Monday, June 16, 2025

Malwa

ਸਵੀਪ ਗਤੀਵਿਧੀਆਂ ਤਹਿਤ ਯੋਗ ਵੋਟਰਾਂ ਨੂੰ ਈ.ਵੀ.ਐਮ ਅਤੇ ਵੀ.ਵੀ.ਪੈਂਟ ਬਾਰੇ ਕੀਤਾ ਜਾਗਰੂਕ

December 18, 2023 01:54 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਨੂੰ ਪੋਲਿੰਗ ਪ੍ਰਕਿਰਿਆ ਸਬੰਧੀ ਜਾਗਰੂਕ ਕਰਨ ਲਈ ਸਵੀਪ ਗਤੀਵਿਧੀਆਂ ਤਹਿਤ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ 17 ਦਸੰਬਰ 2023 ਤੱਕ ਚੱਲਣ ਵਾਲੇ ਸੂਫ਼ੀ ਫ਼ੈਸਟੀਵਲ ਮਲੇਰਕੋਟਲਾ ਦੌਰਾਨ ਯੋਗ ਵੋਟਰਾਂ /ਆਮ ਲੋਕਾਂ ਨੂੰ ਈ.ਵੀ.ਐਮ (ਇਲੈੱਕਟ੍ਰਾਨਿਕ ਵੋਟਿੰਗ ਮਸ਼ੀਨ) ਅਤੇ ਵੀ.ਵੀ.ਪੈਂਟ (ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟਰੇਲ) ਬਾਰੇ ਪ੍ਰਦਰਸ਼ਨੀ ਲਗਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਭਾਰਤ ਦੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਦਾ ਆਪਣਾ ਹਿੱਸਾ ਬਣ ਸਕਣ। ਇਸ ਮੌਕੇ ਐਸ.ਪੀ.(ਐਚ) ਸ੍ਰੀਮਤੀ ਸਵਰਨਜੀਤ ਕੌਰ ,ਸਰਕਾਰੀ ਕਾਲਜ ਦੇ ਪ੍ਰਿੰਸੀਪਲ ਸ੍ਰੀ ਬਰਜਿੰਦਰ ਸਿੰਘ ਟੌਹੜਾ ਨੂੰ ਉਚੇਚੇ ਤੌਰ ਤੇ ਇਲੈੱਕਟ੍ਰਾਨਿਕ ਵੋਟਿੰਗ ਮਸ਼ੀਨ ਪ੍ਰਤੀਕ੍ਰਿਆ ਪ੍ਰਤੀ ਜਾਗਰੂਕ ਕਰਨ ਵਾਲੀ ਸਟਾਲ ਤੇ ਜਾ ਕੇ ਯੋਗ/ਨੌਜਵਾਨ ਵੋਟਰਾਂ ਨੂੰ ਵੋਟ ਦੇ ਹੱਕ,ਇਸਤੇਮਾਲ ਪ੍ਰਤੀ ਜਾਗਰੂਕ ਕੀਤਾ । ਇਸ ਮੌਕੇ ਸ੍ਰੀ ਪੁਸ਼ਪਿੰਦਰ ਸਿੰਘ ਵੱਲੋਂ ਈ.ਵੀ.ਐਮ ਅਤੇ ਵੀ.ਵੀ.ਪੀ.ਏ.ਟੀ (ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟਰੇਲ) ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਵੋਟਰ ਇਲੈੱਕਟ੍ਰਾਨਿਕ ਵੋਟਿੰਗ ਮਸ਼ੀਨ ਰਾਹੀਂ ਵੋਟਿੰਗ ਦੀ ਪ੍ਰਕ੍ਰਿਆ ਨੂੰ ਅਮਲ ਵਿੱਚ ਲਿਆਂਦਾ ਜਾਂਦਾ ਹੈ । ਵੋਟਾਂ ਵਾਲੇ ਦਿਨ ਪੋਲਿੰਗ ਬੂਥ ਵਿਚ ਇਲੈੱਕਟ੍ਰਾਨਿਕ ਵੋਟਿੰਗ ਮਸ਼ੀਨ ਵਿਚ ਉਮੀਦਵਾਰਾਂ ਦੇ ਨਾਮ ਅਤੇ ਉਨ੍ਹਾਂ ਦੇ ਚੋਣ ਨਿਸ਼ਾਨ ਦੇ ਅੱਗੇ ਇਕ ਬਟਨ ਹੁੰਦਾ ਹੈ ਅਤੇ ਕਿਸੇ ਇਕ ਉਮੀਦਵਾਰ ਦੇ ਸਾਹਮਣੇ ਵਾਲਾ ਬਟਨ ਦਬਾ ਕੇ ਵੋਟ ਪਾਈ ਜਾ ਸਕਦੀ ਹੈ।ਉਨ੍ਹਾਂ ਦੱਸਿਆ ਕਿ ਵੀ.ਵੀ.ਪੈਂਟ ਮਸ਼ੀਨ ਵਰਗਾ ਇਕ ਛੋਟਾ ਪ੍ਰਿੰਟਰ ਹੈ, ਜੋ ਈ.ਵੀ.ਐਮ (ਇਲੈਕਟ੍ਰੋਨਿਕ ਵੋਟਿੰਗ ਮਸ਼ੀਨ) ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਵੀ.ਵੀ.ਪੈਂਟ ਰਾਹੀਂ ਵੋਟਰ ਨੂੰ ਪਤਾ ਲੱਗ ਸਕੇਗਾ ਕਿ ਉਸ ਦੀ ਵੋਟ ਸਹੀ ਉਮੀਦਵਾਰ ਨੂੰ ਪਈ ਹੈ ਜਾਂ ਨਹੀਂ।  ਉਨ੍ਹਾਂ ਦੱਸਿਆ ਕਿ ਇਸ ਮਸ਼ੀਨ ਰਾਹੀਂ ਵੋਟਰ 7 ਸੈਕਿੰਡ ਤੱਕ ਡਿਸਪਲੇ ਫਰੇਮ ਵਿਚ ਆਪਣੀ ਵੋਟ ਪਾਉਣ ਵਾਲੇ ਉਮੀਦਵਾਰ ਦਾ ਸੀਰੀਅਲ ਨੰਬਰ, ਨਾਮ ਅਤੇ ਚੋਣ ਨਿਸ਼ਾਨ ਦੇਖ ਸਕਦਾ ਹੈ। ਉਨ੍ਹਾਂ ਦੱਸਿਆ ਕਿ ਉਮੀਦਵਾਰ ਦਾ ਸੀਰੀਅਲ ਨੰਬਰ, ਨਾਮ ਅਤੇ ਚੋਣ ਨਿਸ਼ਾਨ ਦਰਸਾਉਣ ਵਾਲੀ ਪਰਚੀ ਮਸ਼ੀਨ ਨਾਲ ਜੁੜੇ ਬਕਸੇ ਵਿਚ ਡਿੱਗੇਗੀ, ਜੋ ਬਕਸੇ ਵਿਚ ਸੀਲ ਰਹੇਗੀ ਅਤੇ ਕੋਈ ਹੋਰ ਇਸ ਨੂੰ ਨਹੀਂ ਦੇਖ ਸਕੇਗਾ।

Have something to say? Post your comment

 

More in Malwa

ਕੰਬੋਜ਼ ਇਤਿਹਾਸ ਬਾਰੇ ਪੁਸਤਕ ਲੋਕ ਅਰਪਣ 

ਸੁਨਾਮ ਵਿਧਾਨ ਸਭਾ ਹਲਕੇ ਦੀ ਰਾਜਨੀਤੀ ਨੇ ਕੱਟਿਆ ਮੋੜਾ 

ਨਾਮਦੇਵ ਗੁਰਦੁਆਰਾ ਸਾਹਿਬ ਨੂੰ ਏਅਰ ਕੰਡੀਸ਼ਨਰ ਭੇਟ 

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ