Wednesday, December 17, 2025

Chandigarh

ਸਥਾਨਕ ਸਰਕਾਰਾਂ ਮੰਤਰੀ ਵੱਲੋਂ ਵੱਖ ਵੱਖ ਸਕੀਮਾਂ ਅਧੀਨ ਚਲ ਰਹੇ ਪ੍ਰਾਜੈਕਟਾ ਨੂੰ ਤੇਜੀ ਨਾਲ ਮੁਕੰਮਲ ਕਰਨ ਦੇ ਆਦੇਸ਼

December 18, 2023 06:31 PM
SehajTimes
 
ਚੰਡੀਗੜ੍ਹ : ਪੰਜਾਬ ਭਰ ਵਿੱਚ ਵੱਖ ਵੱਖ ਸਕੀਮਾਂ ਅਧੀਨ ਚਲ ਰਹੇ ਵਿਕਾਸ ਪ੍ਰਾਜੈਕਟਾਂ ਤੇਜੀ ਨਾਲ ਮੁਕੰਮਲ ਕੀਤੇ ਜਾਣਗੇ, ਇਹ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਵਾਤਾਵਰਣ ਅਤੇ ਬਿਹਤਰ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਅੱਜ ਇਥੇ ਮਿਉਂਸੀਪਲ ਭਵਨ ਸੈਕਟਰ 35 ਚੰਡੀਗੜ੍ਹ ਵਿਖੇ ਸਥਾਨਕ ਸਰਕਾਰਾਂ ਮੰਤਰੀ ਨੇ ਵਿਭਾਗ ਦੇ ਮੁੱਖ ਦਫ਼ਤਰ ਦੇ ਅਧਿਕਾਰੀਆਂ, ਸਮੂਹ ਡਿਪਟੀ ਕਮਿਸ਼ਨਰਾਂ, ਨਗਰ ਨਿਗਮ ਦੇ ਸਮੂਹ ਕਮਿਸ਼ਨਰਾਂ ਅਤੇ ਸਮੂਹ ਵਧੀਕ ਡਿਪਟੀ ਕਮਿਸ਼ਨਰਾਂ (ਜਨਰਲ/ਸ਼ਹਿਰੀ ਵਿਕਾਸ) ਨਾਲ ਵੀਡੀਓ ਕਾਨਫਰੰਸ ਰਾਹੀਂ ਸਮੀਖਿਆ ਮੀਟਿੰਗ ਕਰਦਿਆਂ ਵੱਖ ਵੱਖ ਸਕੀਮਾਂ ਅਧੀਨ ਅਣਵਰਤੇ ਫੰਡਾਂ ਨੂੰ ਤੁਰੰਤ ਖਰਚਿਆ ਜਾਵੇ ਤਾਂ ਜੋ ਲੋਕਾਂ ਨੂੰ ਜਲਦ ਤੋ ਜਲਦ ਬੁਨਿਆਦੀ ਸਹੂਲਤਾਂ ਦਿੱਤੀਆਂ ਜਾ ਸਕਣ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਅਮਰੂਤ ਸਕੀਮ, ਸਵੱਛ ਭਾਰਤ ਮਿਸ਼ਨ ਅਤੇ ਸਮਾਰਟ ਸਿਟੀ ਮਿਸ਼ਨ ਅਧੀਨ ਵਿਕਾਸ ਕਾਰਜਾਂ ਦੀ ਰਿਪੋਰਟ ਲਈ, ਅਤੇ ਅਧਿਕਾਰੀਆਂ ਨੂੰ ਵੱਖ-ਵੱਖ ਮੱਦਾਂ ਅਧੀਨ ਪਏ ਅਣਵਰਤੇ ਫੰਡਾਂ ਨੂੰ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕਾਂ ਦੀ ਭਲਾਈ ਲਈ ਵਿਕਾਸ ਕਾਰਜਾਂ 'ਤੇ ਛੇਤੀ ਖਰਚ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਜੇਕਰ ਅਣਵਰਤੇ ਫੰਡਜ਼ ਨੂੰ ਲੋਕਾਂ ਦੀ ਭਲਾਈ ਲਈ ਸਮੇਂ ਸਿਰ ਨਹੀਂ ਖਰਚਿਆਂ ਜਾਂਦਾ ਤਾਂ ਦੋਸ਼ੀ ਪਾਏ ਜਾਣ ਵਾਲੇ ਅਧਿਕਾਰੀਆਂ ਵਿਰੁੱਧ ਬਣਦੀ ਕਾਰਵਾਈ ਉਲੀਕੀ ਜਾਵੇਗੀ। ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ (ਜਨਰਲ/ਸ਼ਹਿਰੀ ਵਿਕਾਸ) ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਵੱਖਰੀ ਮੀਟਿੰਗ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹਿਰੀ ਸਥਾਨਕ ਇਕਾਈਆਂ ਵਿੱਚ ਸਾਫ਼-ਸਫਾਈ, ਸਾਫ਼ ਪਾਣੀ ਮੁਹੱਈਆ ਕਰਵਾਉਣ, ਸਟਰੀਟ ਲਾਈਟਾਂ, ਸੀਵੇਰਜ ਅਤੇ ਪਾਰਕਾਂ ਆਦਿ ਦੇ ਕੰਮਾਂ ਵੱਲ ਵਿਸ਼ੇਸ ਧਿਆਨ ਦਿੱਤਾ ਜਾਵੇ। ਉਨ੍ਹਾਂ ਨੇ ਡੀਸੀਜ਼ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਜਿੱਥੇ ਕਿਤੇ ਵਾਟਰ ਟਰੀਟਮੈਂਟ ਪਲਾਂਟ, ਸੀਵਰੇਜ਼ ਟਰੀਟਮੈਂਟ ਪਲਾਂਟਾਂ ਲਈ ਢੁੱਕਵੀ ਜਗ੍ਹਾਂ ਦੀ ਭਾਲ ਕਰਨ ਜਾਂ ਕਿਸੇ ਤਰ੍ਹਾਂ ਦੀ ਕੋਈ ਹੋਰ ਦਿੱਕਤ ਪੇਸ਼ ਆਉਂਦੀ ਹੈ, ਉਥੇ ਸਬੰਧਤ ਮਿਉਸੀਪਲ ਕਮਿਸ਼ਨਰ ਨਾਲ ਤਾਲਮੇਲ ਕਰਕੇ ਇਸ ਦਾ ਹੱਲ ਪਹਿਲ ਦੇ ਅਧਾਰ 'ਤੇ ਕੱਢਿਆ ਜਾਵੇ।
 
ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਆਪਣੇ ਹਲਕੇ ਦੇ ਵਿਧਾਇਕਾਂ ਨਾਲ ਸਬੰਧਤ ਵਿਕਾਸ ਕਾਰਜਾਂ ਸਬੰਧੀ ਪੂਰੀ ਜਾਣਕਾਰੀ ਸਾਂਝੀ ਕਰਨ ਤਾਂ ਜੋ ਸੂਬਾ ਵਾਸੀਆਂ ਦੀ ਜ਼ਰੂਰਤ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਸਕਣ। ਇਸ ਤੋਂ ਇਲਾਵਾ ਉਨ੍ਹਾ ਕਿਹਾ ਕਿ ਵਿਕਾਸ ਕਾਰਜਾਂ ਸਬੰਧੀ ਸਕੀਮਾਂ ਨੂੰ ਸਮੇਂ ਸਿਰ ਲਾਗੂ ਕੀਤਾ ਜਾਵੇ ਅਤੇ ਪੈਸੇ ਦਾ ਸਹੀ ਇਸਤੇਮਾਲ ਕੀਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਕੋਲ ਵਿਕਾਸ ਕਾਰਜ਼ਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਮੰਤਰੀ ਨੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਨਦੇਹੀ ਨਾਲ ਅਤੇ ਆਪਸੀ ਸਹਿਯੋਗ ਨਾਲ ਕੰਮ ਕਰਨਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਸੂਬਾ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਚਾਹੁੰਦੀ ਹੈ। ਇਸ ਲਈ ਜੇਕਰ ਕੋਈ ਵਿਅਕਤੀ ਭ੍ਰਿਸ਼ਟਾਚਾਰ ਵਿੱਚ ਲਿੱਪਤ ਪਾਇਆ ਜਾਂਦਾ ਹੈ ਤਾਂ ਉਸਨੂੰ ਬਖ਼ਸਿਆ ਨਹੀਂ ਜਾਵੇਗਾ। ਮੀਟਿੰਗ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀ.ਈ.ਓ. ਮਾਲਵਿੰਦਰ ਸਿੰਘ ਜੱਗੀ, ਪੀ ਐਮ ਆਈ ਡੀ ਸੀ ਦੇ ਸੀ ਈ ਓ ਦੀਪਤੀ ਉੱਪਲ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

Have something to say? Post your comment

 

More in Chandigarh

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ