Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ਼ਹੀਦ ਅਮਰੀਕ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਸੌਂਪਿਆ

December 18, 2023 05:43 PM
SehajTimes
ਬਠਿੰਡਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਭਾਰਤੀ ਫੌਜ ਦੇ ਜਵਾਨ ਅਮਰੀਕ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਸ਼ਹੀਦ ਦੇ ਪਿਤਾ ਗੁਰਜੰਟ ਸਿੰਘ ਨੂੰ ਚੈੱਕ ਸੌਂਪਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਮਰੀਕ ਸਿੰਘ ਪਿੰਡ ਝੰਡੂਕੇ ਦਾ ਰਹਿਣ ਵਾਲਾ ਸੀ ਅਤੇ ਉਸ ਨੇ ਝਾਂਸੀ (ਉੱਤਰ ਪ੍ਰਦੇਸ਼) ਵਿਖੇ ਤਾਇਨਾਤੀ ਦੌਰਾਨ ਧਰਤੀ ਮਾਤਾ ਦੀ ਸੇਵਾ ਕਰਦਿਆਂ ਸ਼ਹੀਦੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਇਸ ਜਵਾਨ ਵੱਲੋਂ ਦੇਸ਼ ਲਈ ਦਿੱਤੀ ਗਈ ਮਹਾਨ ਕੁਰਬਾਨੀ ਦੇ ਸਨਮਾਨ ਵਜੋਂ ਪਰਿਵਾਰ ਨੂੰ ਇਹ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚਾ ਦੇਸ਼ ਇਨ੍ਹਾਂ ਸ਼ਹੀਦਾਂ ਦਾ ਕਰਜ਼ਦਾਰ ਹੈ, ਜਿਨ੍ਹਾਂ ਨੇ ਦੇਸ਼ ਅਤੇ ਇਸ ਦੇ ਲੋਕਾਂ ਖਾਤਰ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਨਿਮਾਣਾ ਜਿਹਾ ਉਪਰਾਲਾ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਬਰਕਰਾਰ ਰੱਖਣ ਲਈ ਧਰਤੀ ਮਾਂ ਦੇ ਇਨ੍ਹਾਂ ਪੁੱਤਰਾਂ ਦੇ ਵਡਮੁੱਲੇ ਯੋਗਦਾਨ ਦੇ ਸਤਿਕਾਰ ਵਜੋਂ ਹੈ।  ਦੇਸ਼ ਦੀ ਸੁਰੱਖਿਆ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਮੁੱਢਲਾ ਫ਼ਰਜ਼ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਦੇ ਪਰਿਵਾਰ ਨੂੰ ਇਹ ਵਿੱਤੀ ਸਹਾਇਤਾ, ਸੂਬਾ ਸਰਕਾਰ ਵੱਲੋਂ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਦੇ ਅਨੁਸਾਰ ਹੈ।
 
 
ਆਪਣੇ ਸੰਬੋਧਨ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੈਨਿਕਾਂ ਦੀ ਮਹਾਨ ਕੁਰਬਾਨੀ ਨੂੰ ਮਾਨਤਾ ਦੇਣ ਲਈ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੇਵਾ ਦੌਰਾਨ ਸ਼ਹੀਦ ਹੋਏ ਹਥਿਆਰਬੰਦ ਬਲਾਂ ਦੇ ਜਵਾਨਾਂ ਦੇ ਪਰਿਵਾਰਾਂ ਨੂੰ ਇਕ-ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕੇਂਦਰ ਸਰਕਾਰ ਦੀ ਅਗਨੀਵੀਰ ਯੋਜਨਾ ਦੇ ਉਲਟ ਹੈ, ਜਿੱਥੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਇਕ ਪੈਸੇ ਦੀ ਵੀ ਆਰਥਿਕ ਸਹਾਇਤਾ ਜਾਂ ਸਨਮਾਨ ਨਾ ਦੇ ਕੇ ਸ਼ਰਮਸਾਰ ਕੀਤਾ ਜਾਂਦਾ ਹੈ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ