Wednesday, September 17, 2025

Chandigarh

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਬਾਰੇ ਸਿਖਲਾਈ ਪ੍ਰੋਗਰਾਮ ਦਾ ਕੀਤਾ ਉਦਘਾਟਨ

December 18, 2023 06:38 PM
SehajTimes
ਚੰਡੀਗੜ੍ਹ : ਪੰਜਾਬ ਦੇ ਲੋਕਾਂ ਨੂੰ ਸਿਹਤਮੰਦ ਅਤੇ ਖੁਸ਼ਹਾਲ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਟੀਚੇ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਭਾਰਤ ਦੀ ਰਵਾਇਤੀ ਸਿਹਤ ਸੰਭਾਲ ਪ੍ਰਣਾਲੀ ‘ਆਯੁਰਵੇਦ’ ਨੂੰ ਮੁੜ ਸੁਰਜੀਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਜ਼ਿਕਰਯੋਗ ਹੈ ਕਿ ਆਯੁਰਵੇਦ ਦਾ ਮੁੱਖ ਮੰਤਵ ਬਿਮਾਰੀ ਦੀ ਰੋਕਥਾਮ ਅਤੇ ਸਿਹਤ ਦੀ ਸਾਂਭ-ਸੰਭਾਲ ’ਤੇ ਹੁੰਦਾ ਹੈ, ਜਦਕਿ, ਇਸ ਪ੍ਰਣਾਲੀ ਵਿੱਚ ਕੁਦਰਤੀ ਤੱਤਾਂ ਦੀ ਵਰਤੋਂ ਕਰਕੇ ਬਿਮਾਰੀ ਦਾ ਇਲਾਜ ਵੀ ਕੀਤਾ ਜਾਂਦਾ ਹੈ।
 
 
ਡਾ. ਬਲਬੀਰ ਸਿੰਘ, ਜੋ ਕਿ ਆਯੁਰਵੇਦ  ਵਿਭਾਗ ਪੰਜਾਬ ਦੇ ਡਾਇਰੈਕਟਰ ਡਾ. ਰਵੀ ਡੂਮਰਾ ਨਾਲ ਇਥੇ ਪਹੁੰਚੇ ਸਨ, ਨੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ (ਮਗਸੀਪਾ) ਵਿਖੇ ਆਯੋਜਿਤ ਆਯੂਸ਼ ਸਿਹਤ ਅਤੇ ਤੰਦਰੁਸਤੀ ਕੇਂਦਰ, ਪੰਜਾਬ ’ਤੇ 5 ਰੋਜ਼ਾ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਕੀਤਾ।
 
 
ਸਿਹਤ ਮੰਤਰੀ ਨੇ ਸਾਰੇ ਪ੍ਰਤੀਭਾਗੀਆਂ ਨੂੰ ਰੋਲ ਮਾਡਲ ਬਣਨ ਅਤੇ ਇਸ ਚੰਗੀ ਪੁਰਾਤਨ ਭਾਰਤੀ ਇਲਾਜ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਵਿੱਚ ਰਾਜ ਦੀ ਮਦਦ ਕਰਨ ਦਾ ਸੱਦਾ ਦਿੱਤਾ, ਜੋ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੇ ਪੰਜਾਬ ਦੇ ਲੋਕਾਂ ਨੂੰ ਸਿਹਤਮੰਦ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਸਵੈ-ਇੱਛਾ ਨਾਲ ਆਪਣੇ ਘਰਾਂ ਦੇ ਨੇੜੇ ਯੋਗਾ ਸੈਸ਼ਨ ਕਰਵਾਉਣ ਅਤੇ ਲੋਕਾਂ ਨੂੰ ਆਯੁਰਵੇਦ ਪ੍ਰਤੀ ਜਾਗਰੂਕ ਕਰਨ ਲਈ ਵੀ ਕਿਹਾ।
 
 
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 158 ਆਯੂਸ਼ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਨੂੰ ਅਪਗ੍ਰੇਡ ਕੀਤਾ ਹੈ ਅਤੇ ਇਨ੍ਹਾਂ ਸਾਰੇ ਕੇਂਦਰਾਂ ਵਿੱਚ ਹਰਬਲ ਗਾਰਡਨ ਸਥਾਪਿਤ ਕੀਤੇ ਜਾ ਰਹੇ ਹਨ ਤਾਂ ਜੋ ਲੋਕ ਹਲਕੀਆਂ-ਫੁਲਕੀਆਂ ਬਿਮਾਰੀਆਂ ਤੋਂ ਨਿਜਾਤ ਪਾਉਣ  ਐਲੋਪੈਥੀ ਦਵਾਈਆਂ ’ਤੇ ਨਿਰਭਰ ਹੋਣ ਦੀ ਥਾਂ ਜੜੀ- ਬੂਟੀਆਂ ਵਾਲੀਆਂ ਕੁਦਰਤੀ ਦਵਾਈਆਂ ਇਸਤੇਮਾਲ  ਕਰ ਠੀਕ ਹੋ ਸਕਣ। ਇਸ ਵਰਕਸ਼ਾਪ ਵਿੱਚ ਸੂਬੇ ਭਰ ਦੇ ਸਾਰੇ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ, ਆਯੁਰਵੈਦਿਕ ਮੈਡੀਕਲ ਅਫ਼ਸਰ, ਉਪਵੇਦ ਅਤੇ ਯੋਗਾ ਇੰਸਟਰਕਟਰਾਂ ਨੇ ਭਾਗ ਲਿਆ ।

Have something to say? Post your comment

 

More in Chandigarh

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ 'ਤੇ ਪੈਣ ਲੱਗੀ ਜ਼ਿੰਦਗੀ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

'ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ 'ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ