Thursday, December 18, 2025

Malwa

ਸਪੋਰਟਸ ਕਲੱਬ ਧਨੌਲਾ ਵੱਲੋਂ ਤਗਮੇ ਜੇਤੂ ਧਨੌਲਾ ਦੇ ਖਿਡਾਰੀਆਂ ਦਾ ਸਨਮਾਨ

December 18, 2023 02:53 PM
SehajTimes

ਧਨੌਲਾ : ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਧਨੌਲਾ ਵੱਲੋਂ ਲੁਧਿਆਣਾ ਵਿਖੇ ਹੋਈ 73ਵੀਂ ਸੀਨੀਅਰ ਨੈਸ਼ਨਲ ਬਾਸਕਟਬਾਲ ਚੈਂਪੀਅਨਸ਼ਿਪ ਵਿੱਚੋਂ ਚਾਂਦੀ ਤੇ ਕਾਂਸੀ ਦਾ ਤਗਮਾ ਜਿੱਤਣ ਵਾਲੇ ਧਨੌਲਾ ਦੇ ਦੋ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ ਕਲੱਬ ਦੇ ਜਨਰਲ ਸਕੱਤਰ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਧਨੌਲਾ ਦੇ ਵਸਨੀਕ ਖਿਡਾਰੀ ਹਰਵਿੰਦਰ ਸਿੰਘ ਕਾਹਲੋਂ ਨੇ ਭਾਰਤੀ ਰੇਲਵੇ ਦੀ ਪ੍ਰਤਿਨਿਧਤਾ ਕਰਦਿਆਂ ਆਪਣੀ ਟੀਮ ਲਈ ਚਾਂਦੀ ਦਾ ਤਗਮਾ ਅਤੇ ਉੱਪਜੀਤ ਸਿੰਘ ਵਾਲੀਆ ਨੇ ਪੰਜਾਬ  ਦੀ ਟੀਮ ਵੱਲੋਂ ਖੇਡਦਿਆਂ ਇਸ ਚੈਂਪੀਅਨਸ਼ਿਪ ਵਿੱਚ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਗਮਾ ਜਿੱਤਿਆ ਹੈ ਸ਼ਹੀਦ ਭਗਤ ਸਿੰਘ ਕਲੱਬ ਧਨੌਲਾ ਦੇ ਪ੍ਰਧਾਨ ਮਹਿਮਾ ਸਿੰਘ ਢਿੱਲੋਂ ਅਤੇ ਕਲੱਬ ਅਹੁਦੇਦਾਰਾਂ ਨੇ ਤਗਮਾ ਜੇਤੂ ਖਿਡਾਰੀਆਂ ਦਾ ਸਨਮਾਨ ਕਰਦਿਆਂ ਉਮੀਦ ਕੀਤੀ ਕਿ ਇਹ ਖਿਡਾਰੀ ਭਵਿੱਖ ਵਿੱਚ ਵੀ ਹੋਰ ਵੱਡੀਆਂ ਪ੍ਰਾਪਤੀਆਂ ਕਰਕੇ ਧਨੌਲਾ ਦਾ ਨਾਮ ਪੂਰੀ ਦੁਨੀਆ ਵਿੱਚ ਰੌਸ਼ਨ ਕਰਨਗੇ ਇਸ ਮੌਕੇ ਗੁਰਦੁਆਰਾ ਰਾਮਸਰ ਦੇ ਪ੍ਰਧਾਨ ਸੁਖਰਾਜ ਸਿੰਘ ਪੰਧੇਰਸੀਨੀਅਰ ਮੀਤ ਪ੍ਰਧਾਨ ਜਾਗਰ ਸਿੰਘ ਢਿੱਲੋਂਲਖਵੀਰ ਸਿੰਘ ਨਹਿਲਗੁਰਵਿੰਦਰਸਿੰਘ ਕੋਚਭਗਵੰਤ ਸਿੰਘ ਪੰਧੇਰਅਟੱਲ ਕੁਮਾਰ ਗੌੜਖਿਡਾਰੀਆਂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਬਾਸਕਟਬਾਲ ਖਿਡਾਰੀ ਅਤੇ ਪਤਵੰਤੇ ਮੌਜੂਦ ਸਨ

Have something to say? Post your comment

 

More in Malwa

ਵਿਧਾਇਕ ਭਾਰਜ ਦੇ ਜੱਦੀ ਪਿੰਡ ਤੋਂ 'ਆਪ' ਉਮੀਦਵਾਰ ਚੋਣ ਹਾਰ ਗਿਆ

ਨੌਜਵਾਨਾਂ ਨੇ ਫੜਿਆ ਅਕਾਲੀ ਦਲ ਦਾ ਪੱਲਾ ਕਿਹਾ "ਆਪ" ਵਾਅਦਿਆਂ ਤੇ ਨਹੀਂ ਉਤਰੀ ਖ਼ਰੀ 

ਅਕਾਲੀ ਆਗੂ ਵਿਨਰਜੀਤ ਗੋਲਡੀ ਨੇ ਘੇਰੀ 'ਆਪ' ਸਰਕਾਰ 

ਸਾਈਕਲਿਸਟ ਮਨਮੋਹਨ ਸਿੰਘ ਦਾ ਕੀਤਾ ਸਨਮਾਨ

ਬਾਜਵਾ ਪਰਵਾਰ ਨੇ ਅਕਾਲਗੜ੍ਹ 'ਚ ਪਾਈਆਂ ਵੋਟਾਂ 

ਪਰਮਿੰਦਰ ਢੀਂਡਸਾ ਨੇ ਜੱਦੀ ਪਿੰਡ ਉਭਾਵਾਲ 'ਚ ਪਾਈ ਵੋਟ 

ਪੈਨਸ਼ਨਰ ਦਿਹਾੜੇ ਦੀਆਂ ਤਿਆਰੀਆਂ ਨੂੰ ਲੈਕੇ ਕੀਤੀ ਚਰਚਾ 

ਮਾਲੇਰਕੋਟਲਾ ਹਲਕਾ ਦੇ ਬਲਾਕ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਚੋਣਾਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰੀ ਬਹੁਮਤ ਜਿੱਤ ਪ੍ਰਾਪਤ ਕਰਨਗੇ : ਤਰਸੇਮ ਕਲਿਆਣ

ਚੋਣ ਅਮਲਾ ਚੋਣ ਸਮਗਰੀ ਲੈਕੇ ਪੋਲਿੰਗ ਬੂਥਾਂ ਲਈ ਰਵਾਨਾ 

ਸ਼ਰਾਬ ਦੇ ਠੇਕੇ 13 ਅਤੇ 14 ਦਸੰਬਰ ਦੀ ਦਰਮਿਆਨੀ ਰਾਤ ਤੋਂ 15 ਦਸੰਬਰ ਤੱਕ ਬੰਦ ਰੱਖਣ ਦੇ ਹੁਕਮ