Monday, November 03, 2025

Chandigarh

ਗੁਰਦੇਵ ਸਿੰਘ ਸੰਧੂ ਨੇ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਲਿਮਟਿਡ ਦੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ

December 15, 2023 12:09 PM
SehajTimes
ਚੰਡੀਗੜ੍ਹ : ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਹਾਜ਼ਰੀ ਵਿੱਚ ਅੱਜ ਇੱਥੇ ਵਣ ਕੰਪਲੈਕਸ, ਸੈਕਟਰ-68 ਵਿਖੇ ਗੁਰਦੇਵ ਸਿੰਘ ਸੰਧੂ ਨੇ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਲਿਮਟਿਡ ਦੇ ਨਵੇਂ ਵਾਈਸ ਚੇਅਰਮੈਨ ਦਾ ਚਾਰਜ ਸੰਭਾਲ ਲਿਆ, ਜਿਸ ਨਾਲ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਪ੍ਰਸ਼ਾਸਕੀ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ।
 
 
ਇਸ ਮੌਕੇ ਮੰਤਰੀ ਨੇ ਭਰੋਸਾ ਜਤਾਇਆ ਕਿ ਨਵ-ਨਿਯੁਕਤ ਵਾਈਸ ਚੇਅਰਮੈਨ ਕਾਰਪੋਰੇਸ਼ਨ  ਨੂੰ ਸਫ਼ਲਤਾ ਦੀਆਂ ਨਵੀਆਂ ਬੁਲੰਦੀਆਂ 'ਤੇ ਲੈ ਕੇ ਜਾਣਗੇ ਅਤੇ ਕਾਰਪੋਰੇਸ਼ਨ ਲਈ ਅਜਿਹੀਆਂ ਵਿਕਾਸ ਕੇਂਦਰਿਤ ਯੋਜਨਾਵਾਂ ਉਲੀਕਣਗੇ, ਜਿਸ ਨਾਲ ਸੂਬੇ ਵਿੱਚ ਜੰਗਲਾਤ ਦਾ ਰਕਬਾ ਵਧੇਗਾ ਅਤੇ ਨਿਵੇਕਲੇ ਉਪਰਾਲੇ ਕੀਤੇ ਜਾ ਸਕਣਗੇ।
 
 
ਵਾਈਸ ਚੇਅਰਮੈਨ ਨੇ ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ  ਭਰੋਸਾ ਦਿਵਾਇਆ ਕਿ ਜੰਗਲਾਤ ਮੰਤਰੀ ਦੀ ਅਗਵਾਈ ਹੇਠ ਸ਼ੁਰੂ ਕੀਤੀਆਂ ਗਈਆਂ ਵਿਭਾਗ ਦੀਆਂ ਵੱਖ-ਵੱਖ ਪਹਿਲਕਦਮੀਆਂ ਸਬੰਧੀ ਜਾਗਰੂਕਤਾ ਫੈਲਾਉਣਾ, ਉਨ੍ਹਾਂ ਦੀ ਪਹਿਲ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਉਹ ਆਪਣੇ 'ਤੇ ਜਤਾਏ ਭਰੋਸੇ 'ਤੇ ਖਰਾ ਉਤਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।
 
 
ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਚੀਫ਼ ਵਾਈਲਡ ਲਾਈਫ ਵਾਰਡਨ ਧਰਮਿੰਦਰ ਸ਼ਰਮਾ, ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਲਿਮਟਿਡ ਦੇ ਸੀ.ਜੀ.ਐਮ. ਸੰਜੇ ਬਾਂਸਲ ਵੀ ਹਾਜ਼ਰ ਸਨ।

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ