Friday, May 03, 2024

Malwa

ਪੈਨਸ਼ਨਰਾਂ ਨੇ ਸਰਕਾਰ ਨੂੰ ਵਾਅਦੇ ਚੇਤੇ ਕਰਵਾਏ

December 18, 2023 04:33 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਦੀ ਸੁਨਾਮ ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਸੁਨਾਮ ਵੱਲੋਂ ਪੈਨਸ਼ਨਰਜ਼ ਦਿਹਾੜਾ ਐਸੋਸੀਏਸ਼ਨ ਦੇ ਕਾਰਜ਼ਕਾਰੀ ਪ੍ਰਧਾਨ ਮਦਨ ਲਾਲ ਬਾਂਸਲ ਦੀ ਅਗਵਾਈ 'ਚ ਸਥਾਨਕ ਸ਼ਾਂਤੀ ਨਿਕੇਤਨ ਨੇੜੇ ਬੱਸ ਸਟੈਂਡ ਵਿਖੇ ਪੂਰੀ ਗਰਮਜੋਸ਼ੀ ਨਾਲ ਮਨਾਇਆ ਗਿਆ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸੇਵਾ ਮੁਕਤ ਜੇਲ੍ਹ ਸੁਪਰਡੈਂਟ ਹਰਦੀਪ ਸਿੰਘ ਭੱਟੀ ਅਤੇ ਵਿਸ਼ੇਸ਼ ਮਹਿਮਾਨ ਵਜੋਂ ਵੱਖ-ਵੱਖ ਬੈਂਕਾਂ ਦੇ ਮੈਨੇਜਰ ਸ਼ਾਮਿਲ ਹੋਏ। ਇਸ ਮੌਕੇ ਬੋਲਦਿਆਂ ਮੁੱਖ ਮਹਿਮਾਨ ਹਰਦੀਪ ਸਿੰਘ ਭੱਟੀ, ਸਾਬਕਾ ਪ੍ਰਧਾਨ ਗੁਰਬਖਸ਼ ਸਿੰਘ ਜਖੇਪਲ, ਚੇਤ ਰਾਮ ਢਿੱਲੋਂ, ਡਾਕਟਰ ਸ਼ਵਿੰਦਰ ਸਿੰਘ ਸਿੱਧੂ, ਚਮਕੌਰ ਸਿੰਘ ਅਤੇ ਰਜਿੰਦਰ ਸਿੰਘ ਖਾਲਸਾ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਨੂੰ ਵਾਅਦੇ ਚੇਤੇ ਕਰਵਾਉਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿਵਾਇਆ ਸੀ ਲੇਕਿਨ ਸਰਕਾਰ ਦੋ ਸਾਲ ਦਾ ਕਾਰਜਕਾਲ ਬੀਤ ਜਾਣ ਦੇ ਬਾਵਜੂਦ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਤੋਂ ਟਾਲਾ ਵੱਟ ਰਹੀ ਹੈ। ਉਨ੍ਹਾਂ ਕਿਹਾ ਕਿ ਪੈਨਸ਼ਨਰਾਂ ਨੂੰ ਮੰਗਾਂ ਦੀ ਪੂਰਤੀ ਲਈ ਸੜਕਾਂ 'ਤੇ ਉੱਤਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਪੈਨਸ਼ਨਰਜ਼ ਦਿਹਾੜੇ ਮੌਕੇ ਕਾਮਰੇਡ ਵਰਿੰਦਰ ਕੌਸ਼ਿਕ ਸਮੇਤ ਹੋਰਨਾਂ ਸਖ਼ਸ਼ੀਅਤਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਕਸ਼ਮੀਰ ਸਿੰਘ ਮੱਲ੍ਹੀ, ਕੁਲਦੀਪ ਪਾਠਕ, ਕਰਮ ਸਿੰਘ ਛਾਜਲੀ, ਕ੍ਰਿਸ਼ਨ ਲਾਲ ਗੋਇਲ, ਰਜਿੰਦਰ ਕੁਮਾਰ ਗਰਗ, ਪ੍ਰਕਾਸ਼ ਸਿੰਘ, ਜਗਦੇਵ ਸਿੰਘ ਚੀਮਾ, ਕਰਨੈਲ ਸਿੰਘ ਜਖੇਪਲ, ਸੁਖਦੇਵ ਸਿੰਘ, ਬਿੱਕਰ ਸਿੰਘ ਸ਼ੇਰੋਂ, ਜ਼ਿਲ੍ਹੇਦਾਰ ਕਰਨੈਲ ਸਿੰਘ, ਅੱਛਰ ਸਿੰਘ, ਅਮਰੀਕ ਸਿੰਘ, ਧੰਨ ਸਿੰਘ ਅਤੇ ਰਾਜ ਕੁਮਾਰ ਆਦਿ ਹਾਜ਼ਰ ਸਨ।
 

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ : ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ ਜੋਗਾ (ਲੜਕੇ) ‘ਚ ਮਾਪੇ–ਅਧਿਆਕ ਮਿਲਣੀ ਦਾ ਆਯੋਜਨ

 

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ : ਸਰਕਾਰੀ ਫ਼ੰਡ ਗ਼ਬਨ ਕਰਨ ਦੇ ਦੋਸ਼ ਹੇਠ ਬੀ.ਡੀ.ਪੀ.ਓ. ਖੰਨਾ ਮੁਅੱਤਲ

 

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ : ਸਪੋਰਟਸ ਕਲੱਬ ਧਨੌਲਾ ਵੱਲੋਂ ਤਗਮੇ ਜੇਤੂ ਧਨੌਲਾ ਦੇ ਖਿਡਾਰੀਆਂ ਦਾ ਸਨਮਾਨ

 

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ : ਦਿਹਾਤੀ ਮਹਿਲਾਵਾਂ ਦੇ 198 ਸਮੂਹਾਂ ਨੂੰ ਕਰਜ਼ਾ ਰਾਸ਼ੀ ਪੱਤਰ ਵੰਡੇ

 

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ : ਫ਼ਹਿਤਗੜ੍ਹ ਸਾਹਿਬ ਵਿੱਚ ਬਣੇ 236 ਆਯੂਸ਼ਮਾਨ ਸਿਹਤ ਕਾਰਡ

Have something to say? Post your comment

 

More in Malwa

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ 

PSPCL ਇੰਪਲਾਈਜ ਫੈਡਰੇਸ਼ਨ ਵੱਲੋਂ ਮਜ਼ਦੂਰ ਦਿਵਸ ਮੌਕੇ ਝੰਡਾ ਲਹਿਰਾਇਆ

ਸੁਨਾਮ ਦੀ ਬਖਸ਼ੀਵਾਲਾ ਰੋਡ ਤੇ ਟੁੱਟੀ ਸੜਕ ਤੇ ਧਸੀ ਬੱਸ 

ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ

ਚੋਣਾਂ ਲਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ, ਸਿਆਸੀ ਪਾਰਟੀਆਂ ਦੇ ਨੁਮਾਇੰਦੇ ਰਹੇ ਮੌਜੂਦ

ਅਕਾਲੀ ਬੇ.ਜੇ.ਪੀ. ਇੱਕੋ ਥਾਲੀ ਦੇ ਚੱਟੇ ਵੱਟੇ ਅਤੇ ਪੰਜਾਬ ਵਿਰੋਧੀ

ਅਕਾਲੀ ਦਲ ਨੂੰ ਝਟਕਾ : ਅਬਲੋਵਾਲ ਸਮੇਤ 3 ਸਾਬਕਾ ਚੇਅਰਮੈਨ ਅਤੇ 2 ਸਾਬਕਾ ਕੌਂਸਲਰ ਆਪ ਵਿੱਚ ਸ਼ਾਮਲ

ਚੋਣਾਂ ਸਬੰਧੀ ਮੀਡੀਆ ਕਵਰੇਜ ਕਰਦੇ ਪੱਤਰਕਾਰ ਵੀ ਜ਼ਰੂਰੀ ਸੇਵਾ ਸ਼੍ਰੇਣੀ ਵਿੱਚ ਸ਼ਾਮਲ : ਡਾ ਪੱਲਵੀ

ਭਰਤ ਭਾਰਦਵਾਜ਼ ਬ੍ਰਾਹਮਣ ਸਭਾ ਯੂਥ ਵਿੰਗ ਦੇ ਪ੍ਰਧਾਨ ਬਣੇ

ਸ਼ੋ੍ਮਣੀ ਕਮੇਟੀ ਨੇ ਕਿਸਾਨ ਭਰਾਵਾਂ ਨੂੰ ਭੇਜੀ 50 ਹਜ਼ਾਰ ਰੁਪਏ ਸਹਾਇਤਾ ਰਾਸ਼ੀ