Sunday, January 25, 2026
BREAKING NEWS
ਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਅੰਮ੍ਰਿਤਸਰ ਦਿਹਾਤੀ ’ਚ 90 ਤੋਂ ਵੱਧ ਗ੍ਰਿਫ਼ਤਾਰੀਆਂਆਮ ਆਦਮੀ ਪਾਰਟੀ ਹਾਈ ਕਮਾਂਡ ਨੇ ਗੁਰਸ਼ਰਨ ਸਿੰਘ ਛੀਨਾ ਨੂੰ ਦਿੱਤੀ ਵੱਡੀ ਜਿੰਮੇਵਾਰੀਅੰਮ੍ਰਿਤਸਰ ਪੁਲਿਸ ਨਾਲ ਮੁਕਾਬਲੇ 'ਚ ਖ਼ਤਰਨਾਕ ਗੈਂਗਸਟਰ ਮਨੀ ਪ੍ਰਿੰਸ ਢੇਰ ਹਸਪਤਾਲ 'ਚੋਂ ਫਰਾਰ ਹੋਣ ਤੋਂ ਬਾਅਦ ਪੁਲਿਸ ਕਰ ਰਹੀ ਸੀ ਪਿੱਛਾਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰੂ ਗੋਬਿੰਦ ਸਿੰਘ ਜੀ ਦੇ ਸਿਪਾਹੀ ਹੁੰਦੇ ਤਾਂ ਮੈਨੂੰ ਬੇਹੱਦ ਖੁਸ਼ੀ ਹੁੰਦੀ : ਮੁੱਖ ਮੰਤਰੀ ਮਾਨਬੰਗੇ ਨੇੜਲੇ ਮਜਾਰਾ ਰਾਜਾ ਸਾਹਿਬ ਤੋਂ ਮਿਲੇ 169 ਪਾਵਨ ਸਰੂਪ ਸਬੰਧੀ ਸ੍ਰੋਮਣੀ ਕਮੇਟੀ ਕਰੇ ਦਰੁਸਤੀ: ਵਡਾਲਾ

Malwa

ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਸੋਨਾ ਕਾਸਟਿੰਗ ਦੀ ਕੀਤੀ ਅਚਨਚੇਤ ਚੈਕਿੰਗ

December 14, 2023 06:27 PM
SehajTimes

ਫ਼ਤਹਿਗੜ੍ਹ ਸਾਹਿਬ : ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਵੱਲੋਂ ਆਮ ਆਦਮੀ ਕਲੀਨਿਕ ਸੋਨਾ ਕਾਸਟਿੰਗ , ਮੰਡੀ ਗੋਬਿੰਦਗੜ੍ਹ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਤੇ ਸਬ ਡਵੀਜ਼ਨਲ ਹਸਪਤਾਲ ਮੰਡੀ ਗੋਬਿੰਦਗੜ੍ਹ ਦੇ ਸੀਨੀਅਰ ਮੈਡੀਕਲ ਅਫਸਰ ਡਾ ਜੈਦੀਪ ਚਾਹਲ ਵੀ ਨਾਲ ਸਨ। ਚੈਕਿੰਗ ਦੌਰਾਨ ਉਹਨਾਂ ਸਟਾਫ ਦੀ ਹਾਜਰੀ ਚੈੱਕ ਕੀਤੀ ਅਤੇ  ਆਮ ਆਦਮੀ ਕਲੀਨਿਕ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ ਅਤੇ  ਕਲੀਨਿਕ ਵਿੱਚ ਆਏ ਮਰੀਜਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਆਮ ਆਦਮੀ ਕਲੀਨਿਕ ਦੇ ਕੰਮਕਾਰ ਤੇ ਸੰਤੁਸ਼ਟੀ ਪ੍ਰਗਟ ਕੀਤੀ। ਉਨ੍ਹਾਂ ਸਮੂਹ ਸਟਾਫ ਨੂੰ ਆਪੋ ਆਪਣੀ ਡਿਊਟੀ ਸਮੇਂ ਸਿਰ ਤੇ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ । ਉਨਾਂ ਫਲੂ ਵਰਗੇ ਲੱਛਣਾਂ ਵਾਲੇ ਮਰੀਜ਼ਾਂ ਵੱਲ ਵਿਸ਼ੇਸ਼ ਤਵੱਜੋ ਦੇਣ ਲਈ ਵੀ ਕਿਹਾ ਅਤੇ ਮਰੀਜ਼ਾਂ ਨੂੰ ਦਵਾਈਆਂ ਕਲੀਨਿਕ ਵਿੱਚੋਂ ਹੀ ਦੇਣ ਲਈ ਕਿਹਾ ਅਤੇ ਲੋੜੀਂਦੇ ਲੈਬਾਰਟਰੀ ਟੈਸਟ ਵੀ ਕਲੀਨਿਕ ਵਿੱਚ ਹੀ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਕਲੀਨਿਕ ਦੀ ਸਾਫ਼—ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ । ਉਹਨਾ ਸਮੂਹ ਸਟਾਫ ਨੂੰ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਆਮ ਲੋਕਾਂ ਨੂੰ ਪ੍ਰੇਰਿਤ ਕਰਨ ਦੀ ਹਦਾਇਤ ਵੀ ਕੀਤੀ, ਤਾਂ ਜੋ ਆਮ ਲੋਕ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। ਇਸ ਮੌਕੇ ਤੇ ਡਾ ਜੰਨਤਵੀਰ ਕੌਰ, ਫਾਰਮਾਸਿਸਟ, ਕਲੀਨੀਕਲ ਅਸਿਸਟੈਂਟ ,ਕੁਆਰਡੀਨੇਟਰ ਜਸਵੀਰ ਸਿੰਘ, ਅਤੇ ਸਮੂਹ ਸਟਾਫ ਹਾਜ਼ਰ ਸੀ।

Have something to say? Post your comment