Tuesday, November 18, 2025

Chandigarh

ਪੰਜਾਬ ਸਰਕਾਰ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਲਈ ਲਗਾਤਾਰ ਕਾਰਜਸ਼ੀਲ: ਡਾ. ਬਲਜੀਤ ਕੌਰ

December 18, 2023 07:01 PM
SehajTimes
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਕੁਪੋਸ਼ਣ ਅਤੇ ਅਨੀਮੀਆ ਦੇ ਖਾਤਮੇ ਸਬੰਧੀ ਕਿਸਾਨ ਭਵਨ, ਚੰਡੀਗੜ੍ਹ ਵਿਖੇ ਵਰਕਸ਼ਾਪ ਦਾ ਆਯੋਜਨ ਕੀਤਾ। 
 
ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਕੁਪੋਸ਼ਣ ਅਤੇ ਅਨੀਮੀਆ ਦੇ ਖਾਤਮੇ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ।  ਉਨ੍ਹਾਂ ਦੱਸਿਆ ਕਿ ਕੁਪੋਸ਼ਣ ਹਰ ਉਮਰ ਦੇ ਲੋਕਾਂ ਨੂੰ ਪ੍ਰਭਾਵਿਤ ਕਰਦਾ ਹੈ। ਸਰਕਾਰ ਵੱਲੋਂ ਕੁਪੋਸ਼ਣ ਦੇ ਖਾਤਮੇ ਲਈ ਉਪਰਾਲੇ ਕੀਤੇ ਜਾ ਰਹੇ ਹਨ। ਵਿਭਾਗ ਵੱਲੋਂ ਪੋਸ਼ਣ ਦੀ ਮਹੱਤਤਾ ਬਾਰੇ ਸੂਬੇ ਦੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਸੂਬੇ 'ਚੋ ਕੁਪੋਸ਼ਣ ਦਾ ਖਾਤਮਾ ਕੀਤਾ ਜਾ ਸਕੇ। ਲੋਕਾਂ ਨੂੰ ਪੌਸ਼ਟਿਕ ਭੋਜਨ ਦੀ ਖਪਤ ਨੂੰ ਉਤਸ਼ਾਹਿਤ ਕਰਨਾ, ਔਰਤਾਂ ਅਤੇ ਬੱਚਿਆਂ ਵਿੱਚ ਕੁਪੋਸ਼ਣ ਨੂੰ ਘਟਾਉਣਾ, ਛਾਤੀ ਦਾ ਦੁੱਧ ਚੁੰਘਾਉਣ ਅਤੇ ਪੋਸ਼ਣ ਸੰਬੰਧੀ ਸੇਵਾਵਾਂ ਅਤੇ ਸਪਲੀਮੈਂਟਸ ਪ੍ਰਦਾਨ ਕਰਨਾ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।
ਉਨ੍ਹਾਂ ਗੈਰ-ਸਰਕਾਰੀ ਸੰਸਥਾਵਾਂ, ਸਿਹਤ ਵਿਭਾਗ ਅਤੇ ਲੋਕਾਂ ਨੂੰ ਕੁਪੋਸ਼ਣ ਦੇ ਖਾਤਮੇ ਲਈ ਮਿਲ ਕੇ ਕੰਮ ਕਰਨ ਲਈ ਕਿਹਾ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਸਿਹਤਮੰਦ ਭਵਿੱਖ ਬਣਾਇਆ ਜਾ ਸਕੇ। ਮੰਤਰੀ  ਵਲੋਂ ਵਿਭਾਗ ਨੂੰ ਹੋਰ ਮਿਹਨਤ ਨਾਲ ਕੰਮ ਕਰਨ ਲਈ ਕਿਹਾ ਤਾਂ ਜੋ ਪੰਜਾਬ ਵਿੱਚ ਕੁਪੋਸ਼ਣ ਅਤੇ ਅਨੀਮੀਆ ਨੂੰ ਠੱਲ ਪਾਈ ਜਾ ਸਕੇ। ਇਸ ਮੌਕੇ ਸਿਹਤ ਵਿਭਾਗ, ਸਿੱਖਿਆ ਵਿਭਾਗ, ਪੀ.ਜੀ.ਆਈ ਚੰਡੀਗੜ੍ਹ ਅਤੇ ਮੈਡੀਕਲ ਐਜੁਕੇਸ਼ਨ ਐਡ ਰਿਸਰਚ, ਪਟਿਆਲਾ ਦੇ ਡਾਕਟਰਾਂ ਵੱਲੋਂ ਵਿਚਾਰ ਵਟਾਂਦਰਾ ਕੀਤਾ ਗਿਆ।
 
ਇਸ ਮੌਕੇ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਰਾਜੀ ਪੀ. ਸ੍ਰੀਵਾਸਤਵਾ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਸ਼ੇਨਾ ਅਗਰਵਾਲ, ਡਿਪਟੀ ਡਾਇਰੈਕਟਰ ਸੁਖਦੀਪ ਸਿੰਘ ਝੱਜ ਅਤੇ ਪੋਸ਼ਣ ਅਭਿਆਨ ਦੇ ਸਟੇਟ ਕੰਸਲਟੈਂਟ ਪ੍ਰਿਅੰਕਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
 

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ : ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ ਜੋਗਾ (ਲੜਕੇ) ‘ਚ ਮਾਪੇ–ਅਧਿਆਕ ਮਿਲਣੀ ਦਾ ਆਯੋਜਨ

 

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ : ਸਰਕਾਰੀ ਫ਼ੰਡ ਗ਼ਬਨ ਕਰਨ ਦੇ ਦੋਸ਼ ਹੇਠ ਬੀ.ਡੀ.ਪੀ.ਓ. ਖੰਨਾ ਮੁਅੱਤਲ

 

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ : ਸਪੋਰਟਸ ਕਲੱਬ ਧਨੌਲਾ ਵੱਲੋਂ ਤਗਮੇ ਜੇਤੂ ਧਨੌਲਾ ਦੇ ਖਿਡਾਰੀਆਂ ਦਾ ਸਨਮਾਨ

 

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ : ਦਿਹਾਤੀ ਮਹਿਲਾਵਾਂ ਦੇ 198 ਸਮੂਹਾਂ ਨੂੰ ਕਰਜ਼ਾ ਰਾਸ਼ੀ ਪੱਤਰ ਵੰਡੇ

 

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ : ਫ਼ਹਿਤਗੜ੍ਹ ਸਾਹਿਬ ਵਿੱਚ ਬਣੇ 236 ਆਯੂਸ਼ਮਾਨ ਸਿਹਤ ਕਾਰਡ

Have something to say? Post your comment

 

More in Chandigarh

ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦਾ ਬੇਹੁਰਮਤੀ ਦਾ ਮਾਮਲਾ

‘ਯੁੱਧ ਨਸ਼ਿਆਂ ਵਿਰੁੱਧ’: 261ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ 2.2 ਕਿਲੋਗ੍ਰਾਮ ਹੈਰੋਇਨ, 1.88 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ

ਪੰਜਾਬ ਕੈਬਨਿਟ ਵੱਲੋਂ ‘ਨਵੀਂ ਦਿਸ਼ਾ’ ਯੋਜਨਾ ਨੂੰ ਹਰੀ ਝੰਡੀ: ਔਰਤਾਂ ਦੀ ਸਿਹਤ ਲਈ ਵੱਡਾ ਫੈਸਲਾ : ਡਾ. ਬਲਜੀਤ ਕੌਰ

'ਯੁੱਧ ਨਸ਼ਿਆਂ ਵਿਰੁੱਧ': 260ਵੇਂ ਦਿਨ, ਪੰਜਾਬ ਪੁਲਿਸ ਵੱਲੋਂ 3.1 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ 72 ਨਸ਼ਾ ਤਸਕਰ ਗ੍ਰਿਫ਼ਤਾਰ

ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਨਲਿਨ ਅਚਾਰੀਆ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸਪੀਕਰ ਨੇ ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ

ਲਾਲਜੀਤ ਸਿੰਘ ਭੁੱਲਰ ਨੇ ਸੜਕੀ ਆਵਾਜਾਈ ਪੀੜਤਾਂ ਲਈ ਵਿਸ਼ਵ ਯਾਦਗਾਰੀ ਦਿਵਸ 'ਤੇ ਹਿੱਟ ਐਂਡ ਰਨ ਮੁਆਵਜ਼ਾ ਯੋਜਨਾ ਲਈ ਕਾਰਜ ਯੋਜਨਾ ਦੀ ਕੀਤੀ ਸ਼ੁਰੂਆਤ

ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਕੈਬਨਿਟ ਦੇ ਵੱਡੇ ਫ਼ੈਸਲੇ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ 24 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਮਨਜ਼ੂਰੀ