Saturday, May 18, 2024

Malwa

ਸ਼ਹੀਦ ਜਵਾਨ ਪ੍ਰਦੀਪ ਸਿੰਘ ਦੀ ਯਾਦ ‘ਚ ਬਲਮਗੜ੍ਹ ਵਿਖੇ ਕਮਿਉਨਿਟੀ ਹਾਲ ਤੇ ਸੜਕ ਦਾ ਨੀਂਹ ਪੱਥਰ ਰੱਖਿਆ :ਜੌੜਾਮਾਜਰਾ

December 18, 2023 04:26 PM
SehajTimes

ਸਮਾਣਾ : ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਸ਼ਮੀਰ ਦੇ ਅਨੰਤਨਾਗ ਵਿਖੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਕਰਦਿਆਂ, ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਸਮਾਣਾ ਹਲਕੇ ਦੇ ਪਿੰਡ ਬੱਲਮਗੜ੍ਹ ਨਿਵਾਸੀ ਸੈਨਿਕ ਪ੍ਰਦੀਪ ਸਿੰਘ ਦੀ ਯਾਦ ਵਿੱਚ 19.5 ਲੱਖ ਰੁਪਏ ਨਾਲ ਬਨਣ ਵਾਲੇ ਕਮਿਉਨਿਟੀ ਹਾਲ ਅਤੇ ਟਿੱਲਾ ਬਾਬਾ ਅਮਰ ਦਾਸ ਡੇਰੇ ਨੂੰ ਜਾਂਦੀ ਸੜਕ 32 ਲੱਖ ਰੁਪਏ ਦੀ ਲਾਗਤ ਨਾਲ ਪੱਕੀ ਕਰਨ ਦਾ ਅੱਜ ਨੀਂਹ ਪੱਥਰ ਰੱਖਿਆ। ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਪ੍ਰਦੀਪ ਸਿੰਘ ਦੀ ਯਾਦ ਵਿੱਚ ਵੱਖ-ਵੱਖ ਕਾਰਜਾਂ ‘ਤੇ ਇੱਕ ਕਰੋੜ ਰੁਪਏ ਖਰਚ ਕਰ ਰਹੀ ਹੈ।ਜੌੜਾਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ੁਦ ਇਸ ਪਿੰਡ ਵਿਖੇ ਆਕੇ ਸ਼ਹੀਦ ਦੀ ਪਤਨੀ ਸੀਮਾ ਰਾਣੀ ਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਕੇ ਗਏ ਸਨ ਤੇ ਦੇਸ਼ ਲਈ ਇਸ ਸੂਰਬੀਰ ਵੱਲੋਂ ਕੀਤੀ ਬੇਮਿਸਾਲ ਕੁਰਬਾਨੀ ਦੇ ਸਨਮਾਨ ਵਜੋਂ ਇੱਕ ਕਰੋੜ ਰੁਪਏ ਦਾ ਚੈੱਕ ਵੀ ਪਰਿਵਾਰ ਨੂੰ ਸੌਪਿਆ ਸੀ।
ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਾਤ ਭੂਮੀ ਦੀ ਸੇਵਾ ਕਰਦਿਆਂ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਲਈ ਅਪਣੀ ਦ੍ਰਿੜ ਵਚਨਬੱਧਤਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਸ਼ਹੀਦਾਂ ਦਾ ਸਦਾ ਰਿਣੀ ਰਹੇਗਾ, ਜਿਨ੍ਹਾਂ ਨੇ ਦੇਸ਼ ਅਤੇ ਇਸ ਦੇ ਲੋਕਾਂ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ।

ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਜਿਨ੍ਹਾਂ ਕੋਲ, ਜਲ ਸਰੋਤ, ਖਨਣ ਤੇ ਭੂ-ਵਿਗਿਆਨ, ਜਲ ਤੇ ਭੂਮੀ ਰੱਖਿਆ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਬਾਰੇ ਵਿਭਾਗ ਵੀ ਹਨ, ਨੇ ਦੱਸਿਆ ਕਿ ਪਿੰਡ ਦੇ ਪ੍ਰਾਇਮਰੀ ਸਕੂਲ ਦੇ ਨਾਮ ਸਮੇਤ ਪਬਲਿਕ ਕਾਲਜ ਸਮਾਣਾ ਵਿਖੇ ਨਵੇਂ ਬਣਾਏ ਜਾਣ ਵਾਲੇ ਬਲਾਕ ਦਾ ਨਾਮ ਸ਼ਹੀਦ ਦੇ ਨਾਂ 'ਤੇ ਰੱਖਿਆ ਜਾ ਰਿਹਾ ਹੈ।
ਸ਼ਹੀਦ ਦੇ ਨਾਂ ‘ਤੇ 16 ਲੱਖ ਰੁਪਏ ਨਾਲ ਲਾਇਬ੍ਰੇਰੀ ਤੇ 18 ਲੱਖ ਰੁਪਏ ਦੀ ਲਾਗਤ ਨਾਲ ਸਟੇਡੀਅਮ ਦੀ ਉਸਾਰੀ ਕਰਵਾਈ ਜਾ ਰਹੀ ਹੈ। ਇਸ ਤੋਂ ਬਿਨਾਂ ਭਵਾਨੀਗੜ੍ਹ-ਕੁਲਾਰਾ-ਬੱਲਮਗੜ੍ਹ ਰੋਡ ਦਾ ਨਾਂ ਵੀ ਸ਼ਹੀਦ ਦੇ ਨਾਂ 'ਤੇ ਰੱਖਿਆ ਜਾਵੇਗਾ ਅਤੇ 10 ਲੱਖ ਰੁਪਏ ਨਾਲ ਭਵਾਨੀਗੜ੍ਹ ਰੋਡ 'ਤੇ ਯਾਦਗਰੀ ਗੇਟ ਦੀ ਉਸਾਰੀ ਕਰਵਾਈ ਜਾਵੇਗੀ ਤੇ 4 ਲੱਖ ਰੁਪਏ ਦੀ ਲਾਗਤ ਨਾਲ ਸਮਸ਼ਾਨਘਾਟ ਪੱਕਾ ਕਰਨ ਦਾ ਕੰਮ ਹੋਵੇਗਾ। ਜਿਕਰਯੋਗ ਹੈ ਕਿ 19 ਆਰ.ਆਰ. ਸਿੱਖ ਲਾਈਟ ਇਨਫੈਂਟਰੀ ਦਾ ਜਵਾਨ ਪ੍ਰਦੀਪ ਸਿੰਘ ਅਨੰਤਨਾਗ (ਜੰਮੂ-ਕਸ਼ਮੀਰ) ਵਿਖੇ ਅਤਿਵਾਦੀਆਂ ਖ਼ਿਲਾਫ਼ ਤਲਾਸ਼ੀ ਮੁਹਿੰਮ ਦੌਰਾਨ ਮਿਤੀ 13 ਸਤੰਬਰ 2023 ਨੂੰ ਸ਼ਹੀਦੀ ਪਾ ਗਿਆ ਸੀ। ਇਸੇ ਦੌਰਾਨ ਕੈਬਨਿਟ ਮੰਤਰੀ ਜੌੜਾਮਾਜਰਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਿਕਾਸਪੱਖੀ ਸੋਚ ਨੂੰ ਅੱਗੇ ਵਧਾਉਦੇ ਹੋਏ ਹਲਕਾ ਸਮਾਣਾ ਦੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਪਿੰਡ ਬਿਜਲਪੁਰ ਨੂੰ ਓਪਨ ਜਿਮ ਲਈ 1.50 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਅਤੇ ਇਸ ਦੇ ਨਾਲ਼ ਹੀ ਪਿੰਡ ਚੁਪਕੀ ਵਿਖੇ ਸਰਕਾਰੀ ਸਕੂਲ ਦੀ ਇਮਾਰਤ ਲਈ 10 ਲੱਖ ਦੀ ਗਰਾਂਟ ਦਾ ਚੈਕ ਪਿੰਡ ਵਾਸੀਆਂ ਨੂੰ ਸੌੰਪਿਆ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਹੈ ਕਿ ਲੋਕਾਂ ਦਾ ਪੈਸਾ ਲੋਕਾਂ ਦੇ ਨਾਮ ਉਪਰ ਤੇ ਲੋਕਾਂ ਦੀ ਸੇਵਾ ਵਿੱਚ ਹੀ ਲੱਗੇ। ਇਸ ਮੌਕੇ ਗੁਲਜਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਸੁਰਜੀਤ ਸਿੰਘ ਫ਼ੌਜੀ, ਸ਼ਹੀਦ ਦੀ ਪਤਨੀ ਸੀਮਾ ਰਾਣੀ, ਪਿਤਾ ਦਰਸ਼ਨ ਸਿੰਘ ਤੇ ਭਰਾ ਕੁਲਦੀਪ ਸਿੰਘ, ਐਸ.ਡੀ.ਐਮ. ਸਮਾਣਾ ਚਰਨਜੀਤ ਸਿੰਘ, ਬੀਡੀਪੀਓ ਅਜੈਬ ਸਿੰਘ, ਸੁਰਜੀਤ ਸਿੰਘ ਦਹੀਆ, ਸਰਪੰਚ ਨੇਕ ਸਿੰਘ, ਰਾਜਬੀਰ ਸਿੰਘ ਬਲਮਗੜ੍ਹ, ਪਰਵਿੰਦਰ ਸਿੰਘ, ਜੁਗਰਾਜ ਸਿੰਘ, ਕਾਲਾ ਬਲਮਗੜ੍ਹ ਸਮੇਤ ਪਿੰਡ ਦੇ ਨਿਵਾਸੀ ਮੌਜੂਦ ਸਨ।

Have something to say? Post your comment

 

More in Malwa

ਉਦਯੋਗਪਤੀਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਮੁੱਖ ਮੰਤਰੀ ਪੰਜਾਬ ਨੂੰ ਰੇਗਿਸਤਾਨ ਬਣਾਉਣ ਦੇ ਰਾਹ ਤੁਰਿਆ : ਰਣ ਸਿੰਘ ਚੱਠਾ 

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਦਿੱਤੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ

ਲੋਕ ਸਭਾ ਚੋਣਾਂ : ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ 

PSPCL ਵਿੱਚ ਕੰਮ ਕਰਦੇ ਮੁਲਾਜ਼ਮ ਮਨਪ੍ਰੀਤ ਸਿੰਘ ਦੇ ਪਰਿਵਾਰ ਦੀ ਕੀਤੀ ਮਾਲੀ ਮਦਦ

ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਦੀ ਇੱਕ ਹੋਰ ਨਵੇਕਲੀ ਪਹਿਲ

'ਵੋਟ ਰਨ ਮੈਰਾਥਨ' 18 ਮਈ ਨੂੰ, ਉਤਸ਼ਾਹ ਨਾਲ ਹਿੱਸਾ ਲੈਣ ਪਟਿਆਲਾ ਵਾਸੀ  ਏ.ਡੀ.ਸੀ. ਕੰਚਨ

ਜਨਰਲ ਅਬਜ਼ਰਵਰ ਵੱਲੋਂ ਸਹਾਇਕ ਰਿਟਰਨਿੰਗ ਅਧਿਕਾਰੀਆਂ ਨਾਲ ਮੀਟਿੰਗ

ਚੋਣਾਂ ਦੌਰਾਨ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਚੋਣ ਖਰਚਿਆਂ ਤੇ ਬਾਜ਼ ਦੀ ਤਿੱਖੀ ਨਜ਼ਰ ਰੱਖੀ ਜਾਵੇ: ਖਰਚਾ ਨਿਗਰਾਨ

ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ਇਜ਼ਰਾਇਲ-ਫਲਸਤੀਨ ਵਿਸ਼ੇ ਉੱਤੇ ਭਾਸ਼ਣ