Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਮੈਗਾ ਪੀ.ਟੀ.ਐਮ. ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਦਾ ਸੱਦਾ

December 15, 2023 07:40 PM
SehajTimes
ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਇਕ ਵੋਆਇਸ ਮੈਸੇਜ਼ ਜਾਰੀ ਕਰਦਿਆਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਸੱਦਾ ਦਿੱਤਾ ਕਿ ਉਹ ਮੈਗਾ ਪੀ.ਟੀ.ਐਮ. ਵਿੱਚ ਜ਼ਰੂਰ ਜਾਣ ਤਾਂ ਜੋ ਉਹ ਬੱਚਿਆਂ ਸਬੰਧੀ ਜਾਣਕਾਰੀ ਹਾਸਲ ਕਰਨ ਦੇ ਨਾਲ ਨਾਲ ਸਿੱਖਿਆ ਸੁਧਾਰ ਸਬੰਧੀ ਕੋਈ ਸੁਝਾਅ ਦੇਣਾ ਚਾਹੁੰਦਾ ਹਨ ਤਾਂ ਉਹ ਵੀ ਜ਼ਰੂਰ ਦੇਣ। ਮੁੱਖ ਮੰਤਰੀ ਨੇ ਕਿਹਾ ਕਿ  ਪੰਜਾਬ ਸਰਕਾਰ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਦੇ ਪੱਧਰ ਨੂੰ ਉੱਚਾ ਚੁੱਕਣ ਵਾਸਤੇ ਤੇ ਉਨ੍ਹਾਂ ਦੀ ਸ਼ਾਨ ਬਹਾਲ ਕਰਨ ਵਾਸਤੇ ਵਚਨਬੱਧ ਹੈ ਅਤੇ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵਿਚ ਅਧਿਆਪਕ ਤੇ ਮਾਪੇ ਬੱਚਿਆਂ ਦੀ ਫੀਡਬੈਕ ਇਕ ਦੂਜੇ ਨਾਲ ਸਾਂਝੀ ਕਰਨਗੇ। ਬੱਚਾ ਸਕੂਲ ਵਿੱਚ ਕੀ ਕਰਦਾ ਹੈ ਜਾਂ ਸਕੂਲ ਤੋਂ ਬਾਅਦ ਬੱਚੇ ਦੀ ਕੀ ਐਕਟੀਵਿਟੀ ਰਹਿੰਦੀ ਹੈ, ਇਹ ਅਧਿਆਪਕਾਂ ਨੂੰ ਵੀ ਪਤਾ ਹੋਣਾ ਚਾਹੀਦਾ ਹੈ ਤਾਂਕਿ ਸਕੂਲਾਂ ਦੇ ਜਿਹੜੇ ਪ੍ਰਬੰਧ ਹਨ ਉਨ੍ਹਾਂ ਬਾਰੇ ਵੀ ਮਾਪਿਆਂ ਨੂੰ ਪਤਾ ਲੱਗ ਸਕੇ ਉਨ੍ਹਾਂ ਕਿਹਾ ਕਿ ਮਾਪੇ ਆਪਣੇ ਬੱਚੇ ਦੇ ਭਵਿੱਖ ਬਾਰੇ ਸੁਝਾਅ ਵੀ ਦੇਣ ਤੇ ਜੇ ਕੋਈ ਸ਼ਿਕਵੇ-ਸ਼ਿਕਾਇਤਾਂ ਹਨ ਉਹ ਵੀ ਸਾਂਝੇ ਕਰਨ। 
 
ਆਪਣੇ ਸੁਨੇਹੇ ਵਿੱਚ ਉਨ੍ਹਾਂ ਕਿਹਾ ਕਿ ਉਹਨਾਂ ਦਾ ਸੁਪਨਾ  ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣਾ ਹੈ, ਜਿਸ ਨੂੰ ਸਾਕਾਰ ਕਰਨ ਲਈ ਆਪਾਂ ਸਾਰੇ ਇਕ ਦੂਜੇ ਨਾਲ ਰਲ ਕੇ ਕੰਮ ਕਰਾਂਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਕੂਲ ਸਿੱਖਿਆ ਵਿਭਾਗ ਵਲੋਂ ਸਕੂਲ ਸਿੱਖਿਆ ਵਿੱਚ ਗੁਣਾਤਮਿਕ ਸੁਧਾਰ ਅਤੇ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਵਿੱਚ ਪੰਜਾਬ ਦੇ 19109 ਸਰਕਾਰੀ ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਸਕੂਲਾਂ ਵਿੱਚ ਮਿਤੀ 16 ਦਸੰਬਰ 2023 ਨੂੰ ਮਾਪੇ-ਅਧਿਆਪਕ ਮਿਲਣੀ ਕਰਵਾਈ ਜਾ ਰਹੀ ਹੈ, ਜਿਸ ਵਿੱਚ 20 ਲੱਖ ਤੋਂ ਵੱਧ ਮਾਪਿਆਂ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਵੇਰੇ 10:00 ਵਜੇ ਤੋਂ ਬਾਅਦ ਦੁਪਹਿਰ 3:30 ਵਜੇ ਤੱਕ ਚੱਲਣ ਵਾਲੇ ਇਸ ਪ੍ਰੋਗਰਾਮ ਵਿੱਚ ਅਧਿਆਪਕ, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਹੋਰ ਮੋਹਤਬਰ ਵਿਅਕਤੀ ਮਿਲ ਬੈਠ ਕੇ ਸਕੂਲ ਸਿੱਖਿਆ ਦੇ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਵਾਸਤੇ ਵਿਚਾਰ ਕਰਨਗੇ। ਉਨ੍ਹਾਂ ਕਿਹਾ ਕਿ ਇਸ ਮੌਕੇ ਸਕੂਲਾਂ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਪ੍ਰਦਰਸ਼ਿਤ ਕਰਦੀਆਂ ਪ੍ਰਦਰਸ਼ਨੀਆਂ, ਲਾਇਬ੍ਰੇਰੀ ਲੰਗਰ ਅਤੇ ਅਕਾਦਮਿਕ ਪ੍ਰਾਪਤੀਆਂ ਇਸ ਪ੍ਰੋਗਰਾਮ ਦਾ ਖਿੱਚ ਦਾ ਕੇਂਦਰ ਹੋਣਗੀਆਂ। ਉਨ੍ਹਾਂ ਦੱਸਿਆ ਕਿ ਇਸ ਮੈਗਾ ਪੀ.ਟੀ.ਐਮ. ਦਾ ਉਦੇਸ਼ ਮਾਪਿਆ ਅਤੇ ਅਧਿਆਪਕਾਂ ਵਿਚਕਾਰ ਵਿਦਿਆਰਥੀਆਂ ਦੀ ਹੁਣ ਤੱਕ ਦੀ ਕਾਰਗੁਜ਼ਾਰੀ ਬਾਰੇ ਸਿੱਧੀ ਫੀਡਬੈਕ ਸਾਂਝੀ ਕਰਨਾ ਹੈ। ਇਸ ਤੋਂ ਇਲਾਵਾ ਮਿਸ਼ਨ ਸਮਰੱਥ, ਮਿਸ਼ਨ 100%, ਵਿਦਿਆਰਥੀਆਂ ਦੀ ਸਕੂਲ ਵਿੱਚ ਹਾਜ਼ਰੀ ਅਤੇ ਨਵੇਂ ਦਾਖਲਿਆਂ ਬਾਰੇ ਜਾਣਕਾਰੀ ਸਾਂਝੀ ਕਰਨ ਵਿਚ ਵੀ ਸਹਾਈ ਸਿੱਧ ਹੋਵੇਗੀ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਪਿਆਂ ਨੂੰ ਮੈਗਾ ਪੀ.ਟੀ.ਐਮ.ਵਿਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਮੈਗਾ ਪੀ.ਟੀ.ਐਮ ਵਿਚ ਹਿੱਸਾ ਲੈ ਕੇ ਉਹ ਵੀ ਸਿੱਖਿਆ ਕ੍ਰਾਂਤੀ ਦੇ ਗਵਾਹ ਬਨਣ।
ਸਿੱਖਿਆ ਮੰਤਰੀ ਨੇ ਆਪਣੇ ਸੱਦੇ ਵਿਚ ਮਾਪਿਆਂ ਨੂੰ ਕਿਹਾ ਕਿ ਉਹ ਇਸ ਮੈਗਾ ਪੀ.ਟੀ.ਐਮ.ਵਿਚ ਜ਼ਰੂਰ ਭਾਗ ਲੈਣ ਅਤੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਬਿਹਤਰੀਨ ਬਨਾਉਣ ਲਈ ਸ਼ੁਰੂ ਕੀਤੇ ਗਏ ਉਪਰਾਲੇ ਜਿਵੇਂ ਕਿ ਕੈਂਪਸ ਮੈਨੇਜਰ, ਸਕਿਊਰਟੀ ਗਾਰਡ,ਕਲਾਸ ਰੂਮ, ਲੈਬਸ, ਗਰਾਂਊਂਡ, ਟਰਾਂਸਪੋਰਟ ਸਰਵਿਸ, ਸਕੂਲ ਆਫ਼ ਐਮੀਨੈਸ, ਵਿਦਿਆਰਥੀਆਂ ਦੀ ਵਰਦੀ ਆਦਿ ਨੂੰ ਚੰਗੀ ਤਰ੍ਹਾਂ ਦੇਖ ਸਕੋ। ਉਨ੍ਹਾਂ ਸਕੂਲ ਵਿਦਿਆਰਥੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮੈਗਾ ਪੀ.ਟੀ.ਐਮ.ਵਿਚ ਆਪਣੇ ਮਾਪਿਆਂ ਜਾਂ ਦਾਦਾ- ਦਾਦੀ ਨੂੰ ਜ਼ਰੂਰ ਲੈ ਕੇ ਆਉਣ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ