Sunday, May 05, 2024

Malwa

ਸ਼ਹੀਦੀ ਸਭਾ ਦੇ ਮਾਹੌਲ ਦੀ ਧਾਰਮਿਕ ਮਹੱਤਤਾ ਨੂੰ ਵੇਖਦੇ ਹੋਏ ਸਾਫ ਸਫਾਈ ਦਾ ਦਿੱਤਾ ਜਾਵੇ ਵਿਸ਼ੇਸ਼ ਧਿਆਨ : ਡਿਪਟੀ ਕਮਿਸ਼ਨਰ

December 19, 2023 02:42 PM
SehajTimes

ਫ਼ਤਹਿਗੜ੍ਹ ਸਾਹਿਬ : ਸਰਬੰਸਦਾਨੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ 26 ਤੋਂ 28 ਦਸੰਬਰ ਤੱਕ ਆਯੋਜਿਤ ਕੀਤੀ ਜਾਣ ਵਾਲੀ ਸ਼ਹੀਦੀ ਸਭਾ ਦੌਰਾਨ ਮਾਹੌਲ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਲਈ ਸਾਫ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਤਾਂ ਜੋ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਰਦੀ ਦੇ ਮੌਸਮ ਲਈ 225 ਸਫਾਈ ਸੇਵਕਾਂ ਨੂੰ ਜਰਸੀਆਂ ਵੰਡਣ ਸਮੇਂ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਤੇ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਨੂੰ ਆਉਂਦੀਆਂ ਸਾਰੀਆਂ ਸੜਕਾਂ ਦੀ ਵਿਆਪਕ ਪੱਧਰ ਤੇ ਸਾਫ ਸਫਾਈ ਕਰਵਾਈ ਜਾ ਰਹੀ ਹੈ ਅਤੇ ਇਸ ਕੰਮ ਲਈ ਨਗਰ ਕੌਂਸਲਾਂ ਦੀਆਂ ਅੱਠ ਟੀਮਾਂ ਵੱਖ-ਵੱਖ ਸੈਕਟਰਾਂ ਦੀ ਸਾਫ ਸਫਾਈ ਕਰਵਾ ਰਹੀਆਂ ਹਨ।

 

          ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਸ਼ਹੀਦੀ ਸਭਾ ਦੌਰਾਨ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਤੇ ਲੰਗਰ ਕਮੇਟੀਆਂ ਨੂੰ ਅਪੀਲ ਕੀਤੀ ਕਿ ਇਸ ਪਵਿੱਤਰ ਤੇ ਇਤਿਹਾਸਕ ਸ਼ਹਿਰ ਨੂੰ ਪਲਾਸਟਿਕ ਅਤੇ ਕੂੜਾ ਕਰਕਟ ਮੁਕਤ ਬਣਾਉਣ ਲਈ ਪਲਾਸਟਿਕ ਦੇ ਲਿਫਾਫਿਆਂ ਤੇ ਥਰਮੋਕੋਲ ਕਰੋਕਰੀ ਦੀ ਵਰਤੋਂ ਨਾ ਕੀਤੀ ਜਾਵੇ ਅਤੇ ਗਿੱਲਾ ਕੂੜਾ (ਫਲ, ਸਬਜ਼ੀਆਂ ਦੇ ਛਿਲਕੇ ਤੇ ਬਚਿਆ ਹੋਇਆ  ਖਾਣਾ) ਵੱਖ-ਵੱਖ ਡਰੰਮ ਵਿੱਚ ਰੱਖਿਆ ਜਾਵੇ ਤਾਂ ਜੋ ਇਸ ਤੋਂ ਖਾਦ ਬਣਾਈ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਸੁੱਕਾ ਕੂੜਾ (ਪਲਾਸਟਿਕ ਪੈਕਜਿੰਗ/ਬੋਤਲ ਆਦਿ) ਨੂੰ ਅਲੱਗ ਬੋਰੇ ਵਿੱਚ ਰੱਖਿਆ ਜਾਵੇ ਅਤੇ ਕੂੜੇ ਨੂੰ ਅੱਗ ਨਾ ਲਗਾਈ ਜਾਵੇ । ਉਨ੍ਹਾਂ ਇਹ ਅਪੀਲ ਵੀ ਕੀਤੀ ਕਿ ਪਾਣੀ ਦੀ ਦੁਰਵਰਤੋਂ ਨਾ ਕੀਤੀ ਜਾਵੇ ਤੇ ਸੁੱਕਾ ਤੇ ਗਿੱਲਾ ਕੂੜਾ ਨਗਰ ਕੌਂਸਲ ਵੱਲੋਂ ਕੂੜਾ ਚੁਕਣ ਲਈ ਲਗਾਏ ਗਏ ਵਾਹਨਾਂ ਨੂੰ ਹੀ ਦਿੱਤੇ ਜਾਣ। ਉਨ੍ਹਾਂ ਦੱਸਿਆ ਕਿ ਕੂੜਾ ਚੁੱਕਣ ਵਾਲੇ ਵਾਹਨ ਰੋਜ਼ਾਨਾਂ ਸਵੇਰੇ ਤੇ ਸ਼ਾਮ ਨੂੰ ਕੂੜਾ ਚੁੱਕਣ ਲਈ ਆਉਣਗੇ।

 

          ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਦੀ ਸੁਰੱਖਿਆ ਤੇ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਸਫਾਈ ਸੇਵਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸ਼ਹੀਦੀ ਸਭਾ ਦੀ ਧਾਰਮਿਕ ਮਹੱਤਤਾ ਨੂੰ ਵੇਖਦੇ ਹੋਏ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਮਿਹਨਤ ਨਾਲ ਨੇਪਰੇ ਚਾੜੀ ਜਾਵੇ। ਉਨ੍ਹਾਂ ਕਿਹਾ ਕਿ ਪ੍ਰਸਾਸ਼ਨ ਸਫਾਈ ਸੇਵਕਾਂ ਲਈ ਸਰਕਾਰ ਵੱਲੋਂ ਚਲਾਈ ਜਾ ਰਹੀਆਂ ਸਕੀਮਾਂ ਦਾ ਹੇਠਲੇ ਪੱਧਰ ਤੱਕ ਲਾਭ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਇਸ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ, ਨਗਰ ਕੌਂਸਲ ਸਰਹਿੰਦ ਦੇ ਕਾਰਜ ਸਾਧਕ ਅਫਸਰ ਸ਼੍ਰੀ ਸੰਗੀਤ ਕੁਮਾਰ, ਸੈਨਟਰੀ ਇੰਸਪੈਕਟਰ ਸ਼੍ਰੀ ਅਜੈ ਕੁਮਾਰ, ਸ਼੍ਰੀ ਮਨੋਜ ਕੁਮਾਰ, ਸ਼੍ਰੀਮਤੀ ਸੰਜੋਗਤਾ, ਸ਼੍ਰੀ ਹੰਸ ਰਾਜ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

Have something to say? Post your comment

 

More in Malwa

ਬਲਵੀਰ ਸਿੰਘ ਕੁਠਾਲਾ ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਦੇ ਮੈਂਬਰ ਨਿਯੁਕਤ

ਜ਼ਿਲ੍ਹਾ ਚੋਣ ਅਫਸਰ ਵੱਲੋਂ ਵੋਟਰਾਂ ਦੀ ਸਹੂਲਤ ਲਈ ਵੱਖ-ਵੱਖ ਮੋਬਾਇਲ ਐਪ ਦੇ ਕਿਉ.ਆਰ. ਕੋਡ ਦਾ ਪੋਸਟਰ ਕੀਤਾ ਗਿਆ ਜਾਰੀ

ਅਜੌਕੇ ਭੱਜ ਦੌੜ ਦੇ ਯੁੱਗ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜਰੂਰੀ: ਪਰਨੀਤ ਸ਼ੇਰਗਿੱਲ  

ਪੁਲਿਸ ਨੇ 02 ਵਿਅਕਤੀਆ ਨੂੰ ਅਫੀਮ ਅਤੇ ਭੁੱਕੀ ਸਮੇਤ ਟਰੱਕ ਬਰਾਮਦ

ਆਲ ਇੰਡੀਆ ਬ੍ਰਹਮਨ ਫਰੰਟ ਵੱਲੋਂ 12 ਮਈ ਨੂੰ ਭਗਵਾਨ ਪਰਸ਼ੂਰਾਮ‌ ਜੀ ਦਾ ਜਨਮ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ

ਭਾਕਿਯੂ ਏਕਤਾ ਉਗਰਾਹਾਂ ਮੀਤ ਹੇਅਰ ਦੀ ਕੋਠੀ ਦਾ ਕਰੇਗੀ ਘਿਰਾਓ

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਕੈਪ ਲਗਾਇਆ

ਝੋਨੇ ਦੇ ਬੀਜਾਂ ਦੀ ਵਿਕਰੀ ਸਬੰਧੀ ਵਿਸ਼ੇਸ਼ ਟੀਮਾਂ ਦਾ ਗਠਨ: ਮੁੱਖ ਖੇਤੀਬਾੜੀ ਅਫ਼ਸਰ

ਜ਼ਿਲ੍ਹਾ ਚੋਣ ਅਫਸਰ ਦੀ ਪ੍ਰਧਾਨਗੀ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ