Saturday, May 18, 2024

Malwa

ਮੋਦੀ ਦੀ ਸੰਕਲਪ ਯਾਤਰਾ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ : ਦਾਮਨ ਬਾਜਵਾ

December 14, 2023 05:40 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਕੇਂਦਰ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਨੂੰ ਬੂਥ ਪੱਧਰ ਤੇ ਪ੍ਰਚਾਰਨ ਲਈ ਸ਼ੁਰੂ ਕੀਤੀ ਵਿਕਸਿਤ ਭਾਰਤ ਸੰਕਲਪ ਯਾਤਰਾ ਨੂੰ ਵਿਧਾਨ ਸਭਾ ਹਲਕਾ ਸੁਨਾਮ ਅੰਦਰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਭਾਜਪਾ ਦੀ ਸੂਬਾ ਸਕੱਤਰ ਦਾਮਨ ਥਿੰਦ ਬਾਜਵਾ ਨੇ ਕਿਹਾ ਕਿ ਵੀਰਵਾਰ ਨੂੰ ਹਲਕੇ ਦੇ ਪਿੰਡਾਂ ਤੁੰਗਾਂ ਅਤੇ ਰਾਮਨਗਰ ਸਿਬੀਆਂ ਵਿੱਚ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਚਲਾਈ ਜਾ ਰਹੀ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਤਹਿਤ ਕੈਂਪ ਲਗਾਕੇ ਕੇਂਦਰ ਸਰਕਾਰ ਦੀਆਂ ਲੋਕਪੱਖੀ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਦਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵੀਡੀਓ ਰਾਹੀਂ ਕੇਂਦਰ ਸਰਕਾਰ ਦੀਆਂ ਸਕੀਮਾਂ ਬਾਰੇ ਪਹਿਲਾਂ ਜਾਣੂੰ ਕਰਵਾਇਆ ਗਿਆ ਫਿਰ ਮੌਕੇ 'ਤੇ ਕੈਂਪ ਵਿੱਚ ਹਰ ਯੋਗ ਵਿਅਕਤੀ ਦੇ ਫਾਰਮ ਭਰੇ ਉਸ ਨੂੰ ਕੇਂਦਰ ਦੀ ਸਕੀਮ ਦਾ ਲਾਭ ਦਿੱਤਾ ਗਿਆ ਹੈ, ਮੈਡਮ ਦਾਮਨ ਥਿੰਦ ਬਾਜਵਾ ਨੇ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਕੰਮ ਕਰ ਰਹੀ ਹੈ, ਹਰੇਕ ਵਿਅਕਤੀ ਤੱਕ ਸਰਕਾਰ ਦੀ ਹਰੇਕ ਸਕੀਮ ਦੀ ਸੁਵਿਧਾ ਪਹੁੰਚਾਉਣ ਦੀ ਜਿੰਮੇਵਾਰੀ ਹੁਣ ਕੇਂਦਰ ਸਰਕਾਰ ਨੇ ਇਸ ਵਿਕਸਤ ਭਾਰਤ ਸੰਕਲਪ ਯਾਤਰਾ ਦੇ ਰਾਹੀਂ ਚੁੱਕੀ ਹੈ ਤਾਂ ਜੋ ਭਾਰਤ ਦੇ ਕਿਸੇ ਕੋਨੇ ਵਿੱਚ ਵੀ ਕੋਈ ਵਿਅਕਤੀ ਕੇਂਦਰ ਸਰਕਾਰ ਦੀ ਸਕੀਮ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਹਰ ਸੰਬੰਧਿਤ ਮਹਿਕਮੇ ਨਾਲ ਅਫਸਰ ਆਪਣੀ ਡਿਊਟੀ ਦੇ ਰਹੇ ਹਨ ਅਤੇ ਪ੍ਰਸ਼ਾਸਨ ਦੇ ਨਾਲ ਇਸ ਕੈਂਪ ਵਿੱਚ ਸਾਡੀ ਟੀਮ ਵੀ ਬਿਠਾਈ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ, ਆਯੂਸ਼ਮਾਨ ਭਾਰਤ-ਪ੍ਰਧਾਨ ਮੰਤਰੀ ਜਨ ਅਰੋਗਯ ਯੋਜਨਾ  (5 ਲੱਖ ਫਰੀ ਇਲਾਜ ਵਾਲਾ ਕਾਰਡ),  ਪ੍ਰਧਾਨ ਮੰਤਰੀ ਉੱਜਵਲਾ ਯੋਜਨਾ (ਗੈਸ ਸਿਲੰਡਰ ਯੋਜਨਾ), ਵਿਸ਼ਵਕਰਮਾ ਯੋਜਨਾ (ਕਿਰਤੀ ਕਾਮਿਆਂ ਲਈ ਲੋਨ ਯੋਜਨਾ) ਪੈਨਸ਼ਨਾਂ (ਬੁਢਾਪਾ, ਅੰਗਹੀਣ, ਵਿਧਵਾ) ਕਿਸਾਨ ਕ੍ਰੈਡਿਟ ਕਾਰਡ (1.50 ਲੱਖ ਦਾ ਲੋਨ), ਮੈਡੀਕਲ ਕਾਰਡ, ਅਧਾਰ ਕਾਰਡ ਵਿੱਚ ਦਰੁਸਤੀ ਦੇ ਫਾਰਮ, ਵੋਟ ਕਾਰਡ ਸਬੰਧੀ ਫਾਰਮ, ਆਦਿ ਸਕੀਮਾਂ ਦੇ ਫਾਰਮ ਭਰ ਕੇ ਅਤੇ ਫਰੀ ਮੈਡੀਕਲ ਚੈੱਕਅਪ, ਫਰੀ ਦਵਾਈਆਂ ਦੇ ਲੋਕਾਂ ਨੂੰ ਮੋਕੇ ਤੇ ਹੀ ਲਾਭ ਪਹੁੰਚਾਇਆ ਜਾ ਰਿਹਾ ਹੈ। ਮੈਡਮ ਬਾਜਵਾ ਨੇ ਕਿਹਾ ਕਿ ਹੁਣ ਤੱਕ 10 ਪਿੰਡਾਂ ਵਿੱਚ ਕੈੰਪ ਲਗਾ ਕੇ 745 ਲੋਕਾਂ ਨੂੰ ਲਾਭ ਪਹੁੰਚਾਇਆ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਤਰ੍ਹਾਂ ਹੀ ਹਲਕਾ ਸੁਨਾਮ ਦੇ ਹਰ ਇੱਕ ਪਿੰਡ ਵਿੱਚ ਇਸ ਸੰਕਲਪ ਯਾਤਰਾ ਰਾਹੀ ਕੈਂਪ ਲਗਾ ਕੇ ਕੇਂਦਰ ਸਰਕਾਰ ਦੀਆਂ ਸਕੀਮਾਂ ਨੂੰ ਲੋਕਾਂ ਤੱਕ ਜ਼ਰੂਰ ਪਹੁੰਚਾਇਆ ਜਾਵੇਗਾ।

Have something to say? Post your comment

 

More in Malwa

ਉਦਯੋਗਪਤੀਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਮੁੱਖ ਮੰਤਰੀ ਪੰਜਾਬ ਨੂੰ ਰੇਗਿਸਤਾਨ ਬਣਾਉਣ ਦੇ ਰਾਹ ਤੁਰਿਆ : ਰਣ ਸਿੰਘ ਚੱਠਾ 

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਦਿੱਤੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ

ਲੋਕ ਸਭਾ ਚੋਣਾਂ : ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ 

PSPCL ਵਿੱਚ ਕੰਮ ਕਰਦੇ ਮੁਲਾਜ਼ਮ ਮਨਪ੍ਰੀਤ ਸਿੰਘ ਦੇ ਪਰਿਵਾਰ ਦੀ ਕੀਤੀ ਮਾਲੀ ਮਦਦ

ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਦੀ ਇੱਕ ਹੋਰ ਨਵੇਕਲੀ ਪਹਿਲ

'ਵੋਟ ਰਨ ਮੈਰਾਥਨ' 18 ਮਈ ਨੂੰ, ਉਤਸ਼ਾਹ ਨਾਲ ਹਿੱਸਾ ਲੈਣ ਪਟਿਆਲਾ ਵਾਸੀ  ਏ.ਡੀ.ਸੀ. ਕੰਚਨ

ਜਨਰਲ ਅਬਜ਼ਰਵਰ ਵੱਲੋਂ ਸਹਾਇਕ ਰਿਟਰਨਿੰਗ ਅਧਿਕਾਰੀਆਂ ਨਾਲ ਮੀਟਿੰਗ

ਚੋਣਾਂ ਦੌਰਾਨ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਚੋਣ ਖਰਚਿਆਂ ਤੇ ਬਾਜ਼ ਦੀ ਤਿੱਖੀ ਨਜ਼ਰ ਰੱਖੀ ਜਾਵੇ: ਖਰਚਾ ਨਿਗਰਾਨ

ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ਇਜ਼ਰਾਇਲ-ਫਲਸਤੀਨ ਵਿਸ਼ੇ ਉੱਤੇ ਭਾਸ਼ਣ