Tuesday, September 16, 2025

Chandigarh

ਪੰਜਾਬ ’ਚ ਪਹਿਲੀ ਵਾਰ, ਸਾਈਬਰ ਕ੍ਰਾਈਮ ਦੇ ਵਿੱਤੀ ਧੋਖਾਧੜੀ ਪੀੜਤਾਂ ਦੇ ਖਾਤਿਆਂ ’ਚ ਫਰੀਜ਼ ਮਨੀ ਆਈ ਵਾਪਸ 

December 19, 2023 05:34 PM
SehajTimes
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਦੇ ਸਾਈਬਰ ਕ੍ਰਾਈਮ ਵਿੱਤੀ ਧੋਖਾਧੜੀ ਦੇ ਪੀੜਤਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਦੇ ਮੱਦੇਨਜ਼ਰ ਨਵੇਕਲਾ ਤੇ ਪਲੇਠਾ ਕਦਮ ਚੁੱਕਦੇ ਹੋਏ, ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਸੈੱਲ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਦੇ ਤਾਲਮੇਲ ਨਾਲ ਸਬੰਧਤ ਬੈਂਕਾਂ ਤੋਂ ਪੀੜਤਾਂ ਦੇ ਖਾਤਿਆਂ ਵਿੱਚ 28.5 ਲੱਖ ਰੁਪਏ ਦੀ ਫਰੀਜ਼ ਕੀਤੀ ਰਕਮ ਸਫਲਤਾਪੂਰਵਕ ਵਾਪਸ ਕਰ ਦਿੱਤੀ ਹੈ। ਇਹ ਜਾਣਕਾਰੀ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਜ਼ਿਕਰਯੋਗ ਹੈ ਕਿ ਸਾਈਬਰ ਕ੍ਰਾਈਮ ਸੈੱਲ, ਪੰਜਾਬ ਵੱਲੋਂ ਸਾਲ 2021 ਤੋਂ ਸਾਈਬਰ ਹੈਲਪਲਾਈਨ 1930 ਦੀ ਸਹੂਲਤ ਲਾਗੂ ਕੀਤੀ ਗਈ ਸੀ ਤਾਂ ਜੋ ਉਨ੍ਹਾਂ ਨਾਗਰਿਕਾਂ ਨੂੰ ਵਿੱਤੀ ਨੁਕਸਾਨ ਤੋਂ ਬਚਾਇਆ ਜਾ ਸਕੇ, ਜੋ ਸਾਈਬਰ ਕ੍ਰਾਈਮ ਵਿੱਤੀ ਧੋਖਾਧੜੀ ਦਾ ਸ਼ਿਕਾਰ ਹੋਏ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਹੈਲਪਲਾਈਨ 1930 ਜਾਂ ਸਿਟੀਜ਼ਨ ਫਾਈਨੈਂਸ਼ੀਅਲ ਸਾਈਬਰ ਫਰਾਡ ਰਿਪੋਰਟਿੰਗ ਐਂਡ ਮੈਨੇਜਮੈਂਟ ਸਿਸਟਮ (ਸੀ.ਐਫ.ਸੀ.ਐਫ.ਆਰ.ਐਮ.ਐਸ.) ’ਤੇ ਤੁਰੰਤ ਸ਼ਿਕਾਇਤ ਦਰਜ ਹੋਣ ਉਪਰੰਤ, ਸਾਈਬਰ ਅਪਰਾਧ ਧੋਖਾਧੜੀ ਪੀੜਤਾਂ ਦੇ ਪੈਸੇ ਮੁਲਜ਼ਮਾਂ/ਸ਼ੱਕੀ ਵਿਅਕਤੀਆਂ ਦੇ ਖਾਤਿਆਂ ਵਿੱਚ ਫਰੀਜ਼ ਕਰ ਦਿੱਤੇ ਜਾਂਦੇ ਹਨ। ਉਨ੍ਹਾਂ ਕਿਹਾ, ‘‘ਹੁਣ ਤੱਕ, ਪੰਜਾਬ ਵਿੱਚ ਹੈਲਪਲਾਈਨ 1930 ’ਤੇ ਵਿੱਤੀ ਧੋਖਾਧੜੀ ਦੀਆਂ 28642 ਸ਼ਿਕਾਇਤਾਂ ਦਰਜ ਕੀਤੀਆਂ ਗਈਆਂ ਹਨ, ਜਿਸ ’ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਸਾਈਬਰ ਸੈੱਲ ਨੇ ਲਗਭਗ 15.5 ਕਰੋੜ ਰੁਪਏ ਦੀ ਰਕਮ, ਨੂੰ ਫਰੀਜ਼ (ਡੈਬਿਟ ਫਰੀਜ਼/ਲੀਅਨ ਫਰੀਜ਼) ਕੀਤਾ ਹੈ , ਜੋ ਕਿ  ਬੈਂਕਾਂ ਵਿੱਚ ਪਈ ਹੈ।  ਡੀ.ਜੀ.ਪੀ. ਨੇ ਕਿਹਾ ਕਿ ਫਰੀਜ਼ ਕੀਤੀ ਰਕਮ ਦੀ ਵਾਪਸੀ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ, ਸਾਈਬਰ ਕ੍ਰਾਈਮ ਸੈੱਲ ਨੇ ਲੋਕ ਅਦਾਲਤਾਂ ਰਾਹੀਂ ਸੀ.ਆਰ.ਪੀ.ਸੀ. ਦੀ ਧਾਰਾ 457 ਦੇ ਤਹਿਤ ਪੀੜਤ ਖਾਤਿਆਂ ਵਿੱਚ ਰਿਫੰਡ ਦੀ ਸਹੂਲਤ ਲਈ ਰਾਜ ਕਾਨੂੰਨੀ ਸੇਵਾ ਅਥਾਰਟੀ ਨਾਲ ਸੰਪਰਕ ਕੀਤਾ ਹੈ।
 
ਉਨ੍ਹਾਂ ਦੱਸਿਆ ਕਿ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਸਾਈਬਰ ਕ੍ਰਾਈਮ ਵੀ. ਨੀਰਜਾ ਨੇ 5 ਦਸੰਬਰ 2023 ਨੂੰ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਨਾਲ ਮੀਟਿੰਗ ਕਰਕੇ ਪੰਜਾਬ ਦੇ ਸਾਰੇ ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਟੀਆਂ ਨੂੰ ਪੈਸੇ ਰਿਫੰਡ ਕਰਨ ਸਬੰਧੀ ਅਪਣਾਈ ਜਾਣ ਵਾਲੀ ਪ੍ਰਕਿਰਿਆ ਬਾਰੇ ਲੋੜੀਂਦੇ ਨਿਰਦੇਸ਼ ਜਾਰੀ ਕਰਵਾਏ। ਇਸ ਸਬੰਧੀ ਹੋਰ ਜਾਣਕਰੀ ਸਾਂਝੀ ਕਰਦੇ ਹੋਏ, ਏ.ਡੀ.ਜੀ.ਪੀ. ਵੀ. ਨੀਰਜਾ ਨੇ ਦੱਸਿਆ ਕਿ ਪਾਇਲਟ ਪ੍ਰੋਜੈਕਟ ਵਜੋਂ, ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ 9 ਦਸੰਬਰ, 2023 ਨੂੰ ਲੋਕ ਅਦਾਲਤ ਵਿੱਚ ਚੀਫ਼ ਜੁਡੀਸ਼ੀਅਲ ਮੈਜਿਸਟਰੇਟ, ਲੁਧਿਆਣਾ ਦੀ ਅਦਾਲਤ ਵਿੱਚ ਰਿਫੰਡ ਲਈ 1930 ਹੈਲਪਲਾਈਨ ’ਤੇ ਰਿਪੋਰਟ ਕੀਤੀਆਂ ਸ਼ਿਕਾਇਤਾਂ ’ਤੇ 36 ਕੇਸਾਂ ਦੀਆਂ ਅਰਜ਼ੀਆਂ ਜਮ੍ਹਾਂ ਕਰਵਾਈਆਂ ਸਨ। ਜਿਨ੍ਹਾਂ ਵਿੱਚੋਂ 33 ਦਰਖਾਸਤਾਂ ਨੂੰ ਅਦਾਲਤ ਨੇ ਪ੍ਰਵਾਨ ਕਰ ਲਿਆ ਅਤੇ ਸਬੰਧਤ ਬੈਂਕਾਂ ਤੋਂ ਪੀੜਤਾਂ ਦੇ ਖਾਤਿਆਂ ਵਿੱਚ ਕੁੱਲ 28.5 ਲੱਖ ਰੁਪਏ ਦੀ ਰਾਸ਼ੀ ਜਾਰੀ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ, “ਲੁਧਿਆਣਾ ਵਿੱਚ ਲਗਭਗ 6 ਲੱਖ ਅਤੇ ਮੋਹਾਲੀ ਤੋਂ 11 ਮਾਮਲਿਆਂ ਸਬੰਧੀ 15 ਲੱਖ ਦੀ  ਫਰੀਜ਼ ਕੀਤੀ ਰਕਮ ਦੀ ਵਾਪਸੀ ਲਈ ਹੋਰ ਅਰਜ਼ੀਆਂ ਵਿਚਾਰ ਅਧੀਨ ਹਨ,” । ਉਨ੍ਹਾਂ ਕਿਹਾ ਇਸ ਪ੍ਰਕਿਰਿਆ ਨਾਲ ਪੰਜਾਬ ਵਿੱਚ ਸਾਈਬਰ ਕਰਾਈਮ ਵਿੱਤੀ ਧੋਖਾਧੜੀ ਦੇ ਸ਼ਿਕਾਰ ਵਿਅਕਤੀਆਂ ਨੂੰ ਪੈਸੇ ਵਾਪਸ ਲੈਣ ਵਿੱਚ ਮਦਦ ਮਿਲੇਗੀ।  ਏ.ਡੀ.ਜੀ.ਪੀ. ਨੇ ਕਿਹਾ ਕਿ ਹੋਰ ਜ਼ਿਲਿ੍ਹਆਂ ਨੇ ਵੀ ਇਹ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਅਤੇ ਪਾਇਲਟ ਪ੍ਰੋਜੈਕਟ ਦੀ ਤਰਜ਼ ’ਤੇ ਫਰੀਜ਼ ਹੋਈ ਰਕਮ ਨੂੰ ਜਾਰੀ ਕਰਨ ਲਈ ਕਈ ਅਰਜ਼ੀਆਂ ਵਿਚਾਰ ਅਧੀਨ ਹਨ ਅਤੇ ਜਲਦ ਹੀ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ‘ਰਾਸ਼ਟਰੀ ਹੈਲਪਲਾਈਨ 1930 ਅਤੇ ਰਿਪੋਰਟਿੰਗ ਪਲੇਟਫਾਰਮ’ ਸਾਈਬਰ ਵਿੱਤੀ ਧੋਖਾਧੜੀ ਦੇ ਸ਼ਿਕਾਰ ਨਾਗਰਿਕਾਂ ਨੂੰ ਵਿੱਤੀ ਨੁਕਸਾਨ ਤੋਂ ਬਚਾਉਣ ਲਈ  ਗ੍ਰਹਿ ਮੰਤਰਾਲੇ ਦਾ ਪ੍ਰੋਜੈਕਟ ਹੈ। ‘ਹੈਲਪਲਾਈਨ 1930’ , 24 *7 ਸਾਈਬਰ ਕ੍ਰਾਈਮ ਫਰਾਡ ਕਾਲਾਂ ਪ੍ਰਾਪਤ ਕਰ ਰਹੀ ਹੈ ਅਤੇ ਬੈਂਕਾਂ ਦੁਆਰਾ ਅਗਲੀ ਲੋੜੀਂਦੀ ਕਾਰਵਾਈ ਲਈ ਨੈਸ਼ਨਲ ਸਾਈਬਰ ਕ੍ਰਾਈਮ ਰਿਪੋਰਟਿੰਗ ਪੋਰਟਲ (ਐਨਸੀਆਰਪੀ) ਨੂੰ ਰਿਪੋਰਟ ਕਰ ਰਹੀ ਹੈ।
 
ਪੀੜਤ ਜਿਨ੍ਹਾਂ ਨੂੰ ਆਪਣਾ ਪੈਸਾ ਵਾਪਸ ਮਿਲਿਆ
 
੍ਹ ਫਰਾਡ ਕਾਲ ਦਾ ਸ਼ਿਕਾਰ ਹੋਏ ਲੁਧਿਆਣਾ ਦੇ ਓਮਕਾਰ ਸਿੰਘ ਨੂੰ ਆਪਣੇ ਖਾਤੇ ’ਚ ਪਈ 2 ਲੱਖ ਰੁਪਏ ਦੀ ਰਕਮ ਵਾਪਸ ਕਰਨ ਲਈ ਅਦਾਲਤ ਤੋਂ ਹੁਕਮ ਪ੍ਰਾਪਤ ਹੋਏ।
 
੍ਹ ਲੁਧਿਆਣਾ ਦੇ ਨਵਜੋਤ ਸਿੰਘ, ਜਿਸ ਨੇ ਨਿਵੇਸ਼ ਘੁਟਾਲੇ ਵਿੱਚ ਆਪਣਾ ਪੈਸਾ ਗੁਆ ਦਿੱਤਾ ਸੀ, ਦੇ ਬੈਂਕ ਖਾਤੇ ਵਿੱਚ 7.45 ਲੱਖ ਰੁਪਏ ਵਾਪਸ।
 
੍ਹ ਲੁਧਿਆਣਾ ਦੇ ਰਾਕੇਸ਼ ਕੁਮਾਰ, ਜਿਸ ਨੇ ਸਾਈਬਰ ਧੋਖੇਬਾਜ਼ ਹੱਥੋਂ 27000 ਰੁਪਏ ਗੁਆਏ, ਅਦਾਲਤ ਤੋਂ ਉਸ ਦੇ ਬੈਂਕ ਖਾਤੇ ਵਿਚ ਰਕਮ ਵਾਪਸ ਕਰਨ ਦੇ ਆਦੇਸ਼ ਮਿਲੇ ।
 
੍ਹ ਫਰਾਡ ਕਾਲ ਦਾ ਸ਼ਿਕਾਰ ਹੋਈ ਲੁਧਿਆਣਾ ਦੀ ਹਰਪ੍ਰੀਤ ਕੌਰ ਦੇ ਬੈਂਕ ਖਾਤੇ ’ਚ 27000 ਰੁਪਏ ਵਾਪਸ ਆਏ।

Have something to say? Post your comment

 

More in Chandigarh

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ 'ਤੇ ਪੈਣ ਲੱਗੀ ਜ਼ਿੰਦਗੀ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

'ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ 'ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ