Tuesday, August 05, 2025
BREAKING NEWS
ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨਹੀਂ ਰਹੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀ

Malwa

ਉਪ ਜਿਲ੍ਹਾ ਸਿੱਖਿਆ ਅਧਿਕਾਰੀ (Deputy District Education Officer) ਵੱਲੋਂ ਸਕੂਲ ਦਾ ਮੈਗਜ਼ੀਨ ਅਤੇ ਈ-ਪ੍ਰਾਸਪੈਕਟ ਰਿਲੀਜ਼

April 12, 2021 10:45 AM
SehajTimes

ਬਰਨਾਲਾ : ਸੂਬੇ ਦੇ ਸਰਕਾਰੀ ਸਕੂਲਾਂ ਦੀ ਦਾਖਲਾ ਮੁਹਿੰਮ ਨਿੱਤ ਦਿਨ ਨਵੇਂ ਦਿਸਹੱਦੇ ਸਿਰਜਦੀ ਨਜ਼ਰ ਆ ਰਹੀ ਹੈ।ਵਿਭਾਗ ਦਾ ਹਰ ਅਧਿਕਾਰੀ ਅਤੇ ਕਰਮਚਾਰੀ ਮੁਹਿੰਮ ਵਿੱਚ ਸਮਰਪਿਤ ਭਾਵਨਾ ਨਾਲ ਜੁਟਿਆ ਵਿਖਾਈ ਦੇ ਰਿਹਾ ਹੈ। ਜਿੱਥੇ ਸਕੂਲਾਂ ਦੇ ਅਧਿਆਪਕ ਆਨਲਾਈਨ ਪੜ੍ਹਾਈ ਕਰਵਾਉਣ ਦੇ ਨਾਲ-ਨਾਲ ਨਵੇਂ ਸੈਸ਼ਨ ਦੀ ਵਿਦਿਆਰਥੀ ਦਾਖਲਾ ਮੁਹਿੰਮ ਚਲਾ ਰਹੇ ਹਨ, ਉੱਥੇ ਹੀ ਵਿਭਾਗ ਦੇ ਅਧਿਕਾਰੀ ਵੀ ਪਿੰਡਾਂ ਦੀਆਂ ਸੱਥਾਂ ਅਤੇ ਗਲੀਆਂ ਵਿੱਚ ਦਾਖਲਾ ਮੁਹਿੰਮ ਦਾ ਹਿੱਸਾ ਬਣ ਰਹੇ ਹਨ। ਸ੍ਰ ਸਰਬਜੀਤ ਸਿੰਘ ਤੂਰ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਐਲੀਮੈਂਟਰੀ ਨੇ ਦੱਸਿਆ ਕਿ ਜਿਲ੍ਹੇ ਵਿੱਚ ਸਰਕਾਰੀ ਸਕੂਲਾਂ ਦੀ ਵਿਦਿਆਰਥੀ ਦਾਖਲਾ ਮੁਹਿੰਮ ਦੇ ਸਾਕਾਰਤਮਕ ਨਤੀਜੇ ਸਾਹਮਣੇ ਆ ਰਹੇ ਹਨ।

ਸ੍ਰੀਮਤੀ ਹਰਕੰਵਲਜੀਤ ਕੌਰ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਵੱਲੋਂ ਸ਼ਹੀਦ ਜਸ਼ਨਦੀਪ ਸਿੰਘ ਸਰਾਂ ਸਰਕਾਰੀ ਹਾਈ ਸਕੂਲ ਨੈਣੇਵਾਲ ਦਾ ਮੈਗਜ਼ੀਨ ਅਤੇ ਈ-ਪ੍ਰਾਸਪੈਕਟ ਪਿੰਡ ਦੀ ਸੱਥ ਵਿੱਚ ਪਿੰਡ ਵਾਸੀਆਂ ਨਾਲ ਰਲਕੇ ਰੀਲੀਜ਼ ਕੀਤੇ ਗਏ। ਇਸ ਮੌਕੇ ਉਹਨਾਂ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਪੜ੍ਹਾਉਣ ਤਕਨੀਕਾਂ ਪੱਖੋਂ ਉੱਚ ਮਿਆਰੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਨੈਣੇਵਾਲ ਸਕੂਲ ਬਾਰੇ ਬੋਲਦਿਆਂ ਉਹਨਾਂ ਕਿਹਾ ਕਿ ਇਸ ਸਕੂਲ ਵਿੱਚ ਜਿੱਥੇ ਵਧੀਆ ਕੰਪਿਊਟਰ ਅਤੇ ਸਾਇੰਸ ਪ੍ਰਯੋਗਸ਼ਾਲਾਵਾਂ ਹਨ ਉੱਥੇ ਹੀ ਵਿਦਿਆਰਥੀਆਂ ਨੂੰ ਅੰਗਰੇਜ਼ੀ ਬੋਲਣ ਵਿੱਚ ਨਿਪੁੰਨ ਬਣਾਉਣ ਲਈ ਅੰਗਰੇਜ਼ੀ ਲੈਬ ਵੀ ਬਣਾਈ ਗਈ ਹੈ। ਉਹਨਾਂ ਕਿਹਾ ਕਿ ਹੁਣ ਸਾਨੂੰ ਬੱਚਿਆਂ ਦੀ ਪੜ੍ਹਾਈ ‘ਤੇ ਮਹਿੰਗੀਆਂ ਫੀਸਾਂ ਦੇ ਬੇਲੋੜੇ ਖਰਚੇ ਕਰਨ ਦੀ ਕੋਈ ਜਰੂਰਤ ਨਹੀਂ। ਉਹਨਾਂ ਇਕੱਤਰ ਹੋਏ ਮਾਪਿਆਂ ਨੂੰ ਸਰਕਾਰੀ ਸਕੂਲ ਵਿੱਚ ਬੱਚੇ ਪੜ੍ਹਾਉਣ ਦੀ ਅਪੀਲ ਕਰਦਿਆਂ ਬਿਹਤਰ ਪੜ੍ਹਾਈ ਦਾ ਵਿਸ਼ਵਾਸ ਦਿਵਾਇਆ। ਇਸ ਤੋਂ ਪਹਿਲਾਂ ਪਿੰਡ ਦੀ ਸੱਥ ਵਿੱਚ ਕੁਲਦੀਪ ਸਿੰਘ ਭਦੌੜ ਦੀ ਨਾਟਕ ਮੰਡਲੀ ਵੱਲੋਂ ਨਾਟਕ ਦੇ ਮੰਚਨ ਜਰੀਏ ਪਿੰਡ ਵਾਸੀਆਂ ਨੂੰ ਸਰਕਾਰੀ ਸਕੂਲਾਂ ਦੀ ਬਦਲ ਚੁੱਕੀ ਨੁਹਾਰ ਦਾ ਸੁਨੇਹਾ ਦਿੰਦਿਆਂ ਦੱਸਿਆ ਕਿ ਹੁਣ ਸਰਕਾਰੀ ਸਕੂਲ ਸੱਚਮੁੱਚ ਹੀ ਸਮਾਰਟ ਸਕੂਲ ਬਣ ਗਏ ਹਨ। ਉਹਨਾਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀਆਂ ਉੱਚ ਯੋਗਤਾਵਾਂ ਅਤੇ ਨਿਯੁਕਤੀਆਂ ਤੋਂ ਪਹਿਲਾਂ ਹੋਣ ਵਾਲੀਆਂ ਸਖਤ ਮੁਕਾਬਲਾ ਪ੍ਰੀਖਿਆਵਾਂ ਦੀ ਗੱਲ ਕਰਦਿਆਂ ਮਾਪਿਆਂ ਨੂੰ ਅਧਿਆਪਕਾਂ ਦੇ ਪੜਾਉਣ ਹੁਨਰ ਦਾ ਲਾਭ ਉਠਾਉਣ ਦੀ ਵੀ ਅਪੀਲ ਕੀਤੀ। ਸਕੂਲ ਮੁਖੀ ਸ੍ਰੀਮਤੀ ਸੁਰੇਸ਼ਟਾ ਸ਼ਰਮਾ ਹੈਡਮਿਸਟ੍ਰੈਸ ਵੱਲੋਂ ਆਪਣੇ ਸੰਬੋਧਨ ਵਿੱਚ ਸਕੂਲ ਦੇ ਵਿਦਿਆਰਥੀਆਂ ਵੱਲੋਂ ਕੀਤੀਆਂ ਜਾ ਰਹੀਆਂ ਪ੍ਰਾਪਤੀਆਂ ਪਿੰਡ ਵਾਸੀਆਂ ਸਾਹਮਣੇ ਰੱਖੀਆਂ ਗਈਆਂ। ਉਹਨਾਂ ਮਾਪਿਆਂ ਨੂੰ ਵੱਖਰੇ ਅੰਦਾਜ਼ ਵਿੱਚ ਸਮਝਾਉਣ ਦੀ ਕੋਸ਼ਿਸ਼ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਬਿਨਾਂ ਮੋਟੀਆਂ ਫੀਸਾਂ ਭਰੇ ਹਰ ਖੇਤਰ ਵਿੱਚ ਮੋਹਰੀ ਬਣ ਰਹੇ ਹਨ।

ਇਸ ਮੌਕੇ ਉਪ ਜਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸ਼ਹਿਣਾ ਬਲਾਕ ਦੇ ਸਰਕਾਰੀ ਸਕੂਲਾਂ ਦੀ ਦਾਖਲਾ ਮੁਹਿੰਮ ਲਈ ਪ੍ਰਚਾਰ ਰਿਕਸ਼ਾ ਵੀ ਰਵਾਨਾ ਕੀਤਾ ਗਿਆ। ਪ੍ਰਚਾਰ ਰਿਕਸ਼ੇ ਬਾਰੇ ਬੋਲਦਿਆਂ ਸਿੱਖਿਆ ਅਧਿਕਾਰੀ ਨੇ ਦੱਸਿਆ ਕਿ ਇਹ ਪ੍ਰਚਾਰ ਰਿਕਸ਼ਾ ਪਿੰਡਾਂ ਅਤੇ ਸ਼ਹਿਰਾਂ ਦੀਆਂ ਗਲੀਆਂ ਵਿੱਚ ਪਹੁੰਚ ਕੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਦੀ ਬਦਲ ਚੁੱਕੀ ਨੁਹਾਰ ਦਾ ਸੁਨੇਹਾ ਦੇਵੇਗਾ। ਇਸ ਮੌਕੇ ਸ੍ਰੀ ਕਿ੍ਰਸ਼ਨ ਲਾਲ ਬੀਐਮ ਗਣਿਤ, ਸ੍ਰੀ ਨਵਦੀਪ ਕੁਮਾਰ ਬੀਐਮ ਵਿਗਿਆਨ, ਸ੍ਰ ਜਗਦੀਸ਼ ਸਿੰਘ ਬੀਐਮ ਅੰਗਰੇਜ਼ੀ,ਪੰਚਾਇਤ, ਸਕੂਲ ਮੈਨੇਜਮੈਂਟ ਕਮੇਟੀ,ਕਲੱਬਾਂ ਅਤੇ ਪਿੰਡ ਵਾਸੀਆਂ ਸਮੇਤ ਸਕੂਲ ਦਾ ਸਮੁੱਚਾ ਸਟਾਫ ਹਾਜ਼ਰ ਸੀ।

Have something to say? Post your comment

 

More in Malwa

ਮਾਮਲਾ ਗੁਰਮੀਤ ਰਾਮ ਰਹੀਮ ਸਿੰਘ ਨੂੰ ਵਾਰ-ਵਾਰ ਪੈਰੋਲ ਅਤੇ ਫਰਲੋ ਦਿੱਤੇ ਜਾਣ ਦਾ

ਪੰਜਾਬੀ ਯੂਨੀਵਰਸਿਟੀ ਵਿਖੇ ਵੱਖ ਵੱਖ ਅਧਿਕਾਰੀਆਂ ਨੇ ਸੰਭਾਲ਼ੇ ਅਹੁਦੇ

ਪੰਜਾਬੀ ਯੂਨੀਵਰਸਿਟੀ ਦੇ ਨਾਰੀ ਅਧਿਐਨ ਕੇਂਦਰ ਨੇ ਅਜ਼ਾਦੀ ਦਿਵਸ ਦੇ ਸਬੰਧ ਵਿੱਚ ਕਰਵਾਇਆ ਵਿਸ਼ੇਸ਼ ਪ੍ਰੋਗਰਾਮ

ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ਯੁਵਾ ਕੁਨੈਕਟ ਪ੍ਰੋਗਰਾਮ

ਸੀਨੀਅਰ ਸੈਕੰਡਰੀ ਮਾਡਲ ਸਕੂਲ ਪੰਜਾਬੀ ਯੂਨੀਵਰਸਿਟੀ ਦੀ ਵਿਦਿਆਰਥੀ ਰਹੀ ਲਵਪ੍ਰੀਤ ਕੌਰ ਦੀ ਆਇਜ਼ਰ ਮੋਹਾਲੀ ਵਿੱਚ ਚੋਣ ਹੋਣ ਉੱਤੇ ਕੀਤਾ ਸਨਮਾਨਿਤ

ਜ਼ਿਲ੍ਹੇ ਦੀਆਂ ਜੇਲ੍ਹਾਂ ਦੇ ਆਲੇ ਦੁਆਲੇ ਦੇ 500 ਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਿਆ

ਬਾਰਾਂਦਰੀ ਬਾਗ ਦੇ ਬਿਹਤਰ ਰੱਖ-ਰਖਾਓ ਹੋਰ ਪੁਖ਼ਤਾ ਕਦਮ ਉਠਾਏ ਜਾ ਰਹੇ ਹਨ : ਡਾ. ਪ੍ਰੀਤੀ ਯਾਦਵ

ਮੁਟਿਆਰਾਂ ਨੇ ਤੀਆਂ ਤੀਜ ਦੇ ਮੌਕੇ ਪਾਈ ਧਮਾਲ 

ਅਧਿਆਪਕ 12 ਨੂੰ ਅਮਨ ਅਰੋੜਾ ਦੇ ਘਰ ਮੂਹਰੇ ਫੂਕਣਗੇ ਸਰਕਾਰ ਦੀ ਅਰਥੀ

ਮੁੱਖ ਮੰਤਰੀ ਦੇ ਆਪਣਿਆਂ ਨੇ ਲੈਂਡ ਪੂਲਿੰਗ ਨੀਤੀ ਤੇ ਚੁੱਕੇ ਸਵਾਲ