Sunday, April 28, 2024
BREAKING NEWS
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣਟੀਵੀ ਲੜੀਵਾਰ ਤਾਰਿਕ ਮਹਿਤਾ ਦਾ ਉਲਟਾ ਚਸ਼ਮਾ ਦਾ ਸੋਢੀ ਹੋਇਆ ਲਾਪਤਾਚੋਣਾਂ ਦੇ ਦਿਨ ਸਹਾਇਕ ਸਾਬਤ ਹੋਵੇਗੀ ਵੋਟਰ ਇਨ ਕਿਉ ਐਪਪਟਿਆਲਾ ਕਾਲਜ ਆਫ ਐਜੂਕੇਸ਼ਨ, ਹਰਦਾਸਪੁਰ (ਪਟਿਆਲਾ) ਦਾ ਬੀ.ਐਡ. ਦਾ ਨਤੀਜਾ ਰਿਹਾ ਸ਼ਾਨਦਾਰਸਕੂਲ ਫਾਰ ਬਲਾਇੰਡ ਦੇ ਦਸਵੀਂ ਜਮਾਤ ਦੇ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤਇਸਲਾਮੀਆਂ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਾਲੇਰਕੋਟਲਾ ਵਿਖੇ ਵੋਟਰ ਜਾਗਰੂਕਤਾ ਲਈ ਸੈਮੀਨਾਰ ਆਯੋਜਿਤਨੈਸ਼ਨਲ ਸਕੂਲ ਬੁਆਇਜ ਬਾਸਕਿਟਬਾਲ ਚੈਪੀਅਨਸ਼ਿਪ ਗੁਰੂਗ੍ਰਾਮ ਵਿਚ ਹੋਵੇਗੀਹੀਟਵੇਵ ਨੁੰ ਦੇਖਦੇ ਹੋਏ ਚੋਣ ਕੇਂਦਰਾਂ 'ਤੇ ਵੱਧ ਸਰੋਤਾਂ ਦੀ ਵਿਵਸਥਾ ਕੀਤੀ ਜਾਵੇ : ਅਨੁਰਾਗ ਅਗਰਵਾਲSRS Vidyapeeth Samana ਵਿੱਚ ਵਿਦਿਆਰਥੀਆਂ ਨੂੰ ਘੋੜ ਸਵਾਰੀ ਦਾ ਡੈਮੋ ਕਰਵਾਇਆ ਗਿਆਸਬ ਇੰਸਪੈਕਟਰ ਸਾਹਿਬ ਸਿੰਘ ਸੰਧੂ ਨੇ ਗਾਜੇਵਾਸ ਪਲਿਸ ਚੌਂਕੀ ਦਾ ਚਾਰਜ ਸੰਭਾਲਿਆ

Chandigarh

ਏ.ਡੀ.ਸੀ ਵੱਲੋਂ ਨਿਰਭੈ ਇੰਟਰਨੈਸ਼ਨਲ ਸੈਂਟਰ ਆਫ ਐਜੂਕੇਸ਼ਨ, ਫਰਮ ਦਾ ਲਾਇਸੰਸ ਰੱਦ

December 19, 2023 05:07 PM
SehajTimes

ਐਸ.ਏ.ਐਸ ਨਗਰ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਨਿਰਭੈ ਇੰਟਰਨੈਸ਼ਨਲ ਸੈਂਟਰ ਆਫ ਐਜੂਕੇਸ਼ਨ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਨਿਰਭੈ ਇੰਟਰਨੈਸ਼ਨਲ ਸੈਂਟਰ ਆਫ ਐਜੂਕੇਸ਼ਨ ਐਸ.ਸੀ.ਐਫ. ਨੰਬਰ 23, ਪਹਿਲੀ ਮੰਜ਼ਿਲ, ਫੇਜ-7, ਮੋਹਾਲੀ  ਦੀ ਮਾਲਕਣ ਸ੍ਰੀਮਤੀ ਗੁਰਪ੍ਰੀਤ ਕੌਰ ਪੁੱਤਰੀ ਸ੍ਰੀ ਹਰਭਜਨ ਸਿੰਘ ਪਤਨੀ ਸ੍ਰੀ ਨਿਰਭੈ ਸਿੰਘ ਵਾਸੀ ਮਕਾਨ ਨੰ: 139, ਨੇੜੇ ਪ੍ਰਤਾਪ ਨਗਰ, ਏਕਤਾ ਐਵੇਨਿਊ, ਪਟਿਆਲਾ ਨੂੰ ਕੰਸਲਟੈਂਸੀ ਅਤੇ ਕੋਚਿੰਗ ਇੰਟੀਚਿਊਟ ਆਫ ਆਇਲਟਸ ਦੇ ਕੰਮਾਂ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 22 ਨਵੰਬਰ 2022 ਨੂੰ ਖਤਮ ਹੋ ਚੁੱਕੀ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਦਸਿਆ ਕਿ ਉਕਤ ਫਰਮ ਨੂੰ ਲਾਇਸੰਸ ਰੀਨਿਊ ਕਰਵਾਉਣ ਲਈ ਐਕਟ/ਰੂਲਜ਼ ਅਨੁਸਾਰ ਦੋ ਮਹੀਨੇ ਪਹਿਲਾਂ ਦਰਖਾਸਤ ਸਮੇਤ ਸਹਿ/ਦਸਤਾਵੇਜ ਪੇਸ਼ ਨਾ ਕਰਨ ਕਰਕੇ ਲਾਇਸੰਸੀ ਨੂੰ ਨੋਟਿਸ ਜਾਰੀ ਕਰਦੇ ਹੋਏ ਸਪਸ਼ਟੀਕਰਨ ਸਮੇਤ ਹਾਜਰ ਹੋਣ ਲਈ ਹਦਾਇਤ ਕੀਤੀ ਗਈ ਸੀ। ਉਨ੍ਹਾ ਦਸਿਆ ਕਿ ਦਫਤਰੀ ਪਤੇ ਅਤੇ ਰਿਹਾਇਸ਼ੀ ਪਤੇ ਉਤੇ ਰਜਿਸਟਰਡ ਡਾਕ ਰਾਹੀਂ ਭੇਜਿਆ ਗਿਆ ਪੱਤਰ ਅਨਕਲੇਮਡ ਟਿੱਪਣੀ ਸਹਿਤ ਵਾਪਿਸ ਪ੍ਰਾਪਤ ਹੋਇਆ ਹੈ। ਪ੍ਰੰਤੂ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ। ਉਕਤ ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੇ ਜਾਣ ਕਾਰਨ ਉਕਤ ਫਰਮ ਨੂੰ ਜਾਰੀ ਲਾਇਸੰਸ ਨੰਬਰ 112/ਐਮ.ਸੀ-2 ਮਿਤੀ 23.10.2017 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐਕਟ, ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ/ਫਰਮ/ਪਾਰਟਨਰਸ਼ਿਪ ਜਾਂ ਇਸਦੇ ਲਾਇਸੰਸੀ/ਡਾਇਰੈਕਟਰ/ਫਰਮ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ ।

Have something to say? Post your comment

 

More in Chandigarh

ਸੁਵਿਧਾ ਕੇਂਦਰ ਅਤੇ ਸਾਂਝ ਕੇਂਦਰ ਤੋਂ ਮਿਲਣ ਫ਼ਾਰਮਾਂ ਰਾਹੀਂ ਵੀ ਵੋਟ ਪਾਉਣ ਲਈ ਪ੍ਰਚਾਰਿਆ ਜਾਵੇਗਾ

ਜ਼ਿਲ੍ਹਾ ਚੋਣ ਅਫ਼ਸਰ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਜ਼ਿਲ੍ਹਾ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ

ਪੰਜਾਬ ਪੁਲਿਸ ਨੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

ਗੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਅਤੇ ਸਟੋਨ ਕਰੱਸ਼ਰਾਂ/ਸਕਰੀਨਿੰਗ ਪਲਾਂਟਾਂ ਦੀ ਚੈਕਿੰਗ

ਮੋਹਾਲੀ ਜ਼ਿਲ੍ਹੇ ’ਚ 30 ਮਈ ਤੋਂ 1 ਜੂਨ ਤੱਕ ਅਤੇ 4 ਜੂਨ ਨੂੰ ਡਰਾਈ ਡੇਅ ਰਹੇਗਾ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਖਾਦ ਅਤੇ ਬੀਜ ਵਿਕਰੀ ਦੀਆਂ ਦੁਕਾਨਾਂ ਦੀ ਚੈਕਿੰਗ

ਸਰਕਾਰੀ ਅਤੇ ਪ੍ਰਾਈਵੇਟ ਵਾਹਨਾਂ ਉੱਪਰ ਵੋਟਰ ਜਾਗਰੂਕਤਾ ਦਾ ਸੁਨੇਹਾ

ਸਰਕਾਰ ਕਿਸਾਨਾਂ ਦੀ ਫ਼ਸਲ ਦੀ ਤੁਰੰਤ ਖਰੀਦ ਅਤੇ 48 ਘੰਟਿਆਂ ਅੰਦਰ ਭੁਗਤਾਨ ਲਈ ਵਚਨਬੱਧ : ਅਨੁਰਾਗ ਵਰਮਾ

ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ