Wednesday, July 02, 2025

Chandigarh

ਸਰਕਾਰੀ ਫ਼ੰਡ ਗ਼ਬਨ ਕਰਨ ਦੇ ਦੋਸ਼ ਹੇਠ ਬੀ.ਡੀ.ਪੀ.ਓ. ਖੰਨਾ ਮੁਅੱਤਲ

December 18, 2023 03:05 PM
SehajTimes
ਚੰਡੀਗੜ੍ਹ : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਵਿਭਾਗ ਨੇ ਖੰਨਾ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀ. ਡੀ. ਪੀ. ਓ) ਕੁਲਵਿੰਦਰ ਸਿੰਘ ਰੰਧਾਵਾ ਨੂੰ ਸਰਕਾਰੀ ਫ਼ੰਡਾਂ ਦੇ ਗ਼ਬਨ ਦੇ ਦੋਸ਼ ਹੇਠ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਹੈ। ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਬੀ. ਡੀ. ਪੀ. ਓ.  ਖੰਨਾ ਕੁਲਵਿੰਦਰ ਸਿੰਘ ਰੰਧਾਵਾ ਵਿਰੁੱਧ ਸ਼ਿਕਾਇਤਾਂ ਦੇ ਆਧਾਰ 'ਤੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ (ਡੀ.ਡੀ.ਪੀ.ਓ), ਲੁਧਿਆਣਾ ਨੂੰ ਜਾਂਚ ਸੌਂਪੀ ਗਈ ਸੀ। ਉਨ੍ਹਾਂ ਦੱਸਿਆ ਕਿ ਡੀ.ਡੀ.ਪੀ.ਓ ਲੁਧਿਆਣਾ ਵੱਲੋਂ ਪ੍ਰਾਪਤ ਹੋਈ ਰਿਪੋਰਟ ਵਿੱਚ ਦੱਸਿਆ ਗਿਆ ਕਿ ਕੁਲਵਿੰਦਰ ਸਿੰਘ ਰੰਧਾਵਾ ਨੇ ਪੰਚਾਇਤ ਸੰਮਤੀ ਖੰਨਾ ਦੇ ਫ਼ੰਡਾਂ ਦੀ ਦੁਰਵਰਤੋਂ ਕੀਤੀ ਅਤੇ ਅਣਅਧਿਕਾਰਤ ਖਾਤੇ ਖੁਲ੍ਹਵਾ ਕੇ ਬਿਨਾਂ ਮਨਜ਼ੂਰੀ ਤੋਂ 58.25 ਲੱਖ ਰੁਪਏ ਦੀਆਂ ਗ਼ਲਤ ਢੰਗ ਨਾਲ ਅਦਾਇਗੀਆਂ ਕੀਤੀਆਂ। ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਦੋਸਾਂ ਦੇ ਆਧਾਰ 'ਤੇ ਕੁਲਵਿੰਦਰ ਸਿੰਘ ਰੰਧਾਵਾ ਬੀ.ਡੀ.ਪੀ.ਓ ਖੰਨਾ ਨੂੰ ਸਰਕਾਰੀ ਸੇਵਾ ਤੋਂ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਹੈ।
 
ਮੁਅੱਤਲੀ ਦੇ ਸਮੇਂ ਦੌਰਾਨ ਅਧਿਕਾਰੀ ਦਾ ਹੈੱਡਕੁਆਰਟਰ ਦਫ਼ਤਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਐਸ.ਏ.ਐਸ ਨਗਰ ਹੋਵੇਗਾ। ਹੁਕਮਾਂ ਮੁਤਾਬਕ ਮਅੱਤਲ ਅਧਿਕਾਰੀ ਨੂੰ ਪੰਜਾਬ ਸਿਵਲ ਸੇਵਾਵਾਂ ਰੂਲਜ਼ ਦੇ ਨਿਯਮ 7.2 ਅਧੀਨ ਨਿਯਮਾਂ ਤੇ ਸ਼ਰਤਾਂ ਅਨੁਸਾਰ ਗੁਜ਼ਾਰਾ ਭੱਤਾ ਦਿੱਤਾ ਜਾਵੇਗਾ। ਲੋਕਾਂ ਨੂੰ ਸਾਫ਼-ਸੁਥਰਾ ਅਤੇ ਭ੍ਰਿਸ਼ਟਾਚਾਰ-ਮੁਕਤ ਪ੍ਰਸ਼ਾਸਨ ਦੇਣ ਦੀ ਵਚਨਬੱਧਤਾ ਦੁਹਰਾਉਂਦਿਆਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਡਿਊਟੀ ਵਿੱਚ ਕੁਤਾਹੀ, ਅਨੁਸ਼ਾਸਨਹੀਣਤਾ ਅਤੇ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲੇ ਸਾਹਮਣੇ ਆਉਣ 'ਤੇ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Have something to say? Post your comment

 

More in Chandigarh

ਤੁਹਾਡੀ ਖਾਲੀ ਕਾਰਗੁਜ਼ਾਰੀ ਹੀ ਘਟੀਆ ਸਿਆਸਤ ਦਾ ਸਬੂਤ - ਬ੍ਰਹਮਪੁਰਾ ਦਾ 'ਆਪ' 'ਤੇ ਨਿਸ਼ਾਨਾ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ; 13000 ਰੁਪਏ ਰਿਸ਼ਵਤ ਲੈਂਦਾ ਬਲਾਕ ਅਫ਼ਸਰ ਰੰਗੇ ਹੱਥੀਂ ਕਾਬੂ

ਡੀ.ਐਸ.ਪੀ. ਦੇ ਰੀਡਰ ਵਿਜੀਲੈਂਸ ਬਿਊਰੋ ਨੇ ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫਰਮ ਅਰੁਣਯਾ ਸ਼ਾਈਨ ਇੰਸਟੀਚਿਊਟ ਦਾ ਲਾਇਸੰਸ ਰੱਦ

ਮੋਹਾਲੀ ਵਿੱਚ ਸਫਾਈ ਸੇਵਕਾਂ ਦੀ ਚੱਲ ਰਹੀ ਹੜਤਾਲ ਖਤਮ ਕਰਵਾਉਣ ਲਈ ਡਿਪਟੀ ਮੇਅਰ ਮੁੱਖ ਸਕੱਤਰ ਨੂੰ ਤੁਰੰਤ ਦਖਲ ਦੇਣ ਦੀ ਕੀਤੀ ਅਪੀਲ

ਮਨੁੱਖਤਾ ਦੀ ਤੰਦਰੁਸਤੀ ਲਈ ਡਾਕਟਰ ਹਮੇਸ਼ਾ ਯਤਨਸ਼ੀਲ : ਸਿਵਲ ਸਰਜਨ

ਆਮ ਆਦਮੀ ਕਲੀਨਿਕਾਂ ਵਿਚ ਪੰਜ ਹੋਰ ਨਵੀਆਂ ਸੇਵਾਵਾਂ ਮਿਲਣਗੀਆਂ : ਸਿਵਲ ਸਰਜਨ

ਸੀਜੀਸੀ ਲਾਂਡਰਾਂ ਵੱਲੋਂ ਐਫਡੀਪੀ ਦਾ ਆਯੋਜਨ

ਝਿੰਜਰ ਦੀ ਸੁਖਬੀਰ ਬਾਦਲ ਨਾਲ ਮੁਲਾਕਾਤ: ਯੂਥ ਅਕਾਲੀ ਦਲ ਦੇ ਪ੍ਰਧਾਨ ਵਜੋਂ ਦੁਬਾਰਾ ਨਿਯੁਕਤੀ ਲਈ ਕੀਤਾ ਧੰਨਵਾਦ

ਬਲਬੀਰ ਸਿੱਧੂ ਵਲੋਂ ਮੋਹਾਲੀ ਦੇ ਬੀ.ਡੀ.ਪੀ.ਓ. ਧਨਵੰਤ ਸਿੰਘ ਰੰਧਾਵਾ ਨੂੰ ਮੁਅੱਤਲ ਕਰਕੇ ਜਾਂਚ ਦੀ ਮੰਗ