Monday, January 19, 2026
BREAKING NEWS
ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰੂ ਗੋਬਿੰਦ ਸਿੰਘ ਜੀ ਦੇ ਸਿਪਾਹੀ ਹੁੰਦੇ ਤਾਂ ਮੈਨੂੰ ਬੇਹੱਦ ਖੁਸ਼ੀ ਹੁੰਦੀ : ਮੁੱਖ ਮੰਤਰੀ ਮਾਨਬੰਗੇ ਨੇੜਲੇ ਮਜਾਰਾ ਰਾਜਾ ਸਾਹਿਬ ਤੋਂ ਮਿਲੇ 169 ਪਾਵਨ ਸਰੂਪ ਸਬੰਧੀ ਸ੍ਰੋਮਣੀ ਕਮੇਟੀ ਕਰੇ ਦਰੁਸਤੀ: ਵਡਾਲਾਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ ਮੁੱਖ ਮੰਤਰੀ ਭਗਵੰਤ ਸਿੰਘਭਾਰਤ ਵਿੱਚ ਸਕੋਡਾ ਆਟੋ ਦਾ 25ਵਾਂ ਸਾਲ ਬਣਿਆ ਸਭ ਤੋਂ ਸਫਲ ਸਾਲ30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰਮਾਮਲਾ ਪਿੰਡ ਭੂਦਨ ਵਿਖੇ ਤਿੰਨ ਜਣਿਆਂ ਦੀ ਮੌਤ ਦਾਪਿੰਡ ਭੂਦਨ ਵਿਖੇ ਤਿੰਨ ਜਣਿਆਂ ਦੀਆਂ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਲੋਕਾਂ ਨੇ ਸੰਦੌੜ ਅੱਗੇ ਲਗਾਇਆ ਧਰਨਾਮੋਹਾਲੀ ਦੇ ਸੋਹਾਣਾ ‘ਚ ਕਬੱਡੀ ਕੱਪ ਦੌਰਾਨ ਚੱਲੀਆਂ ਗੋਲੀਆਂ

Malwa

ਐਫ.ਏ.ਓ ਦੀ ਟੀਮ ਨੇ ਅਗਾਂਹਵਧੂ ਕਿਸਾਨ ਗੁਰਪ੍ਰੀਤ ਸਿੰਘ ਸ਼ੇਰਗਿੱਲ ਦੇ ਫਾਰਮ ਦਾ ਕੀਤਾ ਦੌਰਾ

December 15, 2023 07:12 PM
SehajTimes

ਪਟਿਆਲਾ : ਐਫ.ਏ.ਓ. ਦੀ ਟੀਮ ਅਤੇ ਜੁਆਇੰਟ ਡਾਇਰੈਕਟਰ ਖੇਤੀਬਾੜੀ ਡਾ. ਅਰੁਣ ਗੋਇਲ ਵੱਲੋਂ ਪਟਿਆਲਾ ਦੇ ਪ੍ਰਗਤੀਸ਼ੀਲ ਕਿਸਾਨ ਗੁਰਪ੍ਰੀਤ ਸਿੰਘ ਸ਼ੇਰਗਿੱਲ ਦੇ ਫਾਰਮ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਹਨਾਂ ਵੱਲੋਂ ਪੰਜਾਬ ਵਿੱਚ ਖੇਤੀਬਾੜੀ ਦਾ ਭਵਿੱਖ, ਪੰਜਾਬ ਦੇ ਕਿਸਾਨਾਂ ਨੂੰ ਖੇਤੀ ਵਿੱਚ ਆ ਰਹੀਆਂ ਮੁਸ਼ਕਲਾਂ ਅਤੇ ਅੱਜ ਦੇ ਸਮੇਂ ਦੇ ਬਹੁਤ ਹੀ ਗੰਭੀਰ ਮੁੱਦੇ, "ਫ਼ਸਲੀ ਵਿਭਿੰਨਤਾ" ਬਾਰੇ ਵਿਸ਼ੇਸ਼ ਚਰਚਾ ਕੀਤੀ ਗਈ।

 

ਇਸ ਵਿਸ਼ੇ 'ਤੇ ਚਰਚਾ ਕਰਦਿਆਂ ਜੁਆਇੰਟ ਡਾਇਰੈਕਟਰ ਡਾ. ਅਰੁਣ ਗੋਇਲ ਨੇ ਪੰਜਾਬ ਦੇ ਧਰਤੀ ਹੇਠਲੇ ਪਾਣੀ ਦੇ ਪੱਧਰ ਦੀ ਮੌਜੂਦਾ ਸਥਿਤੀ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਪੰਜਾਬ ਦੇ ਕੁੱਝ ਜ਼ਿਲਿਆਂ ਵਿੱਚ ਧਰਤੀ ਹੇਠਲੇ ਪਾਣੀ ਦੀ ਸਥਿਤੀ ਬਹੁਤ ਹੀ ਨਾਜ਼ੁਕ ਹੈ, ਜਿਨ੍ਹਾਂ ਵਿੱਚ ਸੰਗਰੂਰ ਅਤੇ ਪਟਿਆਲਾ ਸਭ ਤੋਂ ਅੱਗੇ ਹਨ ਅਤੇ ਇਹਨਾਂ ਜ਼ਿਲਿਆਂ ਵਿੱਚ ਫ਼ਸਲੀ ਵਿਭਿੰਨਤਾ ਦੀ  ਬਹੁਤ ਲੋੜ ਹੈ।ਗੁਰਪ੍ਰੀਤ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਜੇਕਰ ਸਰਕਾਰ ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵਧਾਉਣਾ ਚਾਹੁੰਦੀ ਹੈ ਤਾਂ ਫ਼ਸਲੀ ਵਿਭਿੰਨਤਾ ਵਾਲੀਆਂ ਫ਼ਸਲਾਂ ਜਿਵੇਂ ਕਿ ਸਬਜ਼ੀਆਂ, ਫਲਾਂ ਅਤੇ ਫੁੱਲਾਂ ਦਾ ਘੱਟੋ-ਘੱਟ ਮੁੱਲ ਨਿਸ਼ਚਿਤ ਕਰਨਾ ਪਏਗਾ।

ਉਹਨਾਂ ਕਿਹਾ ਕਿ ਚਾਹੇ ਸਰਕਾਰ ਇਹਨਾਂ ਫ਼ਸਲਾਂ ਦੀ ਖਰੀਦ ਨਾ ਕਰੇ ਪਰ ਇਹ ਯਕੀਨੀ ਬਣਾਵੇ ਕਿ ਮੰਡੀ ਵਿੱਚ ਇਹਨਾਂ ਫ਼ਸਲਾਂ ਦੀ ਖਰੀਦ ਦੀ ਬੋਲੀ ਇਸੇ ਨਿਰਧਾਰਿਤ ਕੀਤੇ ਮੁੱਲ ਤੋਂ ਸ਼ੁਰੂ ਹੋਏਗੀ। ਇਥੇ ਇਹ ਜ਼ਿਕਰਯੋਗ ਹੈ ਕਿ ਗੁਰਪ੍ਰੀਤ ਸਿੰਘ ਸ਼ੇਰਗਿੱਲ ਨੇ ਪਿਛਲੇ 27 ਸਾਲਾਂ ਤੋਂ ਫਲੋਰੀਕਲਚਰ, ਵਰਮੀਕਲਚਰ ਅਤੇ ਮੱਛੀ ਪਾਲਣ ਰਾਹੀਂ ਫ਼ਸਲੀ ਵਿਭਿੰਨਤਾ ਨੂੰ ਅਪਣਾਇਆ ਹੋਇਆ ਹੈ, ਜਿਸ ਲਈ ਉਹਨਾਂ ਨੂੰ "ਨੈਸ਼ਨਲ ਐਵਾਰਡ" ਰਾਹੀਂ ਵੀ ਸਨਮਾਨਿਤ ਕੀਤਾ ਗਿਆ ਹੈ। ਇਸ ਦੌਰੇ ਦੇ ਦੌਰਾਨ ਪਟਿਆਲਾ ਦੇ ਖੇਤੀਬਾੜੀ ਵਿਕਾਸ ਅਫਸਰ ਡਾ. ਗੁਰਮੇਲ ਸਿੰਘ ਦੇ ਨਾਲ-ਨਾਲ ਡਾ. ਵਿਮਲਪ੍ਰੀਤ, ਅਗਾਂਹਵਧੂ ਕਿਸਾਨ ਨਵਜੋਤ ਸਿੰਘ ਅਤੇ ਕਰਮਜੀਤ ਸਿੰਘ ਵੀ ਮੌਜੂਦ ਰਹੇ।

 

Have something to say? Post your comment