Saturday, May 18, 2024

Malwa

ਸ਼ਹੀਦੀ ਸਭਾ ਦੌਰਾਨ ਸੰਗਤਾਂ ਨੂੰ 24 ਘੰਟੇ ਮੁਹੱਈਆ ਕਰਵਾਈਆਂ ਜਾਣਗੀਆਂ ਮਿਆਰੀ ਸਿਹਤ ਸੇਵਾਵਾਂ : ਸਿਵਲ ਸਰਜਨ

December 19, 2023 04:19 PM
SehajTimes

ਫਤਹਿਗੜ੍ਹ ਸਾਹਿਬ : ਧੰਨ-ਧੰਨ ਬਾਬਾ ਜੋਰਾਵਰ ਸਿੰਘ ਜੀ,ਧੰਨ-ਧੰਨ ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜ਼ਰੀ ਜੀ ਦੀ ਲਾਸ਼ਾਨੀ ਸ਼ਹਾਦਤ ਨੂੰ  ਨਤਮਸਤਕ ਹੋਣ ਲਈ ਆਉਣ ਵਾਲੀਆਂ  ਸੰਗਤਾਂ ਲਈ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 24 ਘੰਟੇ ਨਿਰਵਿਘਨ ਸਿਹਤ ਸੇਵਾਵਾਂ ਉਪਲਬਧ ਕਰਵਾਈਆਂ ਜਾਣਗੀਆਂ । ਇਹਨਾਂ ਸੇਵਾਵਾਂ ਦੇ ਪ੍ਰਬੰਧ ਕਰਨ ਲਈ ਸਿਹਤ ਵਿਭਾਗ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ/ ਕਰਮਚਾਰੀਆਂ ਅਤੇ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਅੱਜ ਦੂਜੀ ਵਾਰ ਮੀਟਿੰਗ ਕੀਤੀ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ ਦਵਿੰਦਰਜੀਤ ਕੌਰ  ਨੇ ਦੱਸਿਆ ਕਿ ਸਰਧਾਲੂਆਂ ਨੂੰ  24 ਘੰਟੇ ਸਿਹਤ ਸੇਵਾਵਾਂ ਮੁਹਈਆ ਕਰਾਉਣ ਲਈ ਸੂਬੇ ਦੇ 09 ਜਿਲ੍ਹਿਆਂ ਵਿੱਚੋਂ ਐਂਬੂਲੈਂਸਾਂ,  ਮੈਡੀਕਲ ਅਤੇ ਪੈਰਾਮੈਡੀਕਲ ਸਟਾਫ ਮੰਗਵਾਇਆ ਜਾ ਰਿਹਾ ਹੈ ਅਤੇ ਜਿਲ੍ਹੇ ਵਿੱਚ ਤਾਇਨਾਤ ਸਟਾਫ ਦੀ ਡਿਊਟੀ ਵੀ ਸਭਾ ਦੌਰਾਨ ਫਤਿਹਗੜ੍ਹ ਸਾਹਿਬ ਵਿਖੇ ਲਗਾਈ ਜਾ ਰਹੀ ਹੈ। ਉਹਨਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸੰਗਤਾਂ ਨੂੰ ਮੁਫਤ ਦਵਾਈਆਂ ਉਪਲਬਧ ਕਰਵਾਈਆਂ ਜਾਣਗੀਆਂ। ਇਨਾ ਦਵਾਈਆਂ ਅਤੇ ਲੋੜੀਦੇ ਸਟਾਫ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਡਿਊਟੀ ਕਰਨ ਲਈ ਹੋਰਾਂ ਜਿਲਿਆਂ ਤੋਂ ਆਉਣ ਵਾਲੇ ਮੈਡੀਕਲ ਤੇ ਪੈਰਾ ਮੈਡੀਕਲ ਕਰਮਚਾਰੀਆਂ ਦੇ ਠਹਿਰਨ ਦਾ ਪ੍ਰਬੰਧ ਵੀ ਜਿਲਾ ਪੱਧਰ ਤੇ ਕੀਤਾ ਜਾ ਰਿਹਾ ਹੈ । ਉਹਨਾਂ ਦੱਸਿਆ ਕਿ 06 ਆਰਜੀ ਡਿਸਪੈਂਸਰੀਆਂ ਜੋ ਦਿਨ -ਰਾਤ ਖੁੱਲ੍ਹੀਆਂ ਰਹਿਣਗੀਆਂ ਤੇ ਉਨ੍ਹਾਂ ਉੱਤੇ ਐਮਰਜੈਂਸੀ ਸੇਵਾਵਾਂ ਲਗਾਤਾਰ ਪ੍ਰਦਾਨ ਕੀਤੀਆਂ ਜਾਣਗੀਆਂ ਓਹਨਾਂ ਵਿੱਚ ਕੰਮ ਕਰਨ ਵਾਲੇ ਸਟਾਫ ਲਈ ਠੰਡ ਤੋਂ ਬਚਣ ਲਈ ਹੀਟਰਾਂ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ। ਸੰਗਤਾਂ ਲਈ  ਲੰਗਰ ਅਤੇ ਖਾਣ ਪੀਣ ਦੇ ਸਾਮਾਨ ਦੀ ਦੇਖ -ਰੇਖ ਲਈ ਫੂਡ ਟੀਮਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।  ਲੰਗਰਾਂ ਵਿੱਚ ਵਰਤਿਆ ਜਾਣ ਵਾਲਾ ਪੀਣ ਵਾਲਾ ਪਾਣੀ ਵੀ ਕਲੋਰੀਨੇਟ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਜ਼ਿਲਾ ਟੀਕਾਕਰਨ ਅਫਸਰ ਡਾ ਰਾਜੇਸ਼ ਕੁਮਾਰ ਮੁੱਖ ਮੇਲਾ ਅਫਸਰ ਹੋਣਗੇ ਜਦਕਿ ਡਿਪਟੀ ਮੈਡੀਕਲ ਕਮਿਸ਼ਨਰ ਡਾ ਸਰਿਤਾ ਸਹਾਇਕ ਮੇਲਾ ਅਫਸਰ ਹੋਣਗੇ। ਉਹਨਾਂ ਦੱਸਿਆ ਕਿ ਸਾਰੇ ਪ੍ਰਬੰਧ ਜਲਦੀ ਹੀ ਮੁਕੰਮਲ ਕਰ ਲੈ ਜਾਣਗੇ ਅਤੇ ਸੰਗਤ ਨੂੰ ਕੋਈ ਵੀ ਸਿਹਤ ਸਬੰਧੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ ਸਵਪਨਜੀਤ ਕੌਰ , ਜਿਲਾ ਪਰਿਵਾਰ ਭਲਾਈ ਅਫਸਰ ਡਾ ਦਲਜੀਤ ਕੌਰ, ਜਿਲੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰ ਤੋਂ ਇਲਾਵਾ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ ਹਾਜ਼ਰ ਸਨ।

Have something to say? Post your comment

 

More in Malwa

ਪੰਜਾਬੀ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਨੇਪਰੇ ਚੜ੍ਹਿਆ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ

ਜ਼ਿਲ੍ਹਾ ਚੋਣ ਅਫਸਰ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

ਉਦਯੋਗਪਤੀਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਮੁੱਖ ਮੰਤਰੀ ਪੰਜਾਬ ਨੂੰ ਰੇਗਿਸਤਾਨ ਬਣਾਉਣ ਦੇ ਰਾਹ ਤੁਰਿਆ : ਰਣ ਸਿੰਘ ਚੱਠਾ 

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਦਿੱਤੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ

ਲੋਕ ਸਭਾ ਚੋਣਾਂ : ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ 

PSPCL ਵਿੱਚ ਕੰਮ ਕਰਦੇ ਮੁਲਾਜ਼ਮ ਮਨਪ੍ਰੀਤ ਸਿੰਘ ਦੇ ਪਰਿਵਾਰ ਦੀ ਕੀਤੀ ਮਾਲੀ ਮਦਦ

ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਦੀ ਇੱਕ ਹੋਰ ਨਵੇਕਲੀ ਪਹਿਲ

'ਵੋਟ ਰਨ ਮੈਰਾਥਨ' 18 ਮਈ ਨੂੰ, ਉਤਸ਼ਾਹ ਨਾਲ ਹਿੱਸਾ ਲੈਣ ਪਟਿਆਲਾ ਵਾਸੀ  ਏ.ਡੀ.ਸੀ. ਕੰਚਨ

ਜਨਰਲ ਅਬਜ਼ਰਵਰ ਵੱਲੋਂ ਸਹਾਇਕ ਰਿਟਰਨਿੰਗ ਅਧਿਕਾਰੀਆਂ ਨਾਲ ਮੀਟਿੰਗ