Tuesday, September 16, 2025

Malwa

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਰੈਣ ਬਸੇਰਿਆਂ ਦਾ ਜਾਇਜ਼ਾ

December 18, 2023 05:49 PM
SehajTimes
ਪਟਿਆਲਾ  : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਬੀਤੀ ਰਾਤ ਇੱਥੇ ਖੰਡਾ ਚੌਂਕ ਅਤੇ ਮੰਦਿਰ ਸ੍ਰੀ ਕਾਲੀ ਦੇਵੀ ਨੇੜੇ ਬਣੇ ਆਰਜੀ ਰੈਣ ਬਸੇਰਿਆਂ ਦਾ ਜਾਇਜ਼ਾ ਲਿਆ ਅਤੇ ਠੰਢ ਦੇ ਮੌਸਮ 'ਚ ਇੱਥੇ ਰਾਤ ਕੱਟ ਰਹੇ ਲੋਕਾਂ ਨਾਲ ਗੱਲਬਾਤ ਕਰਕੇ ਇੱਥੇ ਮਿਲ ਰਹੀਆਂ ਸਹੂਲਤਾਂ ਬਾਬਤ ਵੀ ਜਾਣਿਆ। ਕੋਹਲੀ ਨੇ ਇਨ੍ਹਾਂ ਲੋਕਾਂ ਨੂੰ ਕੰਬਲ ਤੇ ਗਰਮ ਲੋਈਆਂ ਤੇ ਸ਼ਾਲ ਵੀ ਤਕਸੀਮ ਕੀਤੇ। ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ ਵੀ ਮੌਜੂਦ ਸਨ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ, ਲੋਕਾਂ ਦੀ ਸਰਕਾਰ ਸਾਬਤ ਹੋਈ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਇੱਕ ਅਹਿਮ ਉਪਰਾਲਾ ਕਰਕੇ ਬੇਘਰਿਆਂ, ਸੜਕਾਂ 'ਤੇ ਸੌਣ ਵਾਲੇ ਲੋੜਵੰਦਾਂ ਤੇ ਹੋਰਨਾਂ ਸ਼ਹਿਰਾਂ ਤੋਂ ਇੱਥੇ ਕਿਸੇ ਕੰਮ ਕਾਰ ਲਈ ਆਏ ਤੇ ਕਿਸੇ ਕਾਰਨ ਵਾਪਸ ਨਾ ਜਾ ਸਕਣ ਵਾਲੇ ਲੋਕਾਂ ਦੇ ਰਾਤ ਕੱਟਣ ਲਈ ਰੈਣ ਬਸੇਰਿਆਂ ਲਈ ਵਿਸ਼ੇਸ਼ ਇੰਤਜਾਮ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ 'ਤੇ ਉਨ੍ਹਾਂ ਨੇ ਇਨ੍ਹਾਂ ਰੈਣ ਬਸੇਰਿਆਂ ਦਾ ਜਾਇਜ਼ਾ ਲਿਆ ਹੈ ਅਤੇ ਖੁਸ਼ੀ ਦੀ ਗੱਲ ਹੈ ਕਿ ਨਗਰ ਨਿਗਮ ਵੱਲੋਂ ਇੱਥੇ ਸਾਰੇ ਪ੍ਰਬੰਧ ਪੁਖ਼ਤਾ ਕੀਤੇ ਗਏ ਹਨ।
 
ਵਿਧਾਇਕ ਕੋਹਲੀ ਨੇ ਦੱਸਿਆ ਕਿ ਪਟਿਆਲਾ ਵਿਖੇ ਨਗਰ ਨਿਗਮ ਵੱਲੋਂ ਦੋ ਸਥਾਈ ਰੈਣ ਬਸੇਰੇ, ਮੰਦਿਰ ਸ੍ਰੀ ਕਾਲੀ ਦੇਵੀ ਦੇ ਪਿਛਲੇ ਪਾਸੇ ਅਤੇ ਨਹਿਰੂ ਪਾਰਕ ਨੇੜੇ ਪਰਸ਼ੂਰਾਮ ਚੌਂਕ ਤੋਂ ਬਿਨ੍ਹਾਂ ਤਿੰਨ ਆਰਜੀ ਰੈਣ ਬਸੇਰੇ, ਖੰਡਾ ਚੌਂਕ, ਕਾਲੀ ਦੇਵੀ ਮੰਦਿਰ ਦੇ ਸਾਹਮਣੇ ਅਤੇ ਰੇਲਵੇ ਸਟੇਸ਼ਨ ਫਲਾਈਓਵਰ ਦੇ ਥੱਲੇ ਸਥਾਪਤ ਕੀਤੇ ਗਏ ਹਨ ਜੋਕਿ ਮਰਦਾਂ ਤੇ ਔਰਤਾਂ ਲਈ ਵੱਖੋ-ਵੱਖਰੇ ਰੈਣ ਬਸੇਰੇ ਹਨ।
ਅਜੀਤ ਪਾਲ ਸਿੰਘ ਕੋਹਲੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਆਲੇ-ਦੁਆਲੇ ਅਜਿਹੇ ਬੇਘਰੇ ਲੋਕਾਂ ਨੂੰ ਇਨ੍ਹਾਂ ਰੈਣ ਬਸੇਰਿਆਂ ਵਿਖੇ ਭੇਜਿਆ ਜਾਵੇ ਤਾਂ ਕਿ ਇਹ ਲੋਕ ਠੰਢ ਦੇ ਮੌਸਮ 'ਚ ਰਾਤਾਂ ਬਾਹਰ ਖੁੱਲੇ ਅਸਮਾਨ ਹੇਠਾਂ ਨਾ ਗੁਜਾਰਨ। ਇਸ ਮੌਕੇ ਨਗਰ ਨਿਗਮ ਦੇ ਕਾਰਜਕਾਰੀ ਇੰਜੀਨੀਅਰ ਜੇ.ਪੀ. ਸਿੰਘ, ਅਮਿਤ ਮਿੱਤਲ, ਰੈਡ ਕਰਾਸ ਦੇ ਸਕੱਤਰ ਡਾ. ਪ੍ਰਿਤਪਾਲ ਸਿੰਘ ਸਿੱਧੂ ਵੀ ਮੌਜੂਦ ਸਨ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ