈਣਾ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਜੀਵਨ ਤੋਂ ਹੀ ਬੱਚਿਆਂ ਅੰਦਰ ਕਲਾ ਦੇ ਹੋਣ ਦੇ ਨਾਨ-ਨਾਲ ਉਨ੍ਹਾਂ ਅੰਦਰ ਮਿਹਨਤ ਦੀ ਆਦਤ ਤੇ ਜਨੂਨ ਹੋਣਾ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਵੱਖ-ਵੱਖ ਰਾਜਾਂ ਤੋਂ ਆਈਆਂ ਲੜਕੀਆਂ ਦੀਆਂ ਬੈਂਡ ਟੀਮਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਹੋਰਨਾਂ ਵਿਦਿਆਰਥੀਆਂ ਲਈ ਰਾਹ ਦਸੇਰਾ ਬਣਨ ਦੀ ਅਪੀਲ ਕੀਤੀ।



 ਸਹਾਇਕ ਡਾਇਰੈਕਟਰ ਐੱਸ.ਸੀ.ਈ.ਆਰ.ਟੀ ਸ਼ਰੂਤੀ ਸ਼ੁਕਲਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਡਾ: ਗਿੰਨੀ ਦੁੱਗਲ ਨੇ ਦੱਸਿਆ ਕਿ ਅੱਜ ਸ਼ੁਰੂ ਹੋਏ ਲੜਕੀਆਂ ਦੇ ਬਰਾਸ ਤੇ ਪਾਈਪ ਬੈਂਡ ਮੁਕਾਬਲਿਆਂ ਵਿੱਚ  ਉੱਤਰੀ ਭਾਰਤ ਦੇ ਪੰਜਾਬ,ਹਰਿਆਣਾ,ਜੰਮੂ-ਕਸ਼ਮੀਰ,ਉੱਤਰਾਖੰਡ,ਹਿਮਾਚਲ ਪ੍ਰਦੇਸ਼,ਉੱਤਰ ਪ੍ਰਦੇਸ਼,ਬਿਹਾਰ,ਲੱਦਾਖ਼,ਦਿੱਲੀ ਰਾਜਾਂ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ। ਇਸ ਮੌਕੇ ਪ੍ਰੋਗਰਾਮ ਕੋਆਰਡੀਨੇਟਰ ਗੁਰਵੀਰ ਕੌਰ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਅੰਗਰੇਜ਼ ਸਿੰਘ,ਜ਼ਿਲ੍ਹਾ ਸਪੋਰਟਸ ਕੁਆਰਡੀਨੇਟਰ ਇੰਦੂ ਬਾਲਾ ਤੋਂ ਇਲਾਵਾ ਬੰਦਨਾ ਪੁਰੀ ਮੁੰਧੋਂ ਸੰਗਤੀਆਂ, ਚਰਨਜੀਤ ਕੌਰ ਕੁਰਾਲੀ,ਸੁਹਿੰਦਰ ਕੌਰ ਹੁਸ਼ਿਆਰਪੁਰ,ਸੰਧਿਆ ਸ਼ਰਮਾ, ਹਿਮਾਂਸ਼ੂ ਲਟਾਵਾ, ਡਾ: ਅਮਰਬੀਰ ਸਿੰਘ, ਸ਼ਲੰਦਰ ਸਿੰਘ ਆਦਿ ਤੋਂ ਇਲਾਵਾ ਸਿੱਖਿਆ ਵਿਭਾਗ ਦੇ ਅਧਿਕਾਰੀ,ਟੀਮਾਂ ਨਾਲ ਆਏ ਇੰਚਾਰਜ਼ ਸਾਹਿਬਾਨ ਅਤੇ ਹੋਰ ਪਤਵੰਤੇ ਹਾਜ਼ਰ ਸਨ।



1. ਵੀਰਵਾਰ ਨੂੰ ਲੜਕੀਆਂ ਦੇ ਰਾਸ਼ਟਰੀ ਉੱਤਰੀ ਜ਼ੋਨ ਸਕੂਲ ਬੈਂਡ ਮੁਕਾਬਲਿਆਂ ਦਾ ਸ਼ਮ੍ਹਾਂ ਰੋਸ਼ਨ ਕਰਕੇ ਉਦਘਾਟਨ ਕਰਦੇ ਮਾਨਯੋਗ ਸਿੱਖਿਆ ਸਕੱਤਰ ਸ੍ਰੀ ਕਮਲ ਕਿਸ਼ੋਰ ਯਾਦਵ।
2.  ਬੈਂਡ ਮੁਕਾਬਲਿਆਂ ਦੇ ਆਗਾਜ਼ ਮੌਕੇ ਗੁਬਾਰੇ ਛੱਡਦੇ ਮਾਨਯੋਗ ਸਿੱਖਿਆ ਸਕੱਤਰ ਸ੍ਰੀ ਕਮਲ ਕਿਸ਼ੋਰ ਯਾਦਵ।
3. ਉਦਘਾਟਨ ਸਮਾਗਮ ਦੇ ਮੁੱਖ ਮਹਿਮਾਨ ਮਾਨਯੋਗ ਸਿੱਖਿਆ ਸਕੱਤਰ ਸ੍ਰੀ ਕਮਲ ਕਿਸ਼ੋਰ ਯਾਦਵ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਦੇ ਡਾਇਰੈਕਟਰ ਐੱਸ.ਸੀ.ਈ.ਆਰ.ਟੀ ਅਭਿਕੇਸ਼ ਗੁਪਤਾ,ਸਹਾਇਕ ਡਾਟਿਰਕੈਟਰ ਸ਼ਰੂਤੀ ਸ਼ੁਕਲਾ ਅਤੇ ਡੀਈਓ (ਸੈੱ:ਸਿੱ)ਡਾ: ਗਿੰਨੀ ਦੁੱਗਲ।
4. ਪੇਸ਼ਕਾਰੀ ਕਰਦੀ ਲੜਕੀਆਂ ਦੀ ਬੈਂਡ ਟੀਮ।

Have something to say? Post your comment

 

More in Chandigarh

ਗਰਮੀਆਂ ਵਿੱਚ ਕਿਡਨੀ ਦੀ ਪੱਥਰੀ ਅਤੇ ਪਿਸ਼ਾਬ ਨਾਲੀ ਦੀ ਲਾਗ ਦਾ ਖ਼ਤਰਾ ਵਧ ਜਾਂਦਾ ਹੈ: ਮਾਹਰ

ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਅਤੇ ਹੋਰ ਮੌਸਮੀ ਬਿਮਾਰੀਆਂ ਸਬੰਧੀ ਤਿਆਰੀਆਂ ਅਤੇ ਰੋਕਥਾਮ ਰਣਨੀਤੀ ਦੀ ਸਮੀਖਿਆ

ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਪਿੰਡ ਲੈਹਲੀ ਵਿਖੇ ਨਵੇਂ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਕਰਮਚਾਰੀਆਂ ਲਈ ਸਵੈ-ਗਣਨਾ ਸਬੰਧੀ ਵਿਸ਼ੇਸ਼ ਸੈਸ਼ਨ ਆਯੋਜਿਤ

ਮੋਹਾਲੀ ਪੁਲਿਸ ਵੱਲੋਂ 03 ਦੋਸ਼ੀ ਕਾਬੂ, 06 ਨਾਜਾਇਜ਼ ਹਥਿਆਰ ਅਤੇ ਕਾਰਤੂਸ ਬਰਾਮਦ

ਗੈਂਗਸਟਰਾਂ ’ਤੇ ਵਾਰ ਦਾ 107ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਵਾਂ ’ਤੇ ਛਾਪੇਮਾਰੀ ; 323 ਕਾਬੂ

ਭਗਵੰਤ ਮਾਨ ਸਰਕਾਰ ਵੱਲੋਂ ਫ਼ਰੀਦਕੋਟ ਵਿੱਚ ਗ਼ੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਯੂਨਿਟ ਦਾ ਪਰਦਾਫ਼ਾਸ਼, ਐਫ.ਆਈ.ਆਰ. ਦਰਜ

ਹਰ ਬੱਚੇ ਤੱਕ ਗੁਣਵੱਤਾ ਭਰੀ ਸਿੱਖਿਆ ਪਹੁੰਚਾਉਣ ਲਈ ਮਾਨ ਸਰਕਾਰ ਦਾ ਵੱਡਾ ਕਦਮ: ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ