Wednesday, May 15, 2024

Malwa

ਸਰਕਾਰੀ ਪ੍ਰਾਇਮਰੀ ਸਕੂਲ ਮਾਹਮਦਪੁਰ ਵਿਖੇ ਮਾਪੇ ਅਧਿਆਪਕ ਮਿਲਣੀ ਹੋਈ।

December 16, 2023 04:25 PM
ਤਰਸੇਮ ਸਿੰਘ ਕਲਿਆਣੀ

ਸੰਦੌੜ  : ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੇ ਹੁਕਮਾਂ ਅਨੁਸਾਰ ਨਵੇਂ ਸਿੱਖਣ ਸਿਖਾਉਣ ਦੇ ਪ੍ਰੋਗਰਾਮ ਸਮਰੱਥ ਭਾਰਤ ਮਿਸ਼ਨ ਤਹਿਤ ਪ੍ਰਾਪਤ ਕੀਤੇ ਟੀਚਿਆਂ ਨੂੰ ਬੱਚਿਆਂ ਦੇ ਮਾਤਾ ਪਿਤਾ ਨਾਲ ਸਾਂਝਾ ਕਰਨ ਲਈ ਸਰਕਾਰੀ ਪ੍ਰਾਇਮਰੀ ਸਕੂਲ ਮਾਹਮਦਪੁਰ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ।ਸਕੂਲ ਮੁਖੀ ਕੁਲਵੰਤ ਸਿੰਘ ਪੰਜਗਰਾਈਆਂ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਬੱਚਿਆਂ ਨੂੰ ਨਵੇਂ ਆਧੁਨਿਕ ਤਰੀਕਿਆਂ ਨਾਲ ਪੜਾਈ ਕਰਵਾਉਣ ਲਈ ਪੰਜਾਬ ਅਤੇ ਕੇਂਦਰ ਸਰਕਾਰ ਵਲੋਂ ਨਵੇਂ ਲਾਂਚ ਕੀਤੇ ਸਾਂਝੇ ਪ੍ਰੋਗਰਾਮ ਮਿਸ਼ਨ ਸਮਰੱਥ ਭਾਰਤ ਤਹਿਤ ਬੱਚਿਆਂ ਦੀਆਂ ਪ੍ਰੀਖਿਆਵਾਂ ਦਸੰਬਰ ਮਹੀਨੇ ਲਈਆਂ ਗਈਆਂ ਸਨ ਜਿਨ੍ਹਾਂ ਦੇ ਨਤੀਜੇ ਮਾਪਿਆਂ ਨਾਲ ਸਾਂਝੇ ਕੀਤੇ ਗਏ।ਹਰ ਕਲਾਸ ਦੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਓਹਨਾਂ ਦੇ ਅਧਿਆਪਕਾਂ ਦੁਆਰਾ ਸਕੂਲ ਵਿੱਚ ਕਰਵਾਈਆਂ ਜਾਂਦੀਆਂ ਨਵੀਆਂ ਨਵੀਆਂ ਗਤੀਵਿਧੀਆਂ ਬਾਰੇਅਧਿਆਪਕਾਂ ਨਾਲ ਮਾਪਿਆਂ ਨੇ ਸਾਂਝੇ ਵਿਚਾਰ ਕੀਤੇ ਗਏ ਤੇ ਜਾਣਕਾਰੀ ਦਿੱਤੀ ਗਈ।ਸਮਰੱਥ ਭਾਰਤ ਮਿਸ਼ਨ ਬਾਰੇ ਚਰਚਾ ਕੀਤੀ ਗਈ ਅਤੇ ਮਾਪਿਆਂ ਨਾਲ ਬੱਚਿਆਂ ਦੀਆਂ ਘਰ ਅਤੇ ਸਕੂਲ ਵਿੱਚ ਕੀਤੀਆਂ ਜਾਂਦੀਆਂ ਰੋਜ਼ਾਨਾ ਦੀਆਂ ਗਤੀਵਿਧੀਆਂ ਬਾਰੇ ਵੀ ਚਰਚਾ ਕੀਤੀ ਗਈ।ਇਸ ਮੌਕੇ ਬੱਚਿਆਂ ਦੀਆਂ ਖੇਡਾਂ ਵਿਚ ਬਲਾਕ, ਜਿਲ੍ਹਾ ਅਤੇ ਸਟੇਟ ਪੱਧਰ ਦੀਆਂ ਪ੍ਰਾਪਤੀਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ।ਖੇਡਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਉਤਸਾਹਿਤ ਕੀਤਾ ਗਿਆ।ਮਾਪਿਆਂ ਦੁਆਰਾ ਸੁਝਾਅ ਵੀ ਮੰਗੇ ਗਏ ਕਲਿਆਣ, ਕਸਬਾਭੁਰਾਲ, ਬਾਪਲਾ , ਮਿੱਠੇਵਾਲ, ਆਦਿ ਸਕੂਲਾਂ ਚ ਤਾਂ ਕਿ ਸਕੂਲ ਵਿੱਚ ਪੜਾਈ ਦਾ ਪੱਧਰ ਹੋਰ ਉੱਚਾ ਹੋ ਸਕੇ। ਇਸ ਮੌਕੇ ਸਕੂਲ ਅਧਿਆਪਕ ਡਾ ਕੁਲਵਿੰਦਰ ਸਿੰਘ ਅਮਰਗੜ੍ਹ,ਮੈਡਮ ਰਵਿੰਦਰਜੀਤ ਕੌਰ, ਬਲਵਿੰਦਰ ਕੌਰ,ਲਖਵਿੰਦਰ ਕੌਰ,ਅਮਨਦੀਪ ਕੌਰ ਤੋਂ ਇਲਾਵਾ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਸਾਹਿਬਾਨ ਸਮੇਤ ਪ੍ਰਧਾਨ ਕੁਲਦੀਪ ਸਿੰਘ,ਸਾਬਕਾ ਪ੍ਰਧਾਨ ਚੂਹੜ ਸਿੰਘ,ਬਲਾਕ ਸੰਮਤੀ ਮੈਂਬਰ ਜਸਮੇਲ ਸਿੰਘ, ਪ੍ਰਧਾਨ ਬਹਾਦਰ ਸਿੰਘ,ਗੁਰਜੀਤ ਸਿੰਘ ਖਾਲਸਾ,ਅਤੇ ਸਰਪੰਚ ਸੁਰਜਭਾਨ ਸਮੇਤ ਵੱਡੀ ਗਿਣਤੀ ਵਿੱਚ ਬੱਚਿਆਂ ਦੇ ਮਾਪੇ ਹਾਜ਼ਰ ਸਨ।

Have something to say? Post your comment

 

More in Malwa

ਵੋਟਾਂ ਪੁਆਉਣ ਲਈ ਤਾਇਨਾਤ ਚੋਣ ਅਮਲੇ ਦੀ ਜਨਰਲ ਆਬਜ਼ਰਵਰ ਦੀ ਮੌਜੂਦਗੀ 'ਚ ਦੂਜੀ ਰੈਂਡੇਮਾਈਜੇਸ਼ਨ

ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੀ ਸੰਗਤ ਨੂੰ ਵੋਟ ਪਾਉਣ ਲਈ ਕੀਤਾ ਜਾਗਰੂਕ

ਲੋਕ ਸਭਾ ਚੋਣਾ ਸਬੰਧੀ ਕੋਈ ਵੀ ਸ਼ਿਕਾਇਤ ਦਰਜ ਕਰਨ ਲਈ ਕਾਲ ਸੈਂਟਰ ਸਥਾਪਿਤ

ਝੋਨੇ ਦੀ ਸਿੱਧੀ ਬਿਜਾਈ 15 ਮਈ ਤੋਂ ਕਰਨ ਦੀ ਸਿਫਾਰਿਸ਼

ਡਿਪਟੀ ਕਮਿਸ਼ਨਰ ਨੇ ਪੇਏਸੀਐਸ ਅਕੈਡਮੀ ਸਰਹਿੰਦ ਦਾ ਲਾਇਸੰਸ ਕੀਤਾ ਰੱਦ

ਸਰਬਜੀਤ ਸਿੰਘ ਕੋਹਲੀ ਗੁਰਦੁਆਰਾ ਕਮੇਟੀ ਦੇ ਮੁੜ ਪ੍ਰਧਾਨ ਬਣੇ

ਵਧੀਆ ਪੁਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਉਮੀਦਵਾਰਾਂ ਦੇ ਚੋਣ ਖ਼ਰਚਿਆਂ ਤੇ ਹਰ ਸਰਗਰਮੀ ਉਪਰ ਚੋਣ ਕਮਿਸ਼ਨ ਦੀ ਤਿੱਖੀ ਨਜ਼ਰ : ਮੀਤੂ ਅਗਰਵਾਲ

Cvigil 'ਤੇ 66 ਸ਼ਿਕਾਇਤਾਂ ਮਿਲੀਆਂ ਪ੍ਰਸ਼ਾਸਨ ਨੇ ਸਮੇਂ ਸਿਰ ਕੀਤਾ ਨਿਪਟਾਰਾ : ਏ ਡੀ ਸੀ ਵਿਰਾਜ ਐਸ ਤਿੜਕੇ 

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਪਟਿਆਲਾ ਵਾਸੀਆਂ ਨੂੰ ਮੈਰਾਥਨ 'ਚ ਹਿੱਸਾ ਲੈਣ ਦੀ ਅਪੀਲ