Wednesday, September 17, 2025

Malwa

ਚੇਤਨ ਸਿੰਘ ਜੌੜਾਮਾਜਰਾ ਨੇ ਸਕੂਲਾਂ 'ਚ ਨਵੇਂ ਕਮਰਿਆਂ ਲਈ 54 ਲੱਖ ਤੇ ਜਿੰਮ ਬਣਾਉਣ ਲਈ 9 ਲੱਖ ਰੁਪਏ ਜਾਰੀ ਕੀਤੇ

December 18, 2023 06:01 PM
Daljinder Singh Pappi
ਸਮਾਣਾ : ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਹਲਕੇ ਦੇ 5 ਸਕੂਲਾਂ ਲਈ 54 ਲੱਖ ਰੁਪਏ ਤੇ 4 ਪਿੰਡਾਂ 'ਚ ਜਿੰਮ ਲਈ 9 ਲੱਖ ਰੁਪਏ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਸੂਬੇ ਦੀ ਨੌਜਵਾਨੀ ਨੂੰ ਸੰਭਾਲਣ ਲਈ ਸਿੱਖਿਆ ਤੇ ਖੇਡਾਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਹੈ। ਕੈਬਨਿਟ ਮੰਤਰੀ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਾਰੇ ਪੰਜਾਬ ਦੇ ਸਕੂਲਾਂ ਦੇ ਵਿਕਾਸ ਲਈ ਵਿਸ਼ੇਸ਼ ਬਜਟ ਰੱਖਿਆ ਹੈ। ਉਨ੍ਹਾਂ ਦੱਸਿਆ ਕਿ ਇਸੇ ਤਹਿਤ ਹੀ ਸਮਾਣਾ ਹਲਕੇ ਦੇ ਸਰਕਾਰੀ ਸਕੂਲਾਂ ਲਈ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗ੍ਰਾਂਟਾਂ ਦੇ ਖੁੱਲ੍ਹੇ ਗੱਫੇ ਜਾਰੀ ਕੀਤੇ ਹਨ। ਚੇਤਨ ਸਿੰਘ ਜੌੜਾਮਾਜਰਾ ਨੇ ਸਰਕਾਰੀ ਪ੍ਰਾਇਮਰੀ ਸਕੂਲ ਚੁਪਕੀ 'ਚ 3 ਕਮਰਿਆਂ ਦੀ ਉਸਾਰੀ ਲਈ 10 ਲੱਖ ਰੁਪਏ, ਸਰਕਾਰੀ ਹਾਈ ਸਕੂਲ ਬੰਮਣਾਂ ਦੇ 5 ਕਮਰਿਆਂ ਦੀ ਉਸਾਰੀ ਲਈ 15 ਲੱਖ ਰੁਪਏ, ਸਰਕਾਰੀ ਹਾਈ ਸਕੂਲ ਚਤੈਹਰਾ 2 ਕਮਰਿਆਂ ਦੀ ਉਸਾਰੀ ਲਈ 6 ਲੱਖ ਰੁਪਏ, ਸਰਕਾਰੀ ਮਿਡਲ ਸਕੂਲ ਮੂੰਡ ਖੇੜਾ 2 ਕਮਰਿਆਂ ਦੀ ਉਸਾਰੀ ਤੇ ਇਮਾਰਤ ਦੀ ਮੁਰੰਮਤ ਲਈ 8 ਲੱਖ ਰੁਪਏ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਖਾਨਪੁਰ ਗਾੜੀਆ 'ਚ 5 ਕਮਰਿਆਂ ਦੀ ਉਸਾਰੀ ਲਈ 15 ਲੱਖ ਰੁਪਏ ਜਾਰੀ ਕੀਤੇ ਹਨ। 
 
 
 
ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਜਿਨ੍ਹਾਂ ਕੋਲ, ਜਲ ਸਰੋਤ, ਖਨਣ ਤੇ ਭੂ-ਵਿਗਿਆਨ, ਜਲ ਤੇ ਭੂਮੀ ਰੱਖਿਆ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਬਾਰੇ ਵਿਭਾਗ ਵੀ ਹਨ, ਨੇ ਅੱਗੇ ਦੱਸਿਆ ਕਿ ਪਿੰਡ ਬਿਜਲਪੁਰ ਦੇ ਜਿੰਮ ਲਈ 1.5 ਲੱਖ, ਵਜੀਦਪੁਰ ਦੇ ਜਿੰਮ ਲਈ 3 ਲੱਖ, ਕਰਹਾਲੀ ਦੇ ਜਿੰਮ ਲਈ 1.5 ਲੱਖ ਰੁਪਏ ਅਤੇ ਪਿੰਡ ਕਾਦਰਾਬਾਦ ਵਿਖੇ ਜਿੰਮ ਲਈ 3 ਲੱਖ ਰੁਪਏ ਜਾਰੀ ਕੀਤੇ ਗਏ ਹਨ। ਇਸ ਮੌਕੇ ਹਰਜਿੰਦਰ ਸਿੰਘ ਮਿੰਟੂ ਜੌੜਾਮਾਜਰਾ, ਓ.ਐਸ.ਡੀ. ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ ਤੇ ਬਲਕਾਰ ਸਿੰਘ ਗੱਜੂਮਾਜਰਾ, ਐਸ. ਡੀ. ਐਮ. ਚਰਨਜੀਤ ਸਿੰਘ, ਸੁਰਜੀਤ ਸਿੰਘ ਦਹੀਆ, ਸੁਰਜੀਤ ਸਿੰਘ ਫ਼ੌਜੀ, ਸੋਨੂੰ ਥਿੰਦ ਤੇ ਹੋਰ ਪਤਵੰਤੇ ਵੀ ਮੌਜੂਦ ਸਨ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ