Saturday, November 01, 2025

Malwa

ਸਮਾਜ ਸੇਵੀ ਸੰਸਥਾਵਾਂ ਦੇ ਕਾਰਜ਼ ਸ਼ਲਾਘਾਯੋਗ : ਟੋਨੀ

December 19, 2023 11:16 AM
ਦਰਸ਼ਨ ਸਿੰਘ ਚੌਹਾਨ
ਸੁਨਾਮ : ਲਾਇਨਜ਼ ਕਲੱਬ ਸੁਨਾਮ ਰਾਇਲਜ਼ ਵੱਲੋਂ ਪ੍ਰਧਾਨ ਸੰਜੀਵ ਮੈਨਨ ਦੀ ਅਗਵਾਈ ਹੇਠ ਪਰਿਵਾਰਿਕ ਮਿਲਣੀ " ਮਿਲਾਪ " ਦੇ ਬੈਨਰ ਹੇਠ ਕਰਵਾਈ ਗਈ। ਸਮਾਗਮ ਵਿੱਚ ਨਗਰ ਕੌਂਸਲ ਸੁਨਾਮ ਦੇ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਆਲ ਇੰਡੀਆ ਬ੍ਰਾਹਮਣ ਫੈਡਰੇਸ਼ਨ ਦੇ ਕੌਮੀ ਮੀਤ ਪ੍ਰਧਾਨ ਪ੍ਰਦੀਪ ਮੈਨਨ , ਥਾਣਾ ਸ਼ਹਿਰੀ ਸੁਨਾਮ ਦੇ ਮੁਖੀ ਇੰਸਪੈਕਟਰ ਦੀਪਇੰਦਰਪਾਲ ਸਿੰਘ ਜੇਜੀ ਅਤੇ ਕੌਂਸਲਰ ਨਿਰਮਲਾ ਦੇਵੀ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਮੁੱਖ ਮਹਿਮਾਨ ਨਗਰ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਨੇ ਬੋਲਦਿਆਂ ਕਿਹਾ ਕਿ ਲੋੜਵੰਦਾਂ ਦੀ ਮੱਦਦ ਲਈ ਸਮਾਜ ਸੇਵੀ ਸੰਸਥਾਵਾਂ ਵੱਲੋਂ ਕੀਤੇ ਜਾ ਰਹੇ ਕਾਰਜ਼ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਲਾਇਨਜ਼ ਕਲੱਬ ਸੁਨਾਮ ਰਾਇਲਜ਼ ਵੱਲ਼ੋਂ ਵੀ ਸਮਾਜ ਸੇਵੀ ਕਾਰਜਾਂ ਵਿੱਚ ਵਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ। ਆਲ ਇੰਡੀਆ ਬ੍ਰਾਹਮਣ ਫੈਡਰੇਸ਼ਨ ਦੇ ਕੌਮੀ ਮੀਤ ਪ੍ਰਧਾਨ ਪ੍ਰਦੀਪ ਮੈਨਨ ਨੇ ਕਿਹਾ ਕਿ " ਮਿਲਾਪ " ਦੇ ਬੈਨਰ ਹੇਠ ਪਰਿਵਾਰਿਕ ਮਿਲਣ ਪ੍ਰੋਗਰਾਮ ਦਾ ਸਲੋਗਨ ਭਾਈਚਾਰਕ ਸਾਂਝ ਦੀ ਗਵਾਹੀ ਭਰ ਰਿਹਾ ਹੈ। ਕਲੱਬ ਪ੍ਰਧਾਨ ਸੰਜੀਵ ਮੈਨਨ ਨੇ ਕਿਹਾ ਕਿ ਪਰਿਵਾਰਾਂ ਵਿੱਚ ਆਪਸੀ ਸਾਂਝ ਸਮੇਂ ਦੀ ਲੋੜ ਬਣ ਚੁੱਕੀ ਹੈ ਕਿਉਂਕਿ ਅਜੋਕੇ ਤੇਜ਼ ਰਫ਼ਤਾਰ ਯੁੱਗ ਅੰਦਰ ਹਰ ਇੱਕ ਇਨਸਾਨ ਦੀ ਦੌੜ ਇੱਕ ਦੂਜੇ ਤੋਂ ਅੱਗੇ ਲੰਘਣ ਦੀ ਬਣੀ ਹੋਈ ਹੈ। ਇਸ ਮੌਕੇ ਕਲੱਬ ਦੇ ਚੇਅਰਮੈਨ ਮਨਿੰਦਰ ਸਿੰਘ ਲਖਮੀਰਵਾਲਾ, ਸਕੱਤਰ ਮੁਕੇਸ਼ ਨਾਗਪਾਲ, ਕੈਸ਼ੀਅਰ ਕੁਲਵਿੰਦਰ ਸਿੰਘ ਨਾਮਧਾਰੀ, ਪੀ.ਆਰ.ਓ ਰਾਜੇਸ਼ ਗਰਗ, ਗਰੋਥ ਚੇਅਰਮੈਨ ਪਰਵੀਨ ਗਰਗ, ਜ਼ੋਨ ਚੇਅਰਮੈਨ ਪਰਮਿੰਦਰ ਸਿੰਘ ਜਾਰਜ, ਮੁਨੀਸ਼ ਗੁਪਤਾ  , ਸੁਨੀਤਾ ਸ਼ਰਮਾ, ਗੁਰਿੰਦਰਜੀਤ ਸਿੰਘ ਧਾਲੀਵਾਲ, ਕਰੁਣ ਬਾਂਸਲ, ਮਨਪ੍ਰੀਤ ਸਿੰਘ ਨੀਲੋਵਾਲ , ਕਰੁਣ ਗੋਇਲ , ਸੱਤਪਾਲ ਰਾਮ, ਗੁਰਚਰਨ ਸਿੰਘ, ਕ੍ਰਿਸ਼ਨ ਸਿੰਘ ਢੋਟ, ਜਗਰਾਜ ਸਿੰਘ, ਗਗਨਦੀਪ ਸਿੰਘ ਲਿੱਲੀ, ਸੰਜੀਵ ਕਾਂਸਲ, ਡਾ: ਅੰਸੂਮਨ ਫੂਲ,  ਰਜਨੀਸ਼ ਗਰਗ ਸੰਜੂ , ਕੁਲਵੀਰ ਸਿੰਘ ਚਹਿਲ, ਰਜਿੰਦਰ ਸਿੰਘ ਤੂਰ, ਨਰਿੰਦਰ ਕਾਲਾ, ਸੁਮਿਤ ਸਿੰਗਲਾ, ਪਵਿੱਤਰ ਸਿੰਗਲਾ, ਆਰ ਐਨ ਕਾਂਸਲ, ਰਿੰਕੂ ਗਰਗ, ਮੁਨੀਸ਼ ਗੁਪਤਾ ਆਸ਼ੂ, ਜਤਿੰਦਰ ਪੁਰੀ, ਅਨੀਸ਼ ਸੋਨੂੰ  ਆਦਿ ਹਾਜ਼ਰ ਸਨ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ