Tuesday, September 16, 2025

Chandigarh

ਲੁਧਿਆਣਾ ਐਨਕਾਊਂਟਰ : 19 ਸਾਲ ਪਹਿਲਾਂ ਚੋਰੀ ਕਰਕੇ ਅਪਰਾਧ ਜਗਤ ਵਿੱਚ ਸ਼ਾਮਲ ਹੋਇਆ ਮ੍ਰਿਤਕ ਮੁਲਜ਼ਮ

December 15, 2023 04:14 PM
SehajTimes
ਚੰਡੀਗੜ੍ਹ : ਲੁਧਿਆਣਾ ਵਿਖੇ ਪੁਲਿਸ ਮੁਕਾਬਲੇ ਵਿੱਚ ਬਦਨਾਮ ਅਪਰਾਧੀ ਸੁਖਦੇਵ ਸਿੰਘ ਉਰਫ਼ ਵਿੱਕੀ ਦੇ ਮਾਰੇ ਜਾਣ ਤੋਂ ਇੱਕ ਦਿਨ ਬਾਅਦ, ਡਿਪਟੀ ਕਮਿਸ਼ਨਰ ਆਫ਼ ਪੁਲਿਸ (ਡੀਸੀਪੀ ਲੁਧਿਆਣਾ ਦਿਹਾਤੀ) ਜਸਕਿਰਨਜੀਤ ਸਿੰਘ ਤੇਜਾ ਦੀ ਅਗਵਾਈ ਵਿੱਚ ਮ੍ਰਿਤਕ ਅਪਰਾਧੀ ਦੇ ਅਗਲੇ-ਪਿਛਲੇ ਸਬੰਧੀ ਦਾ ਪਤਾ ਲਗਾਉਣ ਲਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਗਠਿਤ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦਿੱਤੀ। ਦੱਸਣਯੋਗ ਹੈ ਕਿ ਇਸ ਵਿਸ਼ੇਸ਼ ਜਾਂਚ ਟੀਮ ਵਿੱਚ ਵਧੀਕ ਡੀਸੀਪੀ ਜ਼ੋਨ 4 ਤੁਸ਼ਾਰ ਗੁਪਤਾ, ਵਧੀਕ ਡੀਸੀਪੀ (ਡੀ) ਰੁਪਿੰਦਰ ਕੌਰ ਸਰਾਂ ਅਤੇ ਐਸਐਚਓ ਡਿਵੀਜ਼ਨ ਨੰਬਰ 7 ਸੁਖਦੇਵ ਸਿੰਘ ਮੈਂਬਰਾਂ ਵਜੋਂ ਸ਼ਾਮਲ ਹਨ। ਆਈ.ਜੀ.ਪੀ ਹੈੱਡਕੁਆਰਟਰ ਜੋ ਕਿ ਕਮਿਸ਼ਨਰ ਆਫ਼ ਪੁਲਿਸ (ਸੀਪੀ) ਲੁਧਿਆਣਾ ਕੁਲਦੀਪ ਸਿੰਘ ਚਾਹਲ ਦੇ ਨਾਲ ਅੱਜ ਇੱਥੇ ਪੁਲਿਸ ਹੈਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਨੇ ਦੱਸਿਆ ਕਿ ਮ੍ਰਿਤਕ ਅਪਰਾਧੀ ਨੇ 2004 ਵਿੱਚ ਚੋਰੀ ਦੀ ਛੋਟੀ ਜਿਹੀ ਵਾਰਦਾਤ ਨਾਲ 19 ਸਾਲ ਪਹਿਲਾਂ ਅਪਰਾਧ ਜਗਤ ਵਿੱਚ ਕਦਮ ਰੱਖਿਆ ਸੀ ਅਤੇ ਇਸ ਤੋਂ ਬਾਅਦ ਉਸਨੇ ਘਿਨਾਉਣੇ ਅਪਰਾਧਾਂ ਨੂੰ ਅੰਜ਼ਾਮ ਦੇਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਮੌਜੂਦਾ ਸਮੇਂ, ਮ੍ਰਿਤਕ ਸੁਖਦੇਵ ਵਿੱਕੀ ਘੱਟੋ-ਘੱਟ 24 ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ, ਜਿਸ ਵਿੱਚ ਜ਼ਿਆਦਾਤਰ ਇਰਾਦਾ ਕਤਲ, ਡਕੈਤੀ, ਚੋਰੀ, ਲੁੱਟ-ਖੋਹ, ਜਬਰੀ ਵਸੂਲੀ, ਐਨਡੀਪੀਐਸ ਕੇਸਾਂ ਆਦਿ ਸ਼ਾਮਲ ਹਨ।
 
 
ਜਾਣਕਾਰੀ ਮੁਤਾਬਿਕ ਬੁੱਧਵਾਰ ਸ਼ਾਮ ਨੂੰ ਲੁਧਿਆਣਾ ਦੇ ਪਿੰਡ ਪੰਜੇਟਾ ਵਿਖੇ ਕੋਹਾੜਾ ਮਾਛੀਵਾੜਾ ਰੋਡ 'ਤੇ ਪੁਲਿਸ ਨਾਲ ਹੋਏ ਮੁਕਾਬਲੇ ਦੌਰਾਨ ਮ੍ਰਿਤਕ ਅਪਰਾਧੀ ਸੁਖਦੇਵ ਸਿੰਘ ਉਰਫ ਵਿੱਕੀ ਵਾਸੀ ਲੁਧਿਆਣਾ ਮਾਛੀਵਾੜਾ ਮਾਰਿਆ ਗਿਆ ਸੀ। ਉਸ ਦੇ ਤਿੰਨ ਸਾਥੀਆਂ, ਯੂਪੀ ਅਧਾਰਤ ਆਰੀਅਨ ਸਿੰਘ ਉਰਫ਼ ਰਾਜਾ (21), ਜੋ ਮੌਜੂਦਾ ਸਮੇਂ ਲੁਧਿਆਣਾ ਦੇ ਮੋਤੀ ਨਗਰ ਵਿੱਚ ਰਹਿ ਰਿਹਾ ਹੈ, ਸੁਨੀਲ ਕੁਮਾਰ (21) ਵਾਸੀ ਖੁਸ਼ੀ ਨਗਰ, ਯੂਪੀ ਅਤੇ ਬਲਵਿੰਦਰ ਸਿੰਘ (27) ਵਾਸੀ ਮਾਛੀਵਾੜਾ ਨੂੰ ਲੁਧਿਆਣਾ ਕਮਿਸ਼ਨਰੇਟ ਪੁਲਿਸ ਵੱਲੋਂ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਪੁਲਿਸ ਮੁਕਾਬਲੇ ਦੌਰਾਨ ਪੁਲਿਸ ਮੁਲਾਜ਼ਮ ਏ.ਐਸ.ਆਈ. ਦਲਜੀਤ ਸਿੰਘ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ, ਜਦੋਂ ਕਿ ਸੀ.ਆਈ.ਏ.-2 ਲੁਧਿਆਣਾ ਦੇ ਇੰਚਾਰਜ ਇੰਸਪੈਕਟਰ ਬੇਅੰਤ ਸਿੰਘ ਜੁਨੇਜਾ, ਜੋ ਇਸ ਕਾਰਵਾਈ ਦੀ ਅਗਵਾਈ ਕਰ ਰਹੇ ਸਨ, ਉਦੋਂ ਵਾਲ-ਵਾਲ ਬਚ ਗਏ ਜਦੋਂ ਉਨ੍ਹਾਂ ਦੀ ਛਾਤੀ ਨੇੜੇ ਬਲੁੱਟ ਪਰੂਫ ਜੈਕਟ ‘ਤੇ ਗੋਲੀ ਲੱਗੀ। ਪੁਲਿਸ ਵੱਲੋਂ ਇੰਸਪੈਕਟਰ ਬੇਅੰਤ ਜੁਨੇਜਾ ਦੇ ਬਿਆਨ ਦੇ ਅਧਾਰ ‘ਤੇ ਐਫਆਈਆਰ ਨੰਬਰ 146 ਮਿਤੀ 13.12.2023 ਨੂੰ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 307, 353, 333, 332 ਅਤੇ 186 ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਲੁਧਿਆਣਾ ਦੇ ਥਾਣਾ ਕੂੰਮ ਕਲਾਂ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।
 
 
ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਮ੍ਰਿਤਕ ਦੇ ਕਬਜ਼ੇ ਵਿੱਚੋਂ ਇੱਕ .32 ਬੋਰ ਦਾ ਪਿਸਤੌਲ ਅਤੇ ਇੱਕ ਮੈਗਜ਼ੀਨ, ਇੱਕ ਜਿੰਦਾ ਕਾਰਤੂਸ ਅਤੇ ਤਿੰਨ ਖਾਲੀ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ ਉਸ ਦਾ ਕਾਲੇ ਰੰਗ ਦਾ ਸਪਲੈਂਡਰ ਮੋਟਰਸਾਈਕਲ ਜਿਸ ਉੱਤੇ ਉਹ ਜਾ ਰਿਹਾ ਸੀ, ਵੀ ਜ਼ਬਤ ਕੀਤਾ ਗਿਆ ਹੈ। ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਆਈ.ਜੀ.ਪੀ. ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚੋਂ ਗੈਂਗਸਟਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਦੇ ਖਾਤਮੇ ਲਈ ਠੋਸ ਯਤਨ ਕਰ ਰਹੀ ਹੈ ਅਤੇ ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ 6 ਅਪ੍ਰੈਲ, 2022 ਨੂੰ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਗਠਨ ਤੋਂ ਲੈ ਕੇ ਹੁਣ ਤੱਕ, ਪੰਜਾਬ ਪੁਲਿਸ ਦੀਆਂ ਫੀਲਡ ਯੂਨਿਟਾਂ ਦੇ ਨਾਲ ਮਿਲ ਕੇ ਇਸ ਸਪੈਸ਼ਲ ਫੋਰਸ ਨੇ 906 ਗੈਂਗਸਟਰਾਂ/ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਕੇ ਅਤੇ 9 ਨੂੰ ਮਾਰਮੁਕਾ ਕੇ 293 ਗੈਂਗਸਟਰ/ਅਪਰਾਧੀ ਮਡਿਊਲਾਂ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਤੋਂ ਇਲਾਵਾ ਇਨ੍ਹਾਂ ਕੋਲੋਂ ਅਪਰਾਧਿਕ ਗਤੀਵਿਧੀਆਂ 'ਚ ਵਰਤੇ ਗਏ 921 ਹਥਿਆਰ ਤੇ 197 ਵਾਹਨ ਵੀ ਬਰਾਮਦ ਕੀਤੇ ਗਏ ਹਨ।
 
 
 ਤਾਜ਼ਾ ਅਪਰਾਧਾਂ ਵਿੱਚ ਮ੍ਰਿਤਕ ਸੁਖਦੇਵ ਵਿੱਕੀ ਦੀ ਸ਼ਮੂਲੀਅਤ
 
8 ਦਸੰਬਰ 2023: ਮੁਲਜ਼ਮ ਸੁਖਦੇਵ ਵਿੱਕੀ ਨੇ ਆਪਣੇ ਸਾਥੀ ਨਾਲ ਜਮਾਲਪੁਰ ਇਲਾਕੇ ਵਿੱਚ ਇੱਕ ਮੈਡੀਕਲ ਸਟੋਰ ਵਿੱਚ ਜ਼ਬਰਦਸਤੀ ਦਾਖ਼ਲ ਹੋ ਕੇ ਬੰਦੂਕ ਦੀ ਨੋਕ ‘ਤੇ ਸਟੋਰ ਦੇ ਮਾਲਕ ਤੋਂ 1.25 ਲੱਖ ਰੁਪਏ, 2 ਮੋਬਾਈਲ ਫ਼ੋਨ ਅਤੇ ਇੱਕ ਲੈਪਟਾਪ ਲੁੱਟ ਲਿਆ ਅਤੇ ਮੁਲਜ਼ਮ ਨੇ ਸ਼ਿਕਾਇਤਕਰਤਾ ‘ਤੇ ਗੋਲੀ ਚਲਾ ਕੇ ਉਸ ਨੂੰ ਫੱਟੜ ਵੀ ਕਰ ਦਿੱਤਾ।10 ਦਸੰਬਰ, 2023: ਮੁਲਜ਼ਮ ਸੁਖਦੇਵ ਵਿੱਕੀ ਨੇ ਆਪਣੇ ਤਿੰਨ ਸਾਥੀਆਂ ਨਾਲ 2 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ 5 ਵਾਰਦਾਤਾਂ ਜਿਹਨਾਂ ਵਿੱਚ ਮੋਟਰਸਾਈਕਲ ਖੋਹਣਾ, ਮਨੀ ਐਕਸਚੇਂਜਰ, ਜਨਰਲ ਸਟੋਰ, ਕਿਰਾਨਾ ਸਟੋਰ ਅਤੇ ਇੱਕ ਸ਼ਰਾਬ ਦੇ ਠੇਕੇ ‘ਤੇ 4 ਹਥਿਆਰਬੰਦ ਡਕੈਤੀਆਂ ਸ਼ਾਮਲ ਸਨ, ਨੂੰ ਅੰਜਾਮ ਦਿੱਤਾ ਅਤੇ ਇੱਕ ਵਿਅਕਤੀ ‘ਤੇ ਗੋਲੀ ਵੀ ਚਲਾਈ।

Have something to say? Post your comment

 

More in Chandigarh

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ 'ਤੇ ਪੈਣ ਲੱਗੀ ਜ਼ਿੰਦਗੀ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

'ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ 'ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ