Monday, March 30, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

Malwa

ਇੰਦਰਮੋਹਨ ਸਿੰਘ ਲਖਮੀਰਵਾਲਾ ਵੱਲੋਂ ਨੌਜਵਾਨਾਂ ਨੂੰ ਬਾਣੀ ਨਾਲ ਜੁੜਨ ਦਾ ਸੱਦਾ

December 18, 2023 12:38 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਜਥੇਦਾਰ ਇੰਦਰਮੋਹਨ ਸਿੰਘ ਲਖਮੀਰਵਾਲਾ ਨੇ ਕਿਹਾ ਕਿ ਨੌਜਵਾਨਾਂ ਨੂੰ ਬਾਣੀ ਅਤੇ ਬਾਣੇ ਨਾਲ ਜੋੜਨ ਲਈ ਐਸਜੀਪੀਸੀ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਧਰਮ ਪ੍ਰਚਾਰ ਲਹਿਰ ਤਹਿਤ ਪਿੰਡਾਂ ਅੰਦਰ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਜਾ ਰਹੇ ਹਨ। ਐਤਵਾਰ ਨੂੰ ਸੁਨਾਮ ਨੇੜਲੇ ਪਿੰਡ ਘਾਸੀਵਾਲਾ ਵਿਖੇ  ਗੁਰਦੁਆਰਾ ਸਾਹਿਬ ਲਈ ਕੀਰਤਨੀ ਸਾਜ ਦੇਣ ਮੌਕੇ ਇਕੱਤਰ ਹੋਈ ਸੰਗਤ ਨੂੰ ਸੰਬੋਧਨ ਕਰਦਿਆਂ ਜਥੇਦਾਰ ਇੰਦਰਮੋਹਨ ਸਿੰਘ ਲਖਮੀਰਵਾਲਾ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਬਚਾਕੇ ਰੱਖਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਹੱਦੀ ਇਲਾਕੇ ਅੰਦਰ ਇਸਾਈਅਤ ਦੇ ਵਧ ਰਹੇ ਪ੍ਰਭਾਵ ਨੂੰ ਰੋਕਣ ਲਈ ਗੁਰਮਤਿ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ਤੇ ਚੱਲਕੇ ਸਿੱਖ ਧਰਮ ਦੀ ਵਿਲੱਖਣਤਾ ਨੂੰ ਪਿੰਡ ਪਿੰਡ ਜਾ ਕੇ ਪ੍ਰਚਾਰ ਕਰਨ ਨੂੰ ਯਕੀਨੀ ਬਣਾਉਣ। ਉਨ੍ਹਾਂ ਸੰਗਤਾਂ ਨੂੰ ਬਾਣੀ ਅਤੇ ਬਾਣੀ ਨਾਲ ਜੁੜਨ ਅਤੇ ਗ੍ਰੰਥੀ ਸਿੰਘਾਂ ਦੇ ਵੱਧ ਤੋਂ ਵੱਧ ਸਤਿਕਾਰ ਕਰਨ ਦੀ ਅਪੀਲ ਕੀਤੀ। ਇਸ ਸਮੇਂ ਪਿੰਡ ਘਾਸੀਵਾਲਾ ਦੀ ਸਮੂਹ ਸੰਗਤ ਵੱਲੋਂ ਜਥੇਦਾਰ ਇੰਦਰਮੋਹਨ ਸਿੰਘ ਲਖਮੀਰਵਾਲਾ ਦਾ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਬਣਨ ਉਪਰੰਤ ਪਹਿਲੀ ਵਾਰ ਪਿੰਡ ਆਉਣ ਤੇ ਸਨਮਾਨ ਕੀਤਾ ਗਿਆ । ਇਸ ਸਮੇਂ ਛੋਟਾ ਸਿੰਘ ਸਾਬਕਾ ਸਰਪੰਚ ਕੋਟੜਾ ਅਮਰੂ, ਮਨਵੀਰ ਸਿੰਘ ਚੱਠੇ ਨੱਕਟੇ, ਸੁਰਿੰਦਰ ਸਿੰਘ ਘਾਸੀਵਾਲਾ ਦਾ ਵੀ ਸਨਮਾਨ ਕੀਤਾ ਗਿਆ। ਸਮਾਗਮ ਵਿੱਚ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹਿੰਦਰ ਸਿੰਘ, ਭਗਵਾਨ ਸਿੰਘ, ਗਮਦੂਰ ਸਿੰਘ, ਲਖਵਿੰਦਰ ਸਿੰਘ ਘਾਸੀਵਾਲਾ ਵੀ ਹਾਜ਼ਰ ਸਨ।

Have something to say? Post your comment