Monday, November 03, 2025

Chandigarh

ਪੰਜਾਬ ਦੇ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਤੋਹਫ਼ਾ ; ਡੀਏ ਵਿੱਚ 4 ਫ਼ੀ ਸਦੀ ਵਾਧੇ ਦਾ ਐਲਾਨ

December 18, 2023 03:30 PM
SehajTimes

ਪੰਜਾਬ ਸਰਕਾਰ ਨੇ ਸਰਕਾਰੀ ਕਰਮਚਾਰੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੱਤਾ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਡੀਏ ਵਿੱਚ 4 ਫ਼ੀ ਸਦੀ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ। ਇਹ 1 ਦਸੰਬਰ 2023 ਤੋਂ ਲਾਗੂ ਹੋਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਪੰਜਾਬ ਸਟੇਟ ਮਨਿਸਟ੍ਰੀਅਲ ਸਰਵਿਸ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡੀਏ ਵਿੱਚ 4 ਫ਼ੀ ਸਦੀ ਵਾਧੇ ਦੇ ਐਲਾਨ ਦੀ ਜਾਣਕਾਰੀ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਸਰਕਾਰੀ ਮੁਲਾਜ਼ਮ ਪਿਛਲੇ ਕਈ ਦਿਨਾਂ ਤੋਂ ਹੜਤਾਲ ’ਤੇ ਬੈਠੇ ਹਨ ਜਿਸ ਕਾਰਨ ਆਮ ਜਨਤਾ ਨੂੰ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

ਮੁੱਖ ਮੰਤਰੀ ਨੇ ਕਿਹਾ ਕਿ ਇਸ ਫੈਸਲੇ ਨਾਲ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਮੁਲਾਜ਼ਮ ਸੂਬਾਈ ਪ੍ਰਸ਼ਾਸਨ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਮੁਲਾਜ਼ਮਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

ਇਕ ਹੋਰ ਮੁੱਦੇ 'ਤੇ ਚਰਚਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਮੁੱਦਾ ਕੇਂਦਰ ਸਰਕਾਰ ਕੋਲ ਉਠਾਏਗੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਅੱਗੇ ਵਧਾਉਣ ਲਈ ਭਾਰਤ ਸਰਕਾਰ ਦੇ ਵਿੱਤ ਸਕੱਤਰ ਨਾਲ ਮੀਟਿੰਗ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਸਟੈਨੋ ਟਾਈਪਿਸਟਾਂ ਲਈ ਸੀਨੀਆਰਤਾ ਦੇ ਆਧਾਰ 'ਤੇ ਵੱਖ-ਵੱਖ ਵਿਭਾਗਾਂ ਵਿੱਚ ਤਰੱਕੀਆਂ ਨੂੰ ਯਕੀਨੀ ਬਣਾਉਣ ਲਈ ਸਮਾਂਬੱਧ (ਟਾਈਮ ਸਕੇਲ) ਤਿਆਰ ਕਰਨ ਦੇ ਵੀ ਨਿਰਦੇਸ਼ ਦਿੱਤੇ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਸਾਰੇ ਵਿਭਾਗਾਂ ਦੀਆਂ ਮਨਿਸਟਰੀਅਲ ਸੇਵਾਵਾਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਤਰੱਕੀ ਰਾਹੀਂ ਭਰਨ ਦੀ ਪ੍ਰਕਿਰਿਆ ਦੋ ਮਹੀਨਿਆਂ ਦੇ ਅੰਦਰ-ਅੰਦਰ ਯਕੀਨੀ ਬਣਾਈ ਜਾਵੇ। ਉਨ੍ਹਾਂ ਏ.ਸੀ.ਪੀ ਸਕੀਮ ਬਹਾਲ ਕਰਨ ਸਮੇਤ ਮੁਲਾਜ਼ਮਾਂ ਦੀਆਂ ਕਈ ਲਟਕਦੀਆਂ ਮੰਗਾਂ ਦੇ ਹੱਲ ਲਈ ਕਮੇਟੀ ਬਣਾਉਣ ਦਾ ਐਲਾਨ ਵੀ ਕੀਤਾ। ਭਗਵੰਤ ਸਿੰਘ ਮਾਨ ਨੇ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਉਨ੍ਹਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਸਬੰਧੀ ਠੋਸ ਉਪਰਾਲੇ ਕੀਤੇ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ‘ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ ਹੈ, ਜਿਸ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਹਰ ਖੇਤਰ ਵਿੱਚ ਮੋਹਰੀ ਬਣਾਉਣ ਲਈ ਸੂਬਾ ਸਰਕਾਰ ਦੇ ਮੁਲਾਜ਼ਮ ਵੀ ਪ੍ਰੇਰਕ ਵਜੋਂ ਕੰਮ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਸਮਰਪਿਤ ਹੈ।

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ