Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੋਹਾਲੀ ਪੁਲਿਸ ਵੱਲੋਂ ਗੈਂਗਸਟਰ ਸੁਖਪ੍ਰੀਤ ਸਿੰਘ ਉੱਰਫ ਬੁੱਢਾ ਗੈਂਗ ਨਾਲ ਸਬੰਧਤ 02 ਨੌਜਵਾਨ ਗਿ੍ਰਫ਼ਤਾਰ

December 15, 2023 05:02 PM
SehajTimes

ਐੱਸ ਏ ਐੱਸ ਨਗਰ : ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸੂਬੇ ’ਚ ਅਮਨ ਅਤੇ ਕਾਨੂੰਨ ਨੂੰ ਹਰ ਹਾਲਤ ’ਚ ਬਰਕਰਾਰ ਰੱਖਣ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤੀ ਦੇ ਦਿੱਤੇ ਆਦੇਸ਼ਾਂ ਦੀ ਪਾਲਣਾ ’ਚ ਮੋਹਾਲੀ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਗੈਂਗਸਟਰ ਸੁਖਪ੍ਰੀਤ ਸਿੰਘ ਉੱਰਫ ਬੁੱਢਾ ਗੈਂਗ ਨਾਲ ਸਬੰਧਤ 02 ਨੌਜਵਾਨਾਂ ਨੂੰ 03 ਪਿਸਤੌਲਾਂ ਅਤੇ 10 ਜਿੰਦਾ ਕਾਰਤੂਸਾਂ ਸਮੇਤ ਗਿ੍ਰਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਗਈ। ਐਸ ਐਸ ਪੀ ਡਾ. ਸੰਦੀਪ ਗਰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਅਮਨਦੀਪ ਸਿੰਘ ਬਰਾੜ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਅਤੇ ਗੁਰਸ਼ੇਰ ਸਿੰਘ ਸੰਧੂ, ਉਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਦੀ ਅਗਵਾਈ ਹੇਠ ਇੰਸਪੈਕਟਰ ਸ਼ਿਵ ਕੁਮਾਰ ਇੰਚਾਰਜ ਸੀ.ਆਈ.ਏ ਸਟਾਫ ਮੋਹਾਲੀ ਵੱਲੋਂ ਅੱਜ (ਮਿਤੀ 15-12-2023) ਨੂੰ ਥਾਣਾ ਬਲੌਂਗੀ ਦੇ ਏਰੀਆ ਵਿੱਚ ਨਾਕਾਬੰਦੀ ਕਰਕੇ ਸ਼ੱਕੀ ਵਹੀਕਲ ਤੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲਿਸ ਪਾਰਟੀ ਤੋਂ ਭੱਜਣ ਦੀ ਕੋਸ਼ਿਸ਼ ਕਰਦੇ ਹੋਏ ਸਪਲੈਂਡਰ ਮੋਟਰਸਾਇਕਲ ਸਵਾਰ ਦੋ ਨੌਜਵਾਨਾਂ ਅੰਕਿਤ ਉੱਰਫ਼ ਅੰਕਿਤ ਰਾਣਾ ਪੁੱਤਰ ਜੈਕਰਨ ਵਾਸੀ ਪਿੰਡ ਸੁਲਤਾਨਪੁਰ ਥਾਣਾ ਚੰਡੀਮੰਦਰ, ਜ਼ਿਲ੍ਹਾ ਪੰਚਕੂਲਾ, ਹਰਿਆਣਾ ਅਤੇ ਹਰਪ੍ਰੀਤ ਸਿੰਘ ਉੱਰਫ ਮੱਖਣ ਪੁੱਤਰ ਰੂੜ ਸਿੰਘ ਵਾਸੀ ਪਿੰਡ ਸੈਫ਼ਦੀਪੁਰ, ਥਾਣਾ ਸਦਰ ਪਟਿਆਲਾ, ਜ਼ਿਲ੍ਹਾ ਪਟਿਆਲਾ ਦੀ ਚੈਕਿੰਗ ਕਰਨ ’ਤੇ ਅੰਕਿਤ ਉੱਰਫ ਅੰਕਿਤ ਰਾਣਾ ਪਾਸੋਂ 02 ਪਿਸਤੌਲ .32 ਬੋਰ ਸਮੇਤ 06 ਜਿੰਦਾ ਕਾਰਤੂਸ ਅਤੇ ਹਰਪ੍ਰੀਤ ਸਿੰਘ ਉੱਰਫ ਮੱਖਣ ਪਾਸੋਂ ਇੱਕ ਪਿਸਤੌਲ .32 ਬੋਰ ਸਮੇਤ 04 ਜਿੰਦਾ ਕਾਰਤੂਸ ਬ੍ਰਾਮਦ ਕਰਕੇ ਉਨ੍ਹਾਂ ਖਿਲਾਫ ਮੁਕੱਦਮਾ ਨੰਬਰ 225 ਮਿਤੀ 15-12-2023 ਅ/ਧ 25 ਅਸਲਾ ਐਕਟ, ਥਾਣਾ ਬਲੌਂਗੀ ਵਿਖੇ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ।


  ਡਾ. ਗਰਗ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁੱਢਲੀ ਪੁੱਛਗਿੱਛ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਦੋਨੋਂ ਦੋਸ਼ੀ ਗੈਂਗਸਟਰ ਸੁਖਪ੍ਰੀਤ ਸਿੰਘ ਉੱਰਫ ਬੁੱਢਾ ਗੈਂਗ ਦੇ ਸਾਥੀ ਹਨ ਅਤੇ ਮੋਹਾਲੀ ਏਰੀਆ ਵਿੱਚ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸਨ। ਦੋਸ਼ੀਆਨ ਪਾਸੋਂ ਬ੍ਰਾਮਦ ਮੋਟਰਸਾਇਕਲ ਬਾਰੇ ਪੁੱਛਿਆ ਗਿਆ ਤਾਂ ਹਰਪ੍ਰੀਤ ਸਿੰਘ ਉੱਰਫ ਮੱਖਣ ਨੇ ਦੱਸਿਆ ਕਿ ਇਹ ਮੋਟਰਸਾਇਕਲ ਥਾਣਾ ਡੇਰਾਬਸੀ ਏਰੀਆ ਵਿੱਚ ਸਾਹਿਲ ’ਤੇ ਕੀਤੀ ਫਾਇਰਿੰਗ ਵਿੱਚ ਵਰਤਿਆ ਗਿਆ ਸੀ। ਇਸ ਸਬੰਧੀ ਮੁਕੱਦਮਾ ਨੰ: 377 ਮਿਤੀ 06-12-2023 ਅ/ਧ 307,506,120 ਬੀ ਆਈ ਪੀ ਸੀ ਅਤੇ 25 ਅਸਲਾ ਐਕਟ, ਥਾਣਾ ਡੇਰਾਬੱਸੀ, ਐਸ.ਏ.ਐਸ ਨਗਰ ਦਰਜ ਹੈ ਤੇ ਇਹ ਮੋਟਰਸਾਈਕਲ ਮੁਕੱਦਮਾ ਨੰਬਰ: 377/23, ਥਾਣਾ ਡੇਰਾਬੱਸੀ ਵਿੱਚ ਗਿ੍ਰਫਤਾਰ ਦੋਸ਼ੀ ਰਾਜਵਿੰਦਰ ਸਿੰਘ ਉੱਰਫ ਸੰਨੀ ਦੀ ਮਾਤਾ ਦੇ ਨਾਮ ’ਤੇ ਹੈ। ਦੋਸ਼ੀ ਹਰਪ੍ਰੀਤ ਸਿੰਘ ਉੱਰਫ ਮੱਖਣ ਨੇ ਇਹ ਵੀ ਦੱਸਿਆ ਕਿ ਉਹ ਵੀ ਉਕਤ ਵਾਰਦਾਤ ਵਿੱਚ ਬਾਕੀ ਦੋਸ਼ੀਆਨ ਨਾਲ ਸ਼ਾਮਲ ਸੀ ਤੇ ਉਕਤ ਮੋਟਰਸਾਇਕਲ ’ਤੇ ਵਾਰਦਾਤ ਨੂੰ ਅੰਜਾਮ ਦੇ ਕੇ ਮੌਕੇ ਤੋਂ ਫ਼ਰਾਰ ਹੋ ਗਏ ਸੀ। ਮੁਕੱਦਮੇ ਦੀ ਤਫ਼ਤੀਸ਼ ਜਾਰੀ ਹੈ, ਦੋਸ਼ੀਆਨ ਪਾਸੋ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ